- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇੰਡਸਟਰੀਅਲ ਏਰੀਏ ’ਚ 3 ਕਰੋੜ ਵਿਕਾਸ ਕਾਰਜਾਂ ਦੀ ਕਰਵਾਈ ਸ਼ੁਰੂਆਤ

ਐੱਚਐੱਸ ਸੈਣੀ, ਪੰਜਾਬੀ ਜਾਗਰਣ, ਰਾਜਪੁਰਾ : ਰਾਜਪੁਰਾ ਦੇ ਇੰਡਸਟਰੀਅਲ ਐਸੋਸੀਏਸ਼ਨ ਫੋਕਲ ਪੁਆਇੰਟ ਦੇ ਪ੍ਰਧਾਨ ਦੀਪਕ ਸ੍ਰੀਵਾਸਤਵ ਦੀ ਅਗਵਾਈ ’ਚ ਫੋਕਲ ਪੁਆਇੰਟ ਦੀਆਂ ਸੜਕਾਂ ਦੇ ਕੰਮ ਦੀ ਸ਼ੁਰੂਆਤ ਕਰਵਾਉਣ ਦੇ ਲਈ ਸਮਾਗਮ ਰੱਖਿਆ ਗਿਆ। ਸਮਾਗਮ ’ਚ ਵਿਸ਼ੇਸ਼ ਤੌਰ ਉੱਤੇ ਹਲਕਾ ਰਾਜਪੁਰਾ ਦੀ ਵਿਧਾਇਕਾ ਨੀਨਾ ਮਿੱਤਲ ਨੇ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਨਗਰ ਕੌਂਸਲ ਦੇ ਪ੍ਰਧਾਨ ਰਿਤੇਸ਼ ਬਾਂਸਲ, ਸਪੋਰਟਸ ਵੈਲਫੇਅਰ ਬੋਰਡ ਰਾਜਪੁਰਾ ਦੇ ਚੇਅਰਮੈਨ ਰਾਜੇਸ਼ ਬਾਵਾ ਸਮੇਤ ਹੋਰ ਮੌਜੂਦ ਸਨ। ਇਸ ਮੌਕੇ ਵਿਧਾਇਕਾਂ ਨੀਨਾ ਮਿੱਤਲ ਵੱਲੋਂ ਫੋਕਲ ਪੁਆਇੰਟ ਇੰਡਸਟਰੀਅਲ ਏਰੀਏ ਦੀ ਹਿੰਦੁਸਤਾਨ ਯੂਨੀਲੀਵਰ ਤੋਂ ਇੰਡਸਟਰੀ ਏਰੀਏ ਵਿਚ ਦਾਖਲ ਹੋਣ ਵਾਲੀ ਮੇਨ ਸੜਕ ਜੋ ਕਿ ਆਰਸੀਸੀ ਰਾਹੀ ਤਿਆਰ ਕੀਤੀ ਜਾ ਰਹੀ ਹੈ, ਦੀ ਰੀਬਨ ਕੱਟ ਕੇ ਸ਼ੁਰੂਆਤ ਕੀਤੀ ਗਈ। ਇਸ ਮੌਕੇ ਵਿਧਾਇਕਾਂ ਨੀਨਾ ਮਿੱਤਲ ਨੇ ਦੱਸਿਆ ਕਿ ਰਾਜਪੁਰਾ ਦੇ ਫੋਕਲ ਪੁਆਇੰਟ ਇੰਡਸਟਰੀਅਲ ਏਰੀਏ ਦੀਆਂ ਤਿੰਨ ਸੜਕਾਂ ਜੋ ਕਿ ਤਿੰਨ ਕਰੋੜ ਰੁਪਏ ਦੀ ਲਾਗਤ ਦੇ ਨਾਲ ਤਿਆਰ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਪਿਛਲੇ ਕਰੀਬ 10 ਸਾਲਾਂ ਤੋਂ ਫੋਕਲ ਪੁਆਇੰਟ ਦੇ ਵਪਾਰੀ ਵਿਕਾਸ ਕਾਰਜਾਂ ਨੂੰ ਤਰਸ ਰਹੇ ਸਨ, ਜਿੱਥੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਹੀ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਫੋਕਲ ਪੁਆਇੰਟ ਇੰਡਸਟਰੀਅਲ ਏਰੀਏ ਦੇ ਵਿਕਾਸ ਕਾਰਜ ਪਹਿਲ ਦੇ ਅਧਾਰ ਤੇ ਕਰਵਾਏ ਹਨ। ਜਿਸ ਕਾਰਨ ਵਪਾਰੀਆਂ ’ਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਮੌਕੇ ਇੰਡਸਟਰੀਅਲ ਐਸੋਸੀਏਸ਼ਨ ਫੋਕਲ ਪੁਆਇੰਟ ਰਾਜਪੁਰਾ ਦੇ ਪ੍ਰਧਾਨ ਦੀਪਕ ਸ੍ਰੀਵਾਸਤਵ ਨੇ ਦੱਸਿਆ ਕਿ ਉਨ੍ਹਾਂ ਦੀਆਂ ਸੜਕਾਂ ਦੇ ਨਿਰਮਾਣ ਕਾਰਜ ਦੇ ਨਾਲ ਨਾਲ ਰੋਡ ਗਲੀਆਂ ਅਤੇ ਸੀਵਰੇਜ ਦੀਆਂ ਪਾਈਪਾਂ ਪਾ ਦਿੱਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਫੋਕਲ ਪੁਆਇੰਟ ਇੰਡਸਟਰੀਅਲ ਏਰੀਆ ਦੀ ਮੇਨ ਸੜਕ 42 ਫੁੱਟ ਚੌੜੀ ਆਲਸੀਸੀ ਦੇ ਰਾਹੀ ਤਿਆਰ ਕੀਤੀ ਜਾ ਰਹੀ ਹੈ। ਉਨ੍ਹਾਂ ਵੱਲੋਂ ਆਮ ਆਦਮੀ ਪਾਰਟੀ ਪੰਜਾਬ ਸਰਕਾਰ ਅਤੇ ਹਲਕਾ ਰਾਜਪੁਰਾ ਵਿਧਾਇਕਾ ਨੀਨਾ ਮਿੱਤਲ ਵੱਲੋਂ ਇੰਡਸਟਰੀਅਲ ਏਰੀਏ ਦੀਆਂ ਸੜਕਾਂ ਤਿਆਰ ਕਰਵਾ ਕੇ ਦਿੱਤੇ ਗਏ ਤੋਹਫੇ ਬਦਲੇ ਧੰਨਵਾਦ ਕੀਤਾ। ਇਸ ਮੌਕੇ ਪ੍ਰਧਾਨ ਦੀਪਕ ਸ਼੍ਰੀਵਾਸਤਵ , ਸੁਸੀਲ ਕੁਮਾਰ, ਵਿਜੇ ਮਿਗਲਾਨੀ, ਅਭਿਸ਼ੇਕ ਗੁਪਤਾ, ਤਜਿੰਦਰ ਕਮਲੇਸ਼, ਸੁਧੀਰ ਧੀਮਾਨ, ਰਵੀ ਸ਼ਰਮਾ ਸਮੇਤ ਹੋਰ ਉਨ੍ਹਾਂ ਦੇ ਵੱਲੋਂ ਵਿਧਾਇਕਾਂ ਨੀਨਾ ਮਿੱਤਲ ਨੂੰ ਸਨਮਾਨਿਤ ਕੀਤਾ ਗਿਆ।