ਭਿੰਦਾ ਵਿਰਕ ਤੀਰਥ ਯਾਤਰਾ ਦੇ ਹਲਕਾ ਕੋਆਰਡੀਨੇਟਰ ਨਿਯੁਕਤ
ਭਿੰਦਾ ਵਿਰਕ ਤੀਰਥ ਯਾਤਰਾ ਦੇ ਹਲਕਾ ਕੋਆਰਡੀਨੇਟਰ ਨਿਯੁਕਤ
Publish Date: Fri, 16 Jan 2026 05:46 PM (IST)
Updated Date: Sat, 17 Jan 2026 04:07 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਧੂਰੀ : ਆਮ ਆਦਮੀ ਪਾਰਟੀ ਵੱਲੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਭੁਪਿੰਦਰ ਸਿੰਘ ਭਿੰਦਾ ਵਿਰਕ ਨੂੰ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਤੀਰਥ ਯਾਤਰਾ ਦਾ ਹਲਕਾ ਧੂਰੀ ਦਾ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ। ਤੀਰਥ ਯਾਤਰਾ ਦਾ ਹਲਕਾ ਧੂਰੀ ਦਾ ਕੋਆਰਡੀਨੇਟਰ ਨਿਯੁਕਤ ਹੋਣ ਤੇ ਭੁਪਿੰਦਰ ਸਿੰਘ ਭਿੰਦਾ ਵਿਰਕ ਨੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ , ਮੁੱਖ ਮੰਤਰੀ ਭਗਵੰਤ ਸਿੰਘ ਮਾਨ , ਮੁੱਖ ਮੰਤਰੀ ਦਫ਼ਤਰ ਧੂਰੀ ਦੇ ਇੰਚਾਰਜ ਚੇਅਰਮੈਨ ਰਾਜਵੰਤ ਸਿੰਘ ਘੁੱਲੀ ਅਤੇ ਮੁੱਖ ਮੰਤਰੀ ਦਫ਼ਤਰ ਧੂਰੀ ਦੇ ਇੰਚਾਰਜ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਸਮੇਤ ਸਮੁੱਚੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਵੱਲੋਂ ਦਿੱਤੀ ਗਈ ਜ਼ਿੰਮੇਵਾਰੀ ਨੂੰ ਪੁਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ ਅਤੇ ਹਲਕੇ ਦੇ ਲੋਕਾਂ ਨੂੰ ਮੁੱਖ ਮੰਤਰੀ ਤੀਰਥ ਯਾਤਰਾ ਸਬੰਧੀ ਜਾਗਰੂਕ ਕਰਨਗੇ ਤਾਂ ਕਿ ਜੋ ਲੋਕ ਆਰਥਿਕ ਕਮਜ਼ੋਰੀ ਕਾਰਨ ਧਾਰਮਿਕ ਸਥਾਨਾਂ ਦੇ ਦਰਸ਼ਨ ਨਹੀਂ ਕਰ ਸਕਦੇ ਉਹ ਉਨ੍ਹਾਂ ਨੂੰ ਵੱਖ ਵੱਖ ਧਾਰਮਿਕ ਸਥਾਨਾਂ ਤੇ ਤੀਰਥ ਯਾਤਰਾ ਰਾਹੀਂ ਦਰਸਨ ਕਰਵਾਊਣ ਵਿੱਚ ਅਹਿਮ ਰੋਲ ਅਦਾ ਕਰਨਗੇ ।