ਜ਼ਮੀਨੀ ਮਾਮਲੇ ’ਚ ਧੋਖਾਧੜੀ ਕਰਨ ’ਤੇ 5 ਨਾਮਜ਼ਦ
ਜਮੀਨੀ ਮਾਮਲੇ ਵਿੱਚ ਧੋਖਾਧੜੀ ਕਰਨ ਉੱਤੇ ਪੰਜ ਨਾਮਜਦ
Publish Date: Sat, 07 Feb 2026 06:35 PM (IST)
Updated Date: Sun, 08 Feb 2026 04:08 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਰਾਜਪੁਰਾ : ਥਾਣਾ ਸਿਟੀ ਪੁਲਿਸ ਨੇ ਜਮੀਨੀ ਮਾਮਲੇ ਵਿੱਚ ਕਰੋੜਾਂ ਰੁਪਏ ਦੀ ਧੋਖਾਧੜੀ ਕਰਨ ਉੱਤੇ ਪੰਜ ਵਿਅਕਤੀਆਂ ਦੇ ਖਿਲਾਫ ਧੋਖਾਧੜੀ ਸਣੇ ਵੱਖ-ਵੱਖ ਧਰਾਵਾਂ ਹੇਠ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣਾ ਸਿਟੀ ਪੁਲਿਸ ਕੋਲ ਨਰਾਇਣ ਦਾਸ ਵਾਸੀ ਰਾਮਪੁਰਾ ਫੂਲ ਬਠਿੰਡਾ ਨੇ ਬਿਆਨ ਦਰਜ ਕਰਵਾਏ ਕਿ ਬੁੱਧ ਸਿੰਘ, ਰਣਧੀਰ ਸਿੰਘ, ਸੁਰਜੀਤ ਸਿੰਘ, ਕਸ਼ਮੀਰ ਸਿੰਘ, ਜਸਵੰਤ ਸਿੰਘ ਸਾਰੇ ਵਾਸੀਆਨ ਸ਼ੰਭੂ ਕਲਾ ਨੇ ਉਸ ਦੇ ਨਾਲ ਜਮੀਨ ਵੇਚਣ ਦੇ ਲਈ ਬਤੌਰ ਬਿਆਨਾ ਦੋ ਕਰੋੜ 1 ਲੱਖ ਰੁਪਏ ਲੈ ਲਏ। ਪਰ ਬਾਅਦ ਵਿੱਚ ਨਾ ਤਾਂ ਰਜਿਸਟਰੀ ਕਰਵਾਈ ਅਤੇ ਨਾ ਹੀ ਉਸਦੇ ਪੈਸੇ ਵਾਪਸ ਕੀਤੇ। ਜਿਸ ਤੇ ਥਾਣਾ ਸਿਟੀ ਪੁਲਿਸ ਨੇ ਉਕਤ ਮਾਮਲੇ ਵਿੱਚ ਪੰਜ ਵਿਅਕਤੀਆਂ ਦੇ ਖਿਲਾਫ ਧੋਖਾਧੜੀ ਕਰਨ ਉੱਤੇ ਵੱਖ-ਵੱਖ ਧਰਾਵਾਂ ਹੇਠ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।