
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਮਾਨ ਸਰਕਾਰ ਦੇ ਫ਼ੈਸਲਿਆਂ ਨਾਲ ਪੰਜਾਬ ’ਚ ਆਈ ਵਿਕਾਸ ਕ੍ਰਾਂਤੀ: ਹਡਾਣਾ

ਜੀਐਸ ਮਹਿਰੋਕ, ਪੰਜਾਬੀ ਜਾਗਰਣ, ਦੇਵੀਗਡ਼੍ਹ : ਲੋਕ-ਪੱਖੀ ਫੈਸਲਿਆਂ ਨਾਲ ਪੰਜਾਬ ਵਿਚ ਵਿਕਾਸ ਦੀ ਨਵੀਂ ਮਿਸਾਲ ਕਾਇਮ ਹੋਈ ਹੈ । ਆਮ ਆਦਮੀ ਪਾਰਟੀ ਦੇ ਹਲਕਾ ਸਨੌਰ ਇੰਚਾਰਜ ਰਣਜੋਧ ਸਿੰਘ ਹਡਾਣਾ ਨੇ ਪਿੰਡ ਮੋਹਲਗੜ੍ਹ, ਅਹਿਰੂ ਕਲਾਂ, ਧਗੜੋਲੀ ਤੇ ਬਿੰਜਲ ਜੱਟਾਂ ਵਿਖੇ ਲੋਕ ਮਿਲਣੀਆਂ ਦੌਰਾਨ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਲੋਕ-ਪੱਖੀ ਕਾਰਜਾਂ ਤੇ ਇਤਿਹਾਸਕ ਫੈਸਲਿਆਂ ਰਾਹੀਂ ਸੂਬੇ ਦੇ ਵਿਕਾਸ ਨੂੰ ਨਵੀਂ ਦਿਸ਼ਾ ਦਿੱਤੀ ਹੈ। ਹਡਾਣਾ ਨੇ ਕਿਹਾ ਕਿ ਸਰਕਾਰ ਵੱਲੋਂ ਚੋਣਾਂ ਸਮੇਂ ਕੀਤੀਆਂ ਮੁੱਖ ਗਾਰੰਟੀਆਂ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕੀਤਾ ਗਿਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸੂਬੇ ਦੇ ਲਗਭਗ 90 ਫੀਸਦੀ ਤੋਂ ਵੱਧ ਪਰਿਵਾਰਾਂ ਨੂੰ 300 ਯੂਨਿਟ ਮੁਫ਼ਤ ਬਿਜਲੀ ਦੀ ਸਹੂਲਤ ਮਿਲ ਰਹੀ ਹੈ। ਇਸ ਤੋਂ ਇਲਾਵਾ ਆਮ ਆਦਮੀ ਕਲੀਨਿਕਾਂ ਰਾਹੀਂ ਲੋਕਾਂ ਨੂੰ ਘਰਾਂ ਦੇ ਨੇੜੇ ਮੁਫ਼ਤ ਦਵਾਈਆਂ, ਲੈਬ ਟੈਸਟ ਅਤੇ ਇਲਾਜ ਦੀ ਸਹੂਲਤ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਹਜ਼ਾਰਾਂ ਨੌਜਵਾਨਾਂ ਨੂੰ ਬਿਨਾਂ ਰਿਸ਼ਵਤ ਤੇ ਸਿਫ਼ਾਰਸ਼ ਦੇ ਮੈਰਿਟ ਦੇ ਆਧਾਰ ’ਤੇ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਕਿਸਾਨਾਂ ਦੇ ਖੇਤਾਂ ਦੀਆਂ ਟੇਲਾਂ ਤੱਕ ਨਹਿਰੀ ਪਾਣੀ ਪਹੁੰਚਾਉਣ ਨਾਲ ਖੇਤੀਬਾੜੀ ਨੂੰ ਰਾਹਤ ਮਿਲੀ ਹੈ। ਹਡਾਣਾ ਨੇ ਕਿਹਾ ਕਿ ਸਰਕਾਰ ਵੱਲੋਂ ਮਹਿਲਾਵਾਂ ਦੇ ਸਸ਼ਕਤੀਕਰਨ ਲਈ ਵੀ ਵੱਖ-ਵੱਖ ਯੋਜਨਾਵਾਂ ਤਹਿਤ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਹਲਕਾ ਸਨੌਰ ਸਮੇਤ ਪੰਜਾਬ ਦੇ ਵਿਕਾਸ ਲਈ ਗ੍ਰਾਂਟਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਤੇ ‘ਰੰਗਲਾ ਪੰਜਾਬ’ ਬਣਾਉਣ ਦਾ ਸਫ਼ਰ ਜਾਰੀ ਰਹੇਗਾ। ਇਸ ਮੌਕੇ ਉਨ੍ਹਾਂ ਨਾਲ ਸਿਮਰਜੀਤ ਸਿੰਘ ਸੋਹਲ ਵਾਈਸ ਚੇਅਰਮੈਨ, ਬਲਾਕ ਪ੍ਰਧਾਨ ਹਰਨਾਮ ਸਿੰਘ, ਸਰਪੰਚ ਬਲਵਿੰਦਰ ਕੌਰ, ਸੰਜੀਵ ਕੁਮਾਰ ਸਰਪੰਚ, ਦੇਵ ਰਾਜ ਸਰਪੰਚ, ਅਨੀਤਾ ਦੇਵੀ ਸਰਪੰਚ, ਤਰਸੇਮ ਕੁਮਾਰ ਬਲਾਕ ਸਮਿਤੀ ਮੈਂਬਰ ਅਤੇ ਹੋਰ ਆਪ ਆਗੂ ਤੇ ਵੱਖ ਵੱਖ ਪਿੰਡ ਦੇ ਲੋਕ ਮੌਜੂਦ ਸਨ।