- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਹਿਲੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਸੰਗਤਾਂ ਨਤਮਸਤਕ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਵੱਡੀ ਗਿਣਤੀ ’ਚ ਸੰਗਤ ਗੁਰੂ ਘਰ ਨਤਮਸਤਕ ਹੋਈਆਂ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ। ਧਾਰਮਿਕ ਸਮਾਗਮ ਦੌਰਾਨ ਮੁੱਖਵਾਕ ਭਾਈ ਗੁਲਵਿੰਦਰ ਸਿੰਘ ਵੱਲੋਂ ਲਿਆ ਗਿਆ ਤੇ ਹੈੱਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਸਰਬੱਤ ਦੇ ਭਲੇ ਦੀ ਅਰਦਾਸ ਉਪਰੰਤ ਸੰਗਤ ਨੂੰ ਪ੍ਰਕਾਸ਼ ਪੁਰਬ ਵਧਾਈ ਦਿੱਤੀ। ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣ ਉਪਰੰਤ ਹਜ਼ੂਰੀ ਰਾਗੀ ਕੀਰਤਨੀ ਜੱਥਿਆਂ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਨਿਹਾਲ ਕੀਤਾ। ਇਸ ਦੌਰਾਨ ਭਾਈ ਮਨਵਿੰਦਰ ਸਿੰਘ ਮਿੰਟੂ, ਗੁਰਪਿਆਰ ਸਿੰਘ ਜੌਹਰ ਢਾਡੀ ਜਥੇ ਨੇ ਸੰਗਤਾਂ ਨੂੰ ਗੁਰੂ ਇਤਿਹਾਸ ਨਾਲ ਜੋੜਨ ਦਾ ਉਪਰਾਲਾ ਕੀਤਾ। ਇਸ ਮੌਕੇ ਉਚੇਚੇ ਤੌਰ ’ਤੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਅੰਤ੍ਰਿੰਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ ਨੇ ਸੰਗਤਾਂ ਨੂੰ ਪਹਿਲੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪੂਰਨਤਾ ਉਪਰੰਤ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਅਜਿਹਾ ਵਿਲੱਖਣ ਕਾਰਜ ਕਰਦਿਆਂ ਧਾਰਮਕ ਗ੍ਰੰਥ ਸਮੁੱਚੀ ਮਾਨਵਤਾ ਨੂੰ ਦਿੱਤਾ, ਜੋ ਵਿਸ਼ਵ ਧਰਮ ਗ੍ਰੰਥਾਂ ਵਿਚੋਂ ਵਿਲੱਖਣ ਪਾਵਨ ਗ੍ਰੰਥ ਹੈ। ਉਨ੍ਹਾਂ ਦੱਸਿਆ ਕਿ ਸੱਚਖੰਡ ਸ੍ਰੀ ਹਰਮਿੰਦਰ ਸਾਹਿਬ ਵਿਖੇ ਬ੍ਰਹਮਗਿਆਨੀ ਬਾਬਾ ਬੁੱਢਾ ਜੀ ਨੂੰ ਹੈਡ ਗ੍ਰੰਥੀ ਥਾਪਿਆ, ਜਿਨ੍ਹਾਂ ਨੇ ਸੰਗਤਾਂ ਨੂੰ ਸੁਨੇਹਾ ਦਿੰਦਿਆਂ ਕਿਹਾ ਕਿ ‘ਪੋਥੀ ਪਰਮੇਸਰ ਕਾ ਥਾਨੁ’ ਹੈ ਇਸ ਕਰਕੇ ਸ੍ਰੀ ਗੁਰੂ ਗ੍ਰੰਥ ਸਾਹਿਬ ’ਚ ਪ੍ਰਮਾਤਮਾ ਸ਼ਬਦ ਗੁਰੂ ਦੇ ਰੂਪ ਵਿਚ ਹਮੇਸ਼ਾ ਸਮੁੱਚੀ ਮਾਨਵਤਾ ਦਾ ਮਾਰਗ ਦਰਸ਼ਨ ਕਰਦੇ ਰਹਿਣਗੇ। ਇਸ ਮੌਕੇ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਮੈਨੇਜਰ ਭਾਗ ਸਿੰਘ ਨੇ ਜਿਥੇ ਪੁੱਜੀਆਂ ਸੰਗਤਾਂ ਦਾ ਧੰਨਵਾਦ ਕੀਤਾ, ਉਥੇ ਹੀ ਪੁੱਜੀਆਂ ਸ਼ਖ਼ਸੀਅਤਾਂ ਨੂੰ ਸਿਰੋਪਾਓ ਭੇਟ ਕੀਤੇ। ਇਸ ਮੌਕੇ ਐਡੀਸ਼ਨਲ ਮੈਨੇਜਰ ਮਨਦੀਪ ਸਿੰਘ ਭਲਵਾਨ, ਮੀਤ ਮੈਨੇਜਰ ਜਸਵਿੰਦਰ ਸਿੰਘ, ਨਵਜਿੰਦਰ ਸਿੰਘ, ਸਾਬਕਾ ਹੈੱਡ ਗ੍ਰੰਥੀ ਭਾਈ ਸੁਖਦੇਵ ਸਿੰਘ, ਬਾਬਾ ਕੁਲਦੀਪ ਸਿੰਘ, ਹਰਮਿੰਦਰਪਾਲ ਸਿੰਘ ਵਿੰਟੀ, ਜੋਗਿੰਦਰ ਸਿੰਘ ਪੰਛੀ, ਅਕਾਊਟੈਂਟ ਗੁਰਮੀਤ ਸਿੰਘ, ਭਾਈ ਸਰਬਜੀਤ ਸਿੰਘ ਸਹਾਇਕ ਅਕਾਊਟੈਂਟ, ਸੁਖਦੇਵ ਸਿੰਘ ਕਾਹਲਵਾਂ, ਭਾਈ ਹਜ਼ੂਰ ਸਿੰਘ, ਹਰਵਿੰਦਰ ਸਿੰਘ ਕਾਹਲਵਾਂ ਤੋਂ ਇਲਾਵਾ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਕਾਰੀ ਤੇ ਸਟਾਫ ਮੈਂਬਰ ਆਦਿ ਸ਼ਾਮਲ ਸਨ।