ਵਿਧਾਇਕ ਦੇਵ ਮਾਨ ਵੱਲੋਂ ਆਮ ਆਦਮੀ ਕਲੀਨਿਕ ਦਾ ਉਦਘਾਟਨ
ਵਿਧਾਇਕ ਦੇਵ ਮਾਨ ਵੱਲੋਂ ਕੀਤਾ ਗਿਆ ਆਮ ਆਦਮੀ ਕਲੀਨਿਕ ਦਾ ਉਦਘਾਟਨ
Publish Date: Sun, 29 Mar 2026 05:24 PM (IST)
Updated Date: Sun, 29 Mar 2026 05:26 PM (IST)

ਅਮਨਦੀਪ ਸਿੰਘ ਲਵਲੀ, ਪੰਜਾਬੀ ਜਾਗਰਣ, ਨਾਭਾ : ਸੂਬੇ ਪੰਜਾਬ ਅੰਦਰ ਸੱਤਾ ਵਿਚ ਰਾਜ ਕਰ ਰਹੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੰਜਾਬ ਦੇ ਲੋਕਾਂ ਨੂੰ ਤੰਦਰੁਸਤ ਬਣਾਉਣ ਲਈ ਸੂਬੇ ਭਰ ਦੇ ਅੰਦਰ 100 ਤੋਂ ਵੱਧ ਆਮ ਆਦਮੀ ਕਲੀਨਿਕ ਦਾ ਉਦਘਾਟਨ ਕੀਤੇ ਗਏ ਹਨ। ਇਸੇ ਤਹਿਤ ਅੱਜ ਨਾਭਾ ਬਲਾਕ ਦੇ ਪਿੰਡ ਦੁਲੱਦੀ ਵਿਖੇ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਵਲੋਂ ਆਮ ਆਦਮੀ ਕਲੀਨਿਕ ਦਾ ਉਦਘਾਟਨ ਕੀਤਾ ਗਿਆ। ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਸਾਬਕਾ ਮੁੱਖ ਮੰਤਰੀ ਦਿੱਲੀ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਪੰਜਾਬ ਦੇ ਲੋਕਾਂ ਨੂੰ ਤੰਦਰੁਸਤ ਬਣਾਉਣ ਦੇ ਲਈ ਬੀੜਾ ਚੁੱਕਿਆ ਹੋਇਆ ਹੈ। ਜਿਸ ਤਹਿਤ ਨਾਭਾ ਹਲਕੇ ਅੰਦਰ 10 ਤੋਂ ਵੱਧ ਆਮ ਆਦਮੀ ਕਲੀਨਿਕ ਖੋਲੇ ਗਏ ਹਨ, ਜਿੱਥੇ ਹਲਕੇ ਦੇ ਲੋਕ ਇਲਾਜ ਕਰਵਾਉਣ ਤੋਂ ਵਾਂਝੇ ਨਹੀਂ ਰਹਿਣਗੇ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕ ਵਿਚ ਮੁਫ਼ਤ ਡਾਕਟਰੀ ਸਲਾਹ, ਮੁਫ਼ਤ ਦਵਾਈਆਂ, ਮੁਫ਼ਤ ਲੈਬ ਟੈੱਸਟ ਤੋਂ ਇਲਾਵਾ ਹੋਰ ਵੀ ਵਾਧੂ ਦੀਆਂ ਸਿਹਤ ਸਹੂਲਤਾਂ ਮਿਲਣਗੀਆਂ। ਵਿਧਾਇਕ ਦੇਵ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜਿੰਨੇ ਵੀ ਪੰਜਾਬ ਦੇ ਲੋਕਾਂ ਨਾਲ ਵਾਅਦੇ ਕੀਤੇ ਗਏ ਸਨ ਉਨ੍ਹਾਂ ਨੂੰ ਲਗਭਗ ਪੂਰਾ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਜਿੱਥੇ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਸਿਹਤਮੰਦ ਕਰਨ ਲਈ ਵੱਡੇ ਕਦਮ ਚੁੱਕ ਰਹੀ ਹੈ ਉੱਥੇ ਹੀ ਪੰਜਾਬ ਸਰਕਾਰ ਕਿਸਾਨਾਂ ਦੀ ਕਣਕ ਦੀ ਫ਼ਸਲ ਦਾ ਦਾਣਾ ਦਾਣਾ ਚੁੱਕਣ ਲਈ ਵਚਨਬੱਧ ਹੈ। ਕਣਕ ਦੇ ਸੀਜ਼ਨ ਦੌਰਾਨ ਆੜ੍ਹਤੀਆਂ ਕਿਸਾਨਾਂ ਵਪਾਰੀਆਂ ਤੇ ਮਜ਼ਦੂਰਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੰਡੀਆਂ ਵਿਚ ਕੋਈ ਦਿੱਕਤ ਨਹੀਂ ਆਉਣ ਦਿੱਤੀ। ਜਾਵੇਗੀ। ਇਸ ਮੌਕੇ ਡਾ. ਮੌਨਿਕਾ ਸੂਦ ਨੇ ਕਿਹਾ ਕਿ ਆਮ ਆਦਮੀ ਕਲੀਨਿਕ ’ਚ ਹਰੇਕ ਦਵਾਈ ਅਤੇ ਹਰੇਕ ਤਰ੍ਹਾਂ ਦਾ ਇਲਾਜ ਮੁਫਤ ਹੈ ਜਿਸ ਕਰਕੇ ਇਸ ਆਮ ਆਦਮੀ ਕਲੀਨਿਕ ਦਾ ਪਿੰਡ ਦੇ ਲੋਕਾਂ ਨੂੰ ਭਾਰੀ ਫਾਇਦਾ ਹੋਵੇਗਾ। ਪਿੰਡ ਦੇ ਸਰਪੰਚ ਗੁਰਜੰਟ ਸਿੰਘ ਦੁਲੱਦੀ ਨੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਅਤੇ ਆਮ ਆਦਮੀ ਪਾਰਟੀ ਦਾ ਧੰਨਵਾਦ ਕੀਤਾ। ਇਸ ਮੌਕੇ ਪਿੰਡ ਦੀ ਸਮੁੱਚੀ ਪੰਚਾਇਤ ਅਤੇ ਆਮ ਆਦਮੀ ਪਾਰਟੀ ਨਾਲ ਸਬੰਧਤ ਆਗੂ ਅਤੇ ਵਰਕਰ ਹਾਜ਼ਰ ਸਨ।