ਸੰਗਤਾਂ ਨੇ ਧਾਰਮਿਕ ਸਥਾਨਾਂ ਦੇ ਕੀਤੇ ਦਰਸ਼ਨ ਦੀਦਾਰੇ ਸੰਗਤਾਂ ਨੇ ਧਾਰਮਿਕ ਸਥਾਨਾਂ ਦੇ ਕੀਤੇ ਦਰਸ਼ਨ ਦੀਦਾਰੇ
Publish Date: Tue, 29 Sep 2026 06:22 PM (IST)
Updated Date: Tue, 29 Sep 2026 06:24 PM (IST)
ਫੋਟੋ 29ਪੀਟੀਐਲ: 15: ਭੁਪਿੰਦਰ ਸਿੰਘ ਲਵਲੀ, ਪੰਜਾਬੀ ਜਾਗਰਣ, ਬਲਬੇੜਾ : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਵਾਸੀਆਂ ਨੂੰ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਦੀਦਾਰੇ ਕਵਾਉਣ ਲਈ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਸ਼ੁਰੂ ਕੀਤੀ ਗਈ ਸੀ। ਇਸੇ ਲੜੀ ਤਹਿਤ ਨੇੜਲੇ ਪਿੰਡ ਸਲੈਮਪੁਰ ਜੱਟਾਂ ਤੋਂ ਤੀਰਥ ਯਾਤਰਾ ਦੇ ਲਈ ਯਾਤਰੀਆਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਦੀਦਾਰੇ ਕਰਵਉਣ ਲਈ ਗੁਰਵਿੰਦਰ ਸਿੰਘ ਹੈਪੀ ਪਹਾੜੀਪੁਰ ਚੇਅਰਮੈਨ ਬਲਾਕ ਸੰਮਤੀ ਸਨੌਰ ਨੇ ਬੱਸ ਨੂੰ ਹਰੀ ਝੰਡੀ ਦੇ ਰਵਾਨਾ ਕਰਦਿਆਂ ਕਿਹਾ ਕਿ ਤਰਸੇਮ ਸਿੰਘ ਸਰਪੰਚ , ਗੋਲਡੀ ਸਰਪੰਚ ਅਤੇ ਗੁਰਦੇਵ ਸਿੰਘ ਢਿੱਲੋਂ ਦੇ ਯਤਨਾਂ ਸਦਕਾ ਸਲੇਮਪੁਰ ਵਾਸੀਆਂ ਨੂੰ ਪੰਜਾਬ ਸਰਕਾਰ ਦੀ ਇਸ ਸਕੀਮ ਦਾ ਲਾਭ ਪ੍ਰਾਪਤ ਹੋਇਆ। ਇਸ ਮੌਕੇ ਚੇਅਰਮੈਨ ਪਹਾੜੀਪੁਰ ਨੇ ਦੱਸਿਆ ਕਿ ਇਹ ਜਥਾ ਸ੍ਰੀ ਅੰਮ੍ਰਿਤਸਰ ਸਾਹਿਬ,ਸ੍ਰੀ ਦੁਰਗਿਆਣਾ ਮੰਦਿਰ ਅਤੇ ਵਾਹਗਾ ਬਾਰਡਰ ਦੇ ਦਰਸ਼ਨ ਕਰਕੇ ਤਿੰਨ ਦਿਨ ਅਤੇ ਦੋ ਰਾਤਾਂ ਬਾਅਦ ਵਾਪਸ ਪਰਤੇਗਾ। ਚੇਅਰਮੈਨ ਪਹਾੜੀਪੁਰ ਚ ਨੇ ਕਿਹਾ ਕਿ ਇਸ ਮਹਾਨ ਕਾਰਜ਼ ਤੇ ਮੁੱਖ ਮੰਤਰੀ ਪੰਜਾਬ ਸ.ਭਗਵੰਤ ਸਿੰਘ ਮਾਨ ਪਲ ਪਲ ਦੀ ਨਜ਼ਰ ਰੱਖ ਰਹੇ ਹਨ ਕਿ ਗੁਰੂ ਜੀ ਦੀਆਂ ਸੰਗਤਾਂ ਨੂੰ ਯਾਤਰਾ ਸਮੇਂ ਕੋਈ ਵੀ ਪ੍ਰੇਸ਼ਾਨੀ ਨਾ ਆਵੇ। ਚੇਅਰਮੈਨ ਗੁਰਵਿੰਦਰ ਸਿੰਘ ਪਹਾੜੀਪੁਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੀ ਇਸ ਯਾਤਰਾ ਸਕੀਮ ਤਹਿਤ ਪੰਜਾਬ ਦੇ ਵੱਖ ਵੱਖ ਜਿਲੇਆਂ ਵਿਚੋਂ ਵੱਡੀ ਗਿਣਤੀ ਸੰਗਤਾਂ ਆਪਣੇ ਗੁਰੂ ਸਹਿਬਾਨਾਂ ਦੇ ਦਰਸ਼ਨ ਦੀਦਾਰੇ ਕਰ ਚੁੱਕੀਆਂ ਹਨ ਤੇ ਕ੍ਰਮਵਾਰ ਕਰ ਰਹੀਆਂ ਹਨ। ਇਸ ਮੌਕੇ ਇਕੱਤਰ ਸੰਗਤਾਂ ਦੇ ਜਥੇ ਨੇ ਪੰਜਾਬ ਸਰਕਾਰ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਯਾਤਰਾ ਸ਼ੁਰੂ ਕੀਤੀ। ਇਸ ਮੌਕੇ ਸਰਪੰਚ ਸੇਵਾ ਦਾਸ ਸਲੈਪੁਰ ਬ੍ਰਾਹਮਣਾ, ਸਰਪੰਚ ਮਲਕੀਤ ਸਿੰਘ , ਦੀਪਾ ਸਿੰਘ ਡਡੋਆ ਪ੍ਰਧਾਨ ਸਹਿਕਾਰੀ ਸਭਾ ਡਡੋਆ ਤੇ ਵੱਡੀ ਗਿਣਤੀ ਸੰਗਤਾਂ ਮੌਜੂਦ ਸਨ।