ਨਸ਼ਾ ਵਿਰੋਧੀ ਮੁਹਿੰਮ ਨੂੰ ਮਿਲਿਆ ਭਰਵਾਂ ਹੁੰਗਾਰਾ : ਵਿਧਾਇਕ ਮਾਨ
ਯੁੱਧ ਨਸ਼ਿਆਂ ਵਿਰੁੱਧ ਦੇ ਦੂਜੇ ਪੜਾਅ ਤਹਿਤ ਨਸ਼ਾ ਵਿਰੋਧੀ ਮੁਹਿੰਮ ਨੂੰ ਭਰਵਾਂ ਹੁੰਗਾਰਾ: ਵਿਧਾਇਕ ਮਾਨ
Publish Date: Sat, 17 Jan 2026 05:44 PM (IST)
Updated Date: Sat, 17 Jan 2026 05:46 PM (IST)

ਅਮਨਦੀਪ ਸਿੰਘ ਲਵਲੀ, ਪੰਜਾਬੀ ਜਾਗਰਣ ਨਾਭਾ : ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਦੂਜੇ ਪੜਾਅ ਤਹਿਤ ਨਸ਼ਾ ਵਿਰਧੀ ਮੁਹਿੰਮ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ। ਇਹ ਪ੍ਰਗਟਾਵਾ ਨਾਭਾ ਦੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਦੂਜੇ ਪੜਾਅ ਵਿੱਚ ਨਾਭਾ ਸ਼ਹਿਰ ਦੇ ਵਾਰਡ ਨੰਬਰ 17 ਬੌੜਾਂ ਗੇਟ ਵਿਖੇ ਕਰਵਾਏ ਵਿਸ਼ਾਲ ਸੈਮੀਨਾਰ ਤੇ ਸਮਾਗਮ ਦੌਰਾਨ ਕੀਤਾ। ਉਨ੍ਹਾਂ ਦੇ ਨਾਲ ਜ਼ਿਲ੍ਹਾ ਪੁਲਿਸ ਮੁਖੀ ਵਰੁਣ ਸ਼ਰਮਾ ਵੀ ਮੌਜੂਦ ਸਨ। ਉਨ੍ਹਾਂ ਨੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਲੋਕਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕੀਤਾ। ਇਸ ਮੌਕੇ ਵਿਧਾਇਕ ਦੇਵ ਮਾਨ ਨੇ ਨਸ਼ਾ ਤਸਕਰਾਂ ਨੂੰ ਸਖ਼ਤ ਚੇਤਾਵਨੀ ਦਿੱਤੀ ਕਿ ਜੇਕਰ ਕੋਈ ਨਸ਼ਾ ਵੇਚਦਾ ਫੜਿਆ ਗਿਆ ਤਾਂ ਉਸ ਨੂੰ ਜੇਲ ਦੀਆਂ ਸਲਾਖਾਂ ਪਿੱਛੇ ਪਹੁੰਚਾਇਆ ਜਾਵੇਗਾ। ਵਿਧਾਇਕ ਦੇਵ ਨੇ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਮਕਸਦ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਦੂਜੇ ਪੜਾਅ ਤਹਿਤ ਪਿੰਡਾਂ ਤੇ ਵਾਰਡਾਂ ਦੇ ਪਹਿਰੇਦਾਰਾਂ ਵੱਲੋਂ ਲੋਕਾਂ ਨੂੰ ਨਸ਼ਿਆਂ ਦੇ ਖ਼ਿਲਾਫ਼ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਸਮਾਜ ਨੂੰ ਇਸ ਭਿਆਨਕ ਬੁਰਾਈ ਤੋਂ ਮੁਕਤ ਕੀਤਾ ਜਾ ਸਕੇ। ਇਸ ਮੌਕੇ ਐੱਸ.