ਵਿਧਾਇਕ ਦੇਵ ਮਾਨ ਨੇ ਸੜਕ ਦਾ ਰੱਖਿਆ ਨੀਂਹ ਪੱਥਰ
ਵਿਧਾਇਕ ਦੇਵ ਮਾਨ ਨੇ ਸੜਕ ਦਾ ਰੱਖਿਆ ਨੀਹ ਪੱਥਰ
Publish Date: Sun, 25 Jan 2026 05:50 PM (IST)
Updated Date: Sun, 25 Jan 2026 05:52 PM (IST)
ਫੋਟੋ 25ਪੀਟੀਐਲ: 27 ਅਮਨਦੀਪ ਸਿੰਘ ਲਵਲੀ, ਪੰਜਾਬੀ ਜਾਗਰਣ ਨਾਭਾ : ਪੰਜਾਬ ਸਰਕਾਰ ਵੱਲੋਂ ਲਗਾਤਾਰ ਪਿੰਡਾਂ ਦੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ, ਜਿਸ ਤਹਿਤ ਨਾਭਾ ਹਲਕੇ ਦੀਆਂ ਸੜਕਾਂ ਦੀ ਨੁਹਾਰ ਬਦਲੀ ਜਾ ਰਹੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਗੁਰਦੇਵ ਸਿੰਘ ਦੇਵ ਮਾਨ ਐਮਐਲਏ ਨਾਭਾ ਨੇ ਪਿੰਡ ਭੋੜੇ ਤੋਂ ਲੈ ਕੇ ਮੱਲੇਵਾਲ ਟੀ ਪੁਆਇੰਟ ਤੱਕ ਬਨ੍ਹਣ ਵਾਲੀ ਸੜਕ ਦਾ ਨੀਂਹ ਪੱਥਰ ਰੱਖਣ ਉਪਰੰਤ ਕੀਤਾ। ਉਨ੍ਹਾਂ ਦੱਸਿਆ ਕਿ ਇਸ ਸੜਕ ਦੀ ਲੰਬਾਈ ਤਕਰੀਬਨ 5 ਕਿਲੋਮੀਟਰ ਹੈ ਅਤੇ ਇਸ ਉਪਰ ਅੰਦਾਜਨ ਲਾਗਤ ਤਕਰੀਬਨ 90 ਲੱਖ ਰੁਪਏ ਹੈ। ਉਨ੍ਹਾਂ ਕਿਹਾ ਆਉਣ ਵਾਲੇ ਦਿਨਾਂ ਵਿਚ ਹਲਕਾ ਨਾਭਾ ਦੇ ਪਿੰਡ ਵਿਚ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਜਾਰੀ ਕੀਤੀਆਂ ਜਾਣਗੀਆਂ, ਇਸ ਮੌਕੇ ਉਨ੍ਹਾਂ ਦੇ ਨਾਲ ਤੇਜਿੰਦਰ ਸਿੰਘ ਖਹਿਰਾ ਡਾਇਰੈਕਟਰ, ਜੇਈ ਅਰਵਿੰਦ ਕੁਮਾਰ, ਸੀਨੀਅਰ ਕੌਂਸਲਰ ਹਰਪ੍ਰੀਤ ਸਿੰਘ ਪ੍ਰੀਤ, ਗੁਰਪ੍ਰੀਤ ਸਿੰਘ ਮੱਲੇਵਾਲ, ਜਸਵੀਰ ਸਿੰਘ ਵਜੀਦਪੁਰ, ਸੁਖਦੀਪ ਸਿੰਘ ਖਹਿਰਾ, ਰਾਮ ਪਿਆਰਾ, ਰਣਜੀਤ ਸਿੰਘ, ਗੁਰਵਿੰਦਰ ਸਿੰਘ, ਗੁਰਪ੍ਰੀਤ ਸਿੰਘ ਲਾਡੀ, ਇੰਦਰਜੀਤ ਸਿੰਘ, ਗੁਰਵਿੰਦਰ ਸਿੰਘ ਗਾਂਧੀ, ਪਰਮਿੰਦਰ ਸਿੰਘ, ਕਰਮਜੀਤ ਸਿੰਘ ਤੇ ਵੱਡੀ ਗਿਣਤੀ ਵਿਚ ਪਿੰਡ ਵਾਸੀ ਮੌਜੂਦ ਸਨ ।