ਜ਼ਿਲ੍ਹਾ ਪੁਲਿਸ ਵੱਲੋਂ 39 ਮੁਕੱਦਮੇ ਦਰਜ, 55 ਮੁਲਜ਼ਮ ਗ੍ਰਿਫ਼ਤਾਰ
ਜ਼ਿਲ੍ਹਾ ਪੁਲਿਸ ਵੱਲੋਂ 39 ਮੁਕੱਦਮੇ ਦਰਜ; 55 ਮੁਲਜ਼ਮ ਗ੍ਰਿਫਤਾਰ
Publish Date: Sat, 14 Feb 2026 05:15 PM (IST)
Updated Date: Sun, 15 Feb 2026 04:03 AM (IST)
ਬਲਜਿੰਦਰ ਸਿੰਘ ਮਿੱਠਾ, ਪੰਜਾਬੀ ਜਾਗਰਣ, ਸੰਗਰੂਰ : ਐੱਸਐੱਸਪੀ ਸਰਤਾਜ ਸਿੰਘ ਚਾਹਲ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਸੰਗਰੂਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਚਲਾਈ ਗਈ ਮੁਹਿੰਮ ਦੌਰਾਨ ਕਾਰਵਾਈ ਕਰਦਿਆਂ 7 ਫਰਵਰੀ ਤੋਂ 13 ਫਰਵਰੀ ਤਕ ਡਰੱਗ ਦੇ 35 ਮੁਕੱਦਮੇ ਦਰਜ ਕਰ ਕੇ 50 ਕਥਿਤ ਮੁਲਜ਼ਮਾਂ ਨੂੰ ਕਾਬੂ ਕਰ ਕੇ 212 ਗ੍ਰਾਮ ਹੈਰੋਇਨ, 60 ਗ੍ਰਾਮ ਅਫੀਮ, 22 ਕਿੱਲੋ ਭੁੱਕੀ, 10 ਗ੍ਰਾਮ ਨਸ਼ੀਲਾ ਪਾਊਡਰ, 11 ਕਿੱਲੋ 60 ਗ੍ਰਾਮ ਹਰੇ ਪੌਦੇ ਪੋਸਤ ਤੇ 813 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ। ਸ਼ਰਾਬ ਦਾ ਧੰਦਾ ਕਰਨ ਵਾਲਿਆਂ ਖ਼ਿਲਾਫ਼ 4 ਮੁਕੱਦਮੇ ਦਰਜ ਕਰ ਕੇ 5 ਕਥਿਤ ਦੋਸ਼ੀਆਂ ਨੂੰ ਕਾਬੂ ਕਰ ਕੇ 35.250 ਲੀਟਰ ਸ਼ਰਾਬ ਠੇਕਾ ਦੇਸੀ ਤੇ 9 ਲੀਟਰ ਸ਼ਰਾਬ ਨਾਜਾਇਜ਼ ਬਰਾਮਦ ਕੀਤੀ ਗਈ।
ਇਸ ਤੋਂ ਇਲਾਵਾ ਅਸਲਾ ਐਕਟ ਤਹਿਤ 1 ਮੁਕੱਦਮਾ ਦਰਜ ਕਰ ਕੇ 1 ਕਥਿਤ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ ਗਿਆ, ਜਿਸ ਕੋਲੋਂ 1 ਪਿਸਟਲ, 1 ਰਿਵਾਲਵਰ ਤੇ 2 ਕਾਰਤੂਸ ਬਰਾਮਦ ਕਰਵਾਏ ਗਏ। ਜੂਆ ਐਕਟ ਤਹਿਤ 1 ਮੁਕੱਦਮਾ ਦਰਜ ਕਰ ਕੇ 1 ਕਥਿਤ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਕੇ ਉਸ ਕੋਲੋਂ 3100 ਰੁਪਏ ਬਰਾਮਦ ਕਰਵਾਏ ਗਏ। ਇਸ ਅਰਸੇ ਦੌਰਾਨ 3 ਪੀਓਜ਼ (ਭਗੌੜੇ) ਵੀ ਗ੍ਰਿਫ਼ਤਾਰ ਕੀਤੇ ਗਏ।
ਥਾਣਾ ਲਹਿਰਾ ਤੇ ਭਵਾਨੀਗੜ੍ਹ ਦੇ ਏਰੀਆ ਵਿਚ ਲੜਾਈ ਝਗੜੇ/ਚੋਰੀਆਂ ਕਰਨ ਵਾਲੇ 06 ਕਥਿਤ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 8 ਕਿੱਲੋ ਤਾਂਬਾ ਤਾਰ ਸਮੇਤ ਮੋਟਰ ਸਟਾਟਰ, 1 ਟੂਲ ਕਿੱਟ, 1 ਟਰੈਕਟਰ ਮਾਰਕਾ ਸਮੇਤ ਸੁਪਰਸੀਡਰ, 1 ਤਲਵਾਰ ਅਤੇ 1 ਸਕੂਟਰੀ ਬਰਾਮਦ ਕੀਤੀ ਗਈ।
ਪਬਲਿਕ ਨੂੰ ਵੀ ਨਸ਼ਾ ਵਿਰੋਧੀ ਮੁਹਿੰਮ ਵਿਚ ਸਹਿਯੋਗ ਦੇਣ ਲਈ ਅਪੀਲ ਕੀਤੀ ਗਈ। ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਪੰਚਾਇਤਾਂ/ਸਪੋਰਟਸ ਕਲੱਬਾਂ/ਮੋਹਤਵਰਾਂ ਨਾਲ ਮੀਟਿੰਗਾਂ ਕਰ ਕੇ ਆਮ ਪਬਲਿਕ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਅਰਸੇ ਦੌਰਾਨ ਵੱਖ-ਵੱਖ ਗਜ਼ਟਿਡ ਅਫਸਰਾਂ ਵੱਲੋਂ 42 ਪਿੰਡਾਂ/ਸ਼ਹਿਰਾਂ ਵਿਚ ਆਮ ਪਬਲਿਕ ਨਾਲ ਮੀਟਿੰਗਾਂ ਕਰ ਕੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ ਤੇ ਆਮ ਪਬਲਿਕ ਨੂੰ ਨਸ਼ੇ ਦਾ ਧੰਦਾਂ ਕਰਨ ਵਾਲੇ ਸਮੱਗਲਰਾਂ ਸਬੰਧੀ ਪੁਲਿਸ ਨੂੰ ਇਤਲਾਹਾਂ ਦੇਣ ਲਈ ਪ੍ਰੇਰਿਤ ਕੀਤਾ ਗਿਆ ਤਾਂ ਜੋ ਨਸ਼ੇ ਦੇ ਕੋਹੜ ਨੂੰ ਜੜ੍ਹ ਤੋਂ ਖ਼ਤਮ ਕੀਤਾ ਜਾ ਸਕੇ।