ਐੱਸ.ਪੀ ਵਰੁਣ ਸ਼ਰਮਾ ਨੇ ਦੱਸਿਆ ਕਿ ਪਟਿਆਲੇ ਜ਼ਿਲ੍ਹੇ ਵਿੱਚ ਬੀਤੇ ਸਾਲ 1000 ਤੋਂ ਵੱਧ ਨਸ਼ਾ ਤਸਕਰਾਂ ਦੇ ਖ਼ਿਲਾਫ਼ ਮਾਮਲੇ ਦਰਜ ਕੀਤੇ ਗਏ ਹਨ ਅਤੇ ਸੇਫ ਪੰਜਾਬ ਹੈਲਪਲਾਈਨ ਦੇ ਤਹਿਤ 450 ਤੋਂ ਵੱਧ ਨਸ਼ਾ ਤਸਕਰਾਂ ਦੇ ਖ਼ਿਲਾਫ਼ ਮਾਮਲੇ ਦਰਜ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਸੌਦਾਗਰਾਂ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ। ਸਮਾਗਮ ਮੌਕੇ ਨਸ਼ਿਆਂ ਵਿਰੋਧੀ ਸਹੁੰ ਵੀ ਚੁਕਾਈ ਗਈ। ਇਸ ਮੌਕੇ ਵੇਦ ਪ੍ਰਕਾਸ਼ ਕਾਲੀ ਅਤੇ ਉਨ੍ਹਾਂ ਦੀ ਟੀਮ ਵੱਲੋਂ ਵਿਧਾਇਕ ਦੇਵ ਮਾਨ ਦਾ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਸੰਤ ਨਰਿੰਦਰ ਸਿੰਘ ਅਲਹੌਰਾਂ, ਤੇਜਿੰਦਰ ਸਿੰਘ ਖਹਿਰਾ, ਗੁਲਾਬ ਮਾਨ, ਇੰਸਪੈਕਟਰ ਜਸਵਿੰਦਰ ਸਿੰਘ , ਸਬ ਇੰਸਪੈਕਟਰ ਸੋਰਭ ਸੱਭਰਵਾਲ, ਮਨਪ੍ਰੀਤ ਸਿੰਘ ਧਾਰੋਕੀ ਪ੍ਰਧਾਨ ਟਰੱਕ ਯੂਨੀਅਨ ਨਾਭਾ, ਧਰਮਿੰਦਰ ਸਿੰਘ ਸੁੱਖੇਵਾਲ, ਅਸ਼ੋਕ ਅਰੋੜਾ ਬਲਾਕ ਪ੍ਰਧਾਨ, ਜਸਵੰਤ ਸਿੰਘ ਕਪੂਰ, ਭੁਪਿੰਦਰ ਸਿੰਘ ਕੱਲਰ ਮਾਜਰੀ, ਜਸਵੀਰ ਸਿੰਘ ਵਜੀਦਪੁਰ, ਸੁਖਦੀਪ ਸਿੰਘ ਖਹਿਰਾ, ਕ੍ਰਿਸ਼ਨ ਕੁਮਾਰ ਕੌਂਸਲਰ, ਰਵੀ, ਦੀਪ ਉਧਮ, ਲਾਲੀ ਫਤਿਹਪੁਰ, ਗੁਰਵਿੰਦਰ ਸਿੰਘ ਕੁਲਾਰਾਂ, ਸੋਨੀ ਨਿਰਮਾਣਾਂ, ਮੱਖਣ ਸਿੰਘ ਨਿਰਮਾਣਾਂ, ਦਵਿੰਦਰ ਸਿੰਘ ਕੁਲਾਰਾਂ, ਮਨਜੋਤ ਸਿੰਘ ਲੱਧਾਹੇੜੀ ਯੂਥ ਪ੍ਰਧਾਨ, ਰਾਜੀ ਪਾਠਕ ਸਰਪੰਚ ਸੌਜਾ, ਗੁਰਦਿੱਤ ਸਿੰਘ ਬਿਸ਼ਨਪੁਰਾ, ਪ੍ਰਭ ਸਿੰਘ ਅਤੇ ਵੱਡੀ ਗਿਣਤੀ ਵਿੱਚ ਸ਼ਹਿਰ ਨਿਵਾਸੀ ਮੋਜੂਦ ਸਨ।