ਵਿਧਾਇਕ ਦੇਵ ਮਾਨ ਨੇ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਬੱਸ ਨੂੰ ਕੀਤਾ ਰਵਾਨਾ
ਵਿਧਾਇਕ ਦੇਵ ਮਾਨ ਨੇ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਬੱਸ ਨੂੰ ਕੀਤਾ ਰਵਾਨਾ
Publish Date: Mon, 20 Apr 2026 04:58 PM (IST)
Updated Date: Mon, 20 Apr 2026 05:00 PM (IST)

ਅਮਨਦੀਪ ਸਿੰਘ ਲਵਲੀ, ਪੰਜਾਬੀ ਜਾਗਰਣ, ਨਾਭਾ : ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨੇ ਅੱਜ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਨਾਭਾ ਤੋਂ ਵਾਰਡ ਨੰਬਰ 18 ਦੇ ਮੁੱਖ ਸੇਵਾਦਾਰ ਉੱਧਮ ਦੀਪ ਸਿੰਘ ਦੀ ਅਗਵਾਈ ਹੇਠ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਸ਼ਰਧਾਲੂਆਂ ਦੀ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚਲਾਈ ਜਾ ਰਹੀ ਇਹ ਯੋਜਨਾ ਬਜ਼ੁਰਗਾਂ ਅਤੇ ਸ਼ਰਧਾਲੂਆਂ ਲਈ ਬਹੁਤ ਹੀ ਲਾਭਕਾਰੀ ਸਾਬਤ ਹੋ ਰਹੀ ਹੈ। ਇਸ ਯੋਜਨਾ ਰਾਹੀਂ ਸ਼ਰਧਾਲੂਆਂ ਨੂੰ ਵੱਖ-ਵੱਖ ਪਵਿੱਤਰ ਤੀਰਥ ਸਥਾਨਾਂ ਦੇ ਦਰਸ਼ਨ ਕਰਨ ਦਾ ਸੁਨਹਿਰਾ ਮੌਕਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਇੱਕ ਅਜਿਹੀ ਲੋਕ ਪੱਖੀ ਯੋਜਨਾ ਹੈ ਜਿਸ ਨਾਲ ਬਜੁਰਗਾਂ ਦਾ ਤੀਰਥ ਸਥਾਨਾਂ ਦੇ ਦਰਸ਼ਨ ਕਰਨ ਦਾ ਸੁਪਨਾ ਪੂਰਾ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਬਜ਼ੁਰਗ ਕਈ ਘਰੇਲੂ ਕਾਰਨਾਂ ਕਰਕੇ ਤੀਰਥ ਸਥਾਨਾਂ ਦੇ ਦਰਸ਼ਨਾ ਨੂੰ ਨਹੀਂ ਜਾ ਸਕਦੇ ਸਨ ਪ੍ਰੰਤੂ ਹੁਣ ਉਨ੍ਹਾਂ ਨੂੰ ਮੁਫਤ ਵਿੱਚ ਤੀਰਥ ਯਾਤਰਾ ’ਤੇ ਜਾਣ ਦਾ ਮੌਕਾ ਮਿਲ ਰਿਹਾ ਹੈਂ। ਉਨ੍ਹਾਂ ਦੱਸਿਆ ਕਿ ਇਸ ਯਾਤਰਾ ਦੌਰਾਨ ਸ਼ਰਧਾਲੂ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸ਼੍ਰੀ ਹਰਿਮੰਦਰ ਸਾਹਿਬ, ਦੁਰਗਿਆਣਾ ਮੰਦਿਰ, ਵਾਲਮਿਕ ਤੀਰਥ ਅਤੇ ਵਾਗ੍ਹਾ ਵਾਰਡਰ ਦੇ ਦਰਸ਼ਨ ਕਰਨਗੇ ਅਤੇ ਸਰਕਾਰ ਵੱਲੋਂ ਯਾਤਰੀਆਂ ਲਈ ਸਾਰੀਆਂ ਜ਼ਰੂਰੀ ਸੁਵਿਧਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਇਸ ਮੌਕੇ ਜਗਜੀਤ ਸਿੰਘ ਜੱਗੀ, ਇੰਦਰਜੀਤ ਸਿੰਘ, ਵਰਿੰਦਰ ਮਾਸਟਰ ਜੀ, ਜਸਪਾਲ ਸਿੰਘ , ਜੰਗ ਬਹਾਦਰ ਸਿੰਘ, ਹਰਪ੍ਰੀਤ ਸਿੰਘ ਕਾਕਾ, ਮਨਜੋਤ ਸਿੰਘ, ਜਸਪ੍ਰੀਤ ਸਿੰਘ ਜਪਜੀ, ਪਰਮਜੀਤ ਸਿੰਘ ਰਾਜੂ, ਜਗਜੀਤ ਸਿੰਘ ਜੱਗਾ , ਤੇਜਿੰਦਰ ਸਿੰਘ ਖਹਿਰਾ ਡਾਇਰੈਕਟਰ, ਮਨਪ੍ਰੀਤ ਸਿੰਘ ਧਾਰੋਕੀ ਪ੍ਰਧਾਨ,, ਭੁਪਿੰਦਰ ਸਿੰਘ ਕੱਲਰ ਮਾਜਰੀ ਵਾਇਸ ਚੇਅਰਮੈਨ , ਜਸਵੀਰ ਸਿੰਘ ਵਜੀਦਪੁਰ, ਰਾਜੀਵ ਸਰਪੰਚ ਸੋਜਾ , ਤੋਂ ਇਲਾਵਾ ਵੱਡੀ ਗਿਣਤੀ ਵਿੱਚ ਵਾਰਡ ਵਾਸੀ ਆਦਿ ਹਾਜ਼ਰ ਸਨ।