ਐਡਵੋਕੇਟ ਧਾਮੀ ਨੇ ਧਾਰਮਿਕ ਸਮਾਗਮ ’ਚ ਕੀਤੀ ਸ਼ਿਰਕਤ
ਸ਼ੋ੍ਰਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਧਾਰਮਿਕ ਸਮਾਗਮ ਵਿਚ ਕੀਤੀ ਸ਼ਿਰਕਤ
Publish Date: Mon, 23 Mar 2026 04:23 PM (IST)
Updated Date: Mon, 23 Mar 2026 04:25 PM (IST)

ਫੋਟੋ 23ਪੀਟੀਐਲ: 2 ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਰਨਛੋਹ ਅਸਥਾਨ ਗੁਰਦੁਆਰਾ ਸ੍ਰੀ ਦੂਖ-ਨਿਵਾਰਨ ਸਾਹਿਬ ਵਿਖੇ ਪੰਚਮੀ ਦਾ ਦਿਹਾੜਾ ਸੰਗਤਾਂ ਵੱਲੋਂ ਗੁਰੂ ਘਰ ਨਤਮਸਤਕ ਹੋ ਕੇ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਗੁਰਦੁਆਰਾ ਸਾਹਿਬ ਵਿਖੇ ਆਯੋਜਿਤ ਧਾਰਮਿਕ ਸਮਾਗਮ ਵਿਚ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵੀ ਸ਼ਿਰਕਤ ਕੀਤੀ। ਪੰਚਮੀ ਦੇ ਪਵਿੱਤਰ ਦਿਹਾੜੇ ਮੌਕੇ ਤੜਕ ਸਵੇਰੇ ਕਿਵਾੜ ਖੁੱਲ੍ਹਣ ਮਗਰੋਂ ਹੈੱਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਦੀਵਾਨ ਹਾਲ ਵਿਖੇ ਧਾਰਮਿਕ ਸਮਾਗਮ ਦੌਰਾਨ ਢਾਡੀ ਕਵੀਸ਼ਰੀ ਜਥਿਆਂ ਨੇ ਜਿੱਥੇ ਸੰਗਤਾਂ ਨੂੰ ਗੁਰਬਾਣੀ ਇਤਿਹਾਸ ਨਾਲ ਜੋੜਿਆ, ਜਿਨਾਂ ਵਿਚ ਭਾਈ ਬਲਵਿੰਦਰ ਸਿੰਘ ਕਵੀਸ਼ਰ, ਭਾਈ ਸੁਖਜਿੰਦਰ ਸਿੰਘ ਚੰਗਿਆੜਾ, ਭਾਈ ਅਮਰੀਕ ਸਿੰਘ ਜਨੇਤਪੁਰ, ਗੁਰਪਿਆਰ ਸਿੰਘ ਜੌਹਰ, ਲਖਵਿੰਦਰ ਸਿੰਘ ਪਾਰਸ, ਸੁਰਜੀਤ ਸਿੰਘ ਸੱਜਣ, ਗੁਰਵਿੰਦਰ ਸਿੰਘ, ਖਜ਼ਾਨ ਸਿੰਘ ਪ੍ਰੇਮੀ ਆਦਿ ਨੇ ਸ਼ਾਮਲ ਹੋਏ। ਇਸ ਮੌਕੇ ਸ਼ੋ੍ਰਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਚਮੀ ਦੇ ਦਿਹਾੜੇ ਮੌਕੇ ਦੀਵਾਨ ਹਾਲ ਵਿਖੇ ਇਕੱਤਰ ਸੰਗਤ ਨੂੰ ਜਿੱਥੇ ਸ਼ਬਦ ਗੁਰੂ ਨਾਲ ਜੁੜਕੇ ਗੁਰੂ ਮਾਰਗ ਦਾ ਪਾਂਧੀ ਬਣਨ ਦੀ ਪ੍ਰੇਰਨਾ ਦਿੱਤੀ। --ਬੇਅਦਬੀਆਂ ਦੇ ਮਾਮਲੇ ’ਤੇ ਕਿਸੇ ਵੀ ਧਿਰ ਨੂੰ ਸਿਆਸਤ ਨਹੀਂ ਕਰਨੀ ਚਾਹੀਦੀ: ਐਡਵੋਕੇਟ ਧਾਮੀ ਸ਼ੋ੍ਰਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਇਕ ਸਵਾਲ ਦੇ ਜਵਾਬ ਵਿਚ ਕਿਹਾ ਕਿ ਪੰਜਾਬ ਪੰਜਾਬ ਵਿਧਾਨ ਸਭਾ ਵੱਲੋਂ ‘ਪੰਜਾਬ ਪਵਿੱਤਰ ਧਾਰਮਿਕ ਗ੍ਰੰਥਾਂ ਦੇ ਵਿਰੁੱਧ ਅਪਰਾਧਾਂ ਦੀ ਰੋਕਥਾਮ ਬਿੱਲ 2025’ ਲਿਆਂਦਾ ਗਿਆ, ਪਰੰਤੂ ਸਰਕਾਰ ਦੀ ਇਸ ਸਬੰਧੀ ਹੁਣ ਤਕ ਦੀ ਪਹੁੰਚ ਨਿਰਾਸ਼ਾਜਨਕ ਹੀ ਰਹੀ ਹੈ।ਸ਼ੋ੍ਰਮਣੀ ਕਮੇਟੀ ਪ੍ਰਧਾਨ ਧਾਮੀ ਨੇ ਕਿਹਾ ਕਿ ਬੇਅਦਬੀਆਂ ਸਬੰਧੀ ਕਾਨੂੰਨ ਨੂੰ ਲੈ ਕੇ ਭਾਈ ਗੁਰਜੀਤ ਸਿੰਘ ਵੱਲੋਂ ਸਮਾਣਾ ਵਿਖੇ ਸੰਘਰਸ਼ ਕੀਤਾ ਜਾ ਰਿਹਾ ਹੈ। ਅੰਤ ਵਿਚ ਅੰਤਰੰਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ ਨੇ ਪੁੱਜੀਆਂ ਸੰਗਤਾਂ ਦਾ ਧੰਨਵਾਦ ਵੀ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਦੁਆਰਾ ਪ੍ਰਬੰਧਕ ਮੈਨੇਜਰ ਭਾਗ ਸਿੰਘ, ਸਮੇਤ ਮੈਨੇਜਰ ਨਵਜਿੰਦਰ ਸਿੰਘ, ਅਕਾਊਟੈਂਟ ਗੁਰਮੀਤ ਸਿੰਘ, ਸ਼੍ਰੋਮਣੀ ਕਮੇਟੀ ਅਧਿਕਾਰੀ , ਸਮੂਹ ਸਟਾਫ਼ ਮੈਂਬਰ ਪ੍ਰਚਾਰਕ ਭਾਈ ਪਰਵਿੰਦਰ ਸਿੰਘ ਬਰਾੜਾ, ਜਸਵੀਰ ਸਿੰਘ, ਅਵਤਾਰ ਸਿੰਘ ਬਲੌਪੁਰ ਆਦਿ ਵੀ ਸ਼ਾਮਲ ਸਨ।