ਜਥੇਬੰਦੀਆਂ ਨੇ 16 ਜਨਵਰੀ ਦੇ ਧਰਨੇ ਦੀ ਕੀਤੀ ਤਿਆਰੀਆਂ
16 ਜਨਵਰੀ ਨੂੰ ਡੀ.ਸੀ. ਦਫਤਰ ਅੱਗੇ ਦਿੱਤੇ ਜਾਣ ਵਾਲੇ ਧਰਨੇ ਦੀ ਕੀਤੀ ਤਿਆਰੀ
Publish Date: Tue, 06 Jan 2026 04:38 PM (IST)
Updated Date: Tue, 06 Jan 2026 04:41 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਪਟਿਆਲਾ : ਟੈਕਨੀਕਲ ਸਰਵਿਸ ਯੂਨੀਅਨ (ਭੰਗਲ) ਸਰਕਲ ਪਟਿਆਲਾ ਤੇ ਸੀ.ਐਚ.ਬੀ. ਯੂਨੀਅਨ ਪਾਵਰ ਕਾਮ ਟਾਸਕੋ ਦੀ ਸਾਂਝੀ ਮੀਟਿੰਗ ਹੋਈ। ਇਸ ਵਿਚ 16 ਜਨਵਰੀ ਦੇ ਕਿਸਾਨਾਂ ਵੱਲੋਂ ਡੀ.ਸੀ. ਦਫਤਰ ਅੱਗੇ ਦਿੱਤੇ ਜਾ ਰਹੇ ਧਰਨੇ ਦੀ ਤਿਆਰੀ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੀਟਿੰਗ ਵਿਚ ਟੈਕਨੀਕਲ ਸਰਵਿਸ ਯੂਨੀਅਨ ਵਲੋਂ ਹਰਜੀਤ ਸਿੰਘ, ਬਰੇਸ਼ ਕੁਮਾਰ, ਇੰਦਰਜੀਤ ਸਿੰਘ, ਪਰਦੀਪ ਕੁਮਾਰ, ਦਰਸ਼ਨ ਕੁਮਾਰ, ਭਗਵਾਨ ਸਿੰਘ, ਕਰਮਜੀਤ ਸਿੰਘ, ਵਿਜੇ ਦੇਵ, ਜਤਿੰਦਰ ਸਿੰਘ ਚੱਢਾ, ਗੁਰਦੀਪ ਸਿੰਘ ਅਤੇ ਸੀ.ਐਚ.ਬੀ. ਯੂਨੀਅਨ ਵਲੋਂ ਹਰਮੀਤ ਸਿੰਘ, ਮੰਗਲ ਸਿੰਘ ਨੇ ਹਿੱਸਾ ਲਿਆ। ਇਸ ਮੀਟਿੰਗ ਵਿਚ ਡੀਸੀ ਦਫਤਰ ਅੱਗੇ ਦਿੱਤੇ ਜਾ ਰਹੇ ਧਰਨੇ ਵਿੱਚ ਦੋਨਾਂ ਜਥੇਬੰਦੀਆਂ ਵੱਲੋਂ ਫੈਸਲਾ ਕੀਤਾ ਗਿਆ ਕਿ ਸੈਂਕੜਿਆਂ ਦੀ ਗਿਣਤੀ ਵਿਚ ਇਸ ਧਰਨੇ ਵਿਚ ਸ਼ਾਮਲ ਹੋਇਆ ਜਾਵੇਗਾ। ਇਹ ਧਰਨਾ ਬਿਜਲੀ ਬਿੱਲ 2025 ਨੂੰ ਰੱਦ ਕਰਵਾਉਣ ਸਬੰਧੀ, ਬੀਜ ਬਿੱਲ 2025 ਨੂੰ ਰੱਦ ਕਰਵਾਉਣ ਸਬੰਧੀ, ਲੇਬਰ ਕਾਨੂੰਨਾਂ ਕੀਤੀ ਸੋੋਧ ਨੂੰ ਰੱਦ ਕਰਵਾਉਣ ਸਬੰਧੀ, ਮਨਰੇਗਾ ਕਾਨੂੰਨਾਂ ਵਿੱਚ ਕੀਤੀ ਤਬਦੀਲੀ ਨੂੰ ਰੱਦ ਕਰਵਾਉਣ ਸਬੰਧੀ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਮੀਟਿੰਗ ਵਿੱਚ ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਕਿ ਨਿਜੀਕਰਨ ਦੀ ਨੀਤੀ ਨੂੰ ਰੱਦ ਕੀਤਾ ਜਾਵੇ, ਸੀ.ਐਚ.ਬੀ. ਕਾਮਿਆ ਨੂੰ ਪੱਕਾ ਕੀਤਾ ਜਾਵੇ, ਦੋ ਡਿਸਮਿਸ ਆਗੂਆਂ ਨੂੰ ਹਾਈਕੋਰਟ ਦੇ ਫੈਸਲੇ ਅਨੁਸਾਰ ਬਹਾਲ ਕੀਤਾ ਜਾਵੇ, ਡੀ.ਏ. ਦੀ ਕਿਸ਼ਤ ਜਾਰੀ ਕੀਤੀ ਜਾਵੇ, ਬਣਦਾ ਬਕਾਇਆ ਤੁਰੰਤ ਦਿੱਤਾ ਜਾਵੇ।