- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਐਚਆਈਵੀ/ਏਡਜ਼ ਦੇ ਖਾਤਮੇ ਲਈ ਜ਼ਿਲ੍ਹਾ ਪੱਧਰੀ ਲੇਖ ਮੁਕਾਬਲਾ ਆਯੋਜਿਤ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਪਟਿਆਲਾ : ਜ਼ਿਲ੍ਹਾ ਪੱਧਰੀ ਲੇਖ ਮੁਕਾਬਲਾ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.) ਪਟਿਆਲਾ ਸ਼ਾਲੂ ਮਹਿਰਾ ਦੇ ਦਿਸ਼ਾ-ਨਿਰਦੇਸ਼ ਅਤੇ ਡਿਪਟੀ ਡੀਈਓ ਸੈਕੰਡਰੀ ਪਟਿਆਲਾ ਡਾ. ਰਵਿੰਦਰਪਾਲ ਸਿੰਘ ਦੀ ਦੇਖ-ਰੇਖ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਿਵਲ ਲਾਈਨ, ਪਟਿਆਲਾ ਵਿਖੇ ਕਰਵਾਏ ਗਏ। ਇਸ ਮੁਕਾਬਲੇ ਦਾ ਵਿਸ਼ਾ ‘ਐਚਆਈਵੀ/ਏਡਜ਼ ਦੇ ਖਾਤਮੇ ਲਈ ਨੌਜਵਾਨਾਂ ਨੂੰ ਸਸ਼ਕਤ ਬਣਾਉਣਾ: ਜਾਗਰੂਕਤਾ, ਰੋਕਥਾਮ ਤੇ ਹਮਦਰਦੀ’ ਸੀ। ਮੁਕਾਬਲੇ ਵਿੱਚ ਹਰ ਬਲਾਕ ਵੱਲੋਂ ਦੋ ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ। ਜ਼ਿਲ੍ਹਾ ਰਾਸ਼ਟਰੀ ਜਨਸੰਖਿਆ ਪ੍ਰੋਗਰਾਮ ਕੋਆਰਡੀਨੇਟਰ ਹੈੱਡ ਮਾਸਟਰ ਜਗਮੀਤ ਸਿੰਘ ਨੇ ਜਾਣਕਾਰੀ ਦਿੱਤੀ ਕਿ ਮੁਕਾਬਲੇ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੰਸੂਰਪੁਰ ਦੇ ਵਿਦਿਆਰਥੀ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕੀਤਾ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਜ਼ੀਦਪੁਰ ਦੂਜੇ ਤੇ ਪੀ.ਐੱਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਹਨ ਸਿੰਘ ਨਾਭਾ ਤੀਜੇ ਸਥਾਨ ’ਤੇ ਰਿਹਾ। ਇਸ ਤੋਂ ਇਲਾਵਾ ਸਰਕਾਰੀ ਹਾਈ ਸਕੂਲ ਰਾਮਗੜ੍ਹ ਮੋਤੀ ਬਾਗ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੁਨਾਗਰਾ ਨੂੰ ਵਿਸ਼ੇਸ਼ ਇਨਾਮ ਦਿੱਤੇ ਗਏ। ਸਮਾਗਮ ਦੇ ਅੰਤ ਵਿਚ ਜੇਤੂ ਵਿਦਿਆਰਥੀਆਂ ਨੂੰ ਡਾਇਟ ਦੇ ਪ੍ਰਿੰਸੀਪਲ ਸੰਦੀਪ ਨਾਗਰ ਅਤੇ ਡਿਪਟੀ ਡੀਈਓ ਸੈਕੰਡਰੀ ਪਟਿਆਲਾ ਡਾ. ਰਵਿੰਦਰਪਾਲ ਸ਼ਰਮਾ ਵੱਲੋਂ ਪੁਰਸਕਾਰ ਦੇ ਕੇ ਸਨਮਾਨਿਤ ਕੀਤਾ ਗਿਆ। ਡਾ. ਰਵਿੰਦਰਪਾਲ ਸਿੰਘ ਡਿਪਟੀ ਡੀਈਓ ਪਟਿਆਲਾ ਨੇ ਕਿਹਾ ਕਿ ਨੌਜਵਾਨਾਂ ਨੂੰ ਐਚਆਈਵੀ/ਏਡਜ਼ ਸਬੰਧੀ ਸਹੀ ਅਤੇ ਵਿਗਿਆਨਕ ਜਾਣਕਾਰੀ ਦੇਣਾ ਸਮੇਂ ਦੀ ਲੋੜ ਹੈ। ਇਸ ਮੌਕੇ ਪ੍ਰਿੰਸੀਪਲ ਸੀਮਾ ਉਪਲ ਸਸਸਸ ਸਿਵਲ ਲਾਈਨ, ਹੈਡ ਮਾਸਟਰ ਲਲਿਤ ਕੁਮਾਰ ਸਹਸ ਰਣਬੀਰਪੁਰਾ, ਲੈਕ. ਰਾਮ ਲਾਲ, ਬੀਆਰਸੀ ਹਿਮਾਂਸ਼ੂ ਅਗਰਵਾਲ, ਬੀਆਰਸੀ ਯੁਵਰਾਜ, ਲੈਕ. ਰਵੀਕਾਂਤ, ਲੈਕ. ਹਰਮਨਦੀਪ ਕੌਰ, ਲੈਕ. ਰਾਜਵੀਰ ਕੌਰ,ਸਾਇੰਸ ਮਿਸਟ੍ਰੈਸ ਗਗਨਦੀਪ ਕੌਰ ਤੇ ਪ੍ਰੈਸ ਇੰਚਾਰਜ ਜਸਵਿੰਦਰ ਸਿੰਘ ਹਾਜ਼ਰ ਸਨ।