ਦਿੜ੍ਹਬਾ ਪੁਲਿਸ ਨੇ 4 ਮੁੱਕਦਮੇ ਦਰਜ ਕਰ ਕੇ 4 ਵਿਅਕਤੀ ਗ੍ਰਿਫ਼ਤਾਰ ਕੀਤੇ
ਦਿੜ੍ਹਬਾ ਪੁਲਿਸ ਨੇ 4 ਮੁੱਕਦਮੇ ਦਰਜ ਕਰਕੇ 4 ਵਿਅਕਤੀ ਗ੍ਰਿਫਤਾਰ ਕੀਤੇ
Publish Date: Fri, 10 Apr 2026 05:17 PM (IST)
Updated Date: Sat, 11 Apr 2026 04:05 AM (IST)

ਗੁਰਜੀਤ ਸਿੰਘ ਧੌਂਸੀ, ਪੰਜਾਬੀ ਜਾਗਰਣ, ਦਿੜ੍ਹਬਾ ਮੰਡੀ : ਐੱਸਐੱਸਪੀ ਸਰਤਾਜ ਸਿੰਘ ਚਾਹਲ ਨੇ ਦੱਸਿਆ ਕਿ ਪੁਲਿਸ ਵੱਲੋਂ ਕਾਰਵਾਈ ਕਰਦੇ ਹੋਏ 3 ਅਪ੍ਰੈਲ ਤੋਂ 9 ਅਪ੍ਰੈਲ ਤੱਕ ਐੱਨਡੀਪੀਐੱਸ ਐਕਟ ਤਹਿਤ 4 ਮੁੱਕਦਮੇ ਦਰਜ ਕਰਕੇ 4 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਤੇ ਇੰਨਾਂ ਵੱਖ-ਵੱਖ ਮੁੱਕਦਮਿਆਂ ’ਚ 24 ਗ੍ਰਾਮ ਹੈਰੋਇਨ, 90 ਨਸ਼ੀਲੀਆਂ ਗੋਲ਼ੀਆਂ ਤੇ 150 ਨਸ਼ੀਲੇ ਕੈਪਸੂਲ ਬਰਾਮਦ ਕਰਵਾਏ ਗਏ। ਇਸਤੋਂ ਇਲਾਵਾ ਆਬਕਾਰੀ ਐਕਟ ਅਧੀਨ 2 ਮੁੱਕਦਮੇ ਦਰਜ ਕਰ ਕੇ 2 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਤੇ ਇੰਨਾ ਮੁੱਕਦਮਿਆਂ ’ਚ 54 ਲੀਟਰ ਠੇਕਾ ਸ਼ਰਾਬ ਦੇਸੀ (ਹਰਿਆਣਾ) ਬਰਾਮਦ ਕਰਵਾਈ ਗਈ। ਇਸ ਤੋਂ ਇਲਾਵਾ ਨਸ਼ੇ ਦੀ ਦਲਦਲ ’ਚ ਫਸੇ 7 ਵਿਅਕਤੀਆਂ ਦੀ ਓਟ ਸੈਟਰ ’ਚ ਰਜਿਸਟਰੇਸ਼ਨ ਕਰਵਾਕੇ ਦਵਾਈ/ਮੈਡੀਸਨ ਦਿਵਾਈ ਗਈ। ਇਸ ਤੋਂ ਇਲਾਵਾ ਥਾਣਾ ਧਰਮਗੜ੍ਹ ਪੁਲਿਸ ਵੱਲੋਂ ਮੁਸਤੈਦੀ ਨਾਲ ਕਾਰਵਾਈ ਕਰਦੇ ਹੋਏ ਇਕ ਚੌਰੀ ਦੇ ਮੁੱਕਦਮੇ ਨੂੰ ਟਰੇਸ ਕਰਕੇ 2 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਤੇ ਉਨ੍ਹਾਂ ਵੱਲੋਂ ਚੋਰੀ ਕੀਤੇ ਗਏ 2 ਗੈਸ ਸਲੰਡਰ ਤੇ ਚੋਰੀ ਸਮੇਂ ਵਰਤਿਆ ਮੋਟਰਸਾਈਕਲ ਬਰਾਮਦ ਕਰਵਾਏ ਗਏ। ਇਸ ਤੋਂ ਇਲਾਵਾ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵ੍ਹੀਕਲਾਂ ਦੇ ਵੱਖ-ਵੱਖ ਜੁਰਮਾਂ ਤਹਿਤ 93 ਟਰੈਫਿਕ ਚਲਾਣ ਕੀਤੇ ਗਏ। ਅਮਨ ਕਾਨੂੰਨ ’ਚ ਖਲਲ ਪਾਉਣ ਵਾਲੇ 18 ਵਿਅਕਤੀਆਂ ਖਿਲਾਫ ਰੋਕੂ ਕਾਰਵਾਈ ਕੀਤੀ ਗਈ। ਇਲਾਕਾ ਵਿੱਚ ਆਮ ਪਬਲਿਕ ਦੀ ਸੁਰੱਖਿਆ ਦੇ ਮੱਦੇ ਨਜ਼ਰ ਦਿਨ-ਰਾਤ ਸਮੇਂ ਨਾਕਾਬੰਦੀ ਅਤੇ ਪੈਟਰੋਲਿੰਗ ਦੌਰਾਨ 52 ਸ਼ੱਕੀ ਵਿਅਕਤੀਆਂ ਖਿਲਾਫ 172 ਬੀਐਨਐਸਐਸ. ਤਹਿਤ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ। ਨਸ਼ੇ ਦਾ ਧੰਦਾ ਕਰਨ ਵਾਲੇ ਅਤੇ ਮਾੜੇ ਅਨਸਰਾਂ ਖਿਲਾਫ ਕਾਰਵਾਈ ਕਰਦੇ ਹੋਏ ਨਸ਼ਿਆਂ ਦੀ ਰੋਕਥਾਮ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ। ਨਸ਼ਿਆਂ ਖਿਲਾਫ ਜੰਗ ਜਾਰੀ ਹੈ।