ਪਲੇਸਮੈਂਟ ਕੈਂਪ 20 ਨੂੰ
ਪਲੇਸਮੈਂਟ ਕੈਂਪ 20 ਨੂੰ
Publish Date: Fri, 16 Jan 2026 04:03 PM (IST)
Updated Date: Sat, 17 Jan 2026 04:01 AM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਸੰਗਰੂਰ : ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ, ਸੰਗਰੂਰ ਵੱਲੋਂ ਟੈਰੀਅਰ ਸਕਿਊਰਟੀ ਸਰਵਿਸਿਜ਼ ਪ੍ਰਾਈਵੇਟ ਲਿਮਿਟਡ ਕੰਪਨੀ ਨਾਲ ਤਾਲਮੇਲ ਕਰਕੇ 20 ਜਨਵਰੀ ਦਿਨ ਮੰਗਲਵਾਰ ਨੂੰ ਨੌਕਰੀ ਦੇ ਚਾਹਵਾਨ ਪ੍ਰਾਰਥੀਆਂ ਲਈ ਜ਼ਿਲ੍ਹਾ ਰੁਜ਼ਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਦਫ਼ਤਰ, ਸੰਗਰੂਰ ਵਿਖੇ ਇਕ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।
ਇਸ ਸਬੰਧੀ ਕੰਪਨੀ ਵੱਲੋਂ ਸਕਿਓਰਿਟੀ ਗਾਰਡ (ਲੜਕੇ ਅਤੇ ਲੜਕੀਆਂ ਦੋਵਾਂ ਲਈ) ਦੀ ਅਸਾਮੀ ਲਈ ਇੰਟਰਵਿਊ ਲਈ ਜਾਵੇਗੀ। ਜਿਸ ਲਈ ਪ੍ਰਾਰਥੀ ਦੀ ਵਿਦਿੱਅਕ ਯੋਗਤਾ 10ਵੀਂ ਪਾਸ, ਉਮਰ 18 ਸਾਲ ਤੋਂ 45 ਸਾਲ ਤੱਕ ਅਤੇ ਲੜਕੇ ਦੀ ਹਾਈਟ 5'6'' ਅਤੇ ਕੁੜੀਆਂ ਦੀ ਹਾਈਟ 5'2'' ਹੋਣੀ ਚਾਹੀਦੀ ਹੈ।
ਚਾਹਵਾਨ ਅਤੇ ਯੋਗ ਪ੍ਰਾਰਥੀ ਰਜਿਊਮ ਤੇ ਵਿੱਦਿਅਕ ਯੋਗਤਾ ਦੇ ਸਰਟੀਫਿਕੇਟ ਦੀਆਂ ਫੋਟੋ ਕਾਪੀਆਂ ਲੈ ਕੇ ਇਸ ਇੰਟਰਵਿਊ ਵਿਚ ਭਾਗ ਲੈ ਸਕਦੇ ਹਨ। ਇੰਟਰਵਿਊ ਵਿਚ ਭਾਗ ਲੈਣ ਲਈ ਕੋਈ ਵੀ ਟੀਏ ਅਤੇ ਡੀਏ ਦੇਣ ਯੋਗ ਨਹੀਂ ਹੋਵੇਗਾ।