ਜ਼ਿਲ੍ਹਾ ਯੂਥ ਕਾਂਗਰਸ ਵੱਲੋਂ ਕੈਂਡਲ ਮਾਰਚ ਕੱਢਿਆ ਸ਼ਰਧਾਂਜਲੀ ਦੇਣ ਲਈ ਜ਼ਿਲ੍ਹਾ ਯੂਥ ਕਾਂਗਰਸ ਵੱਲੋਂ ਕੈਂਡਲ ਮਾਰਚ ਕੱਢਿਆ
Publish Date: Fri, 16 Oct 2026 05:30 PM (IST)
Updated Date: Fri, 16 Oct 2026 05:33 PM (IST)
ਫੋਟੋ 16 ਪੀਟੀਐਲ: 22: ਜੀਐਸ. ਮਹਿਰੋਕ, ਪੰਜਾਬੀ ਜਾਗਰਣ, ਦੇਵੀਗਡ਼੍ਹ : ਪਿਛਲੇ ਦਿਨੀਂ ਇੱਕ ਨਸ਼ਾ ਤਸਕਰ ਵੱਲੋਂ ਦਿਨ ਦਿਹਾਡ਼ੇ ਕਤਲ ਕੀਤੇ ਪਰਮਿੰਦਰ ਸਿੰਘ ਝੋਟੇ ਨੂੰ ਸ਼ਰਧਾਂਜਲੀ ਭੇਟ ਕਰਨ ਅਤੇ ਉਨ੍ਹਾਂ ਦੀ ਯਾਦ ਨੂੰ ਸਤਿਕਾਰ ਸਹਿਤ ਨਮਨ ਕਰਨ ਲਈ ਜ਼ਿਲ੍ਹਾ ਯੂਥ ਕਾਂਗਰਸ ਪਟਿਆਲਾ ਰੂਰਲ ਵੱਲੋਂ ਜ਼ਿਲ੍ਹਾ ਪ੍ਰਧਾਨ ਅਰਸ਼ਦੀਪ ਸਿੰਘ ਮੱਲ ਦੀ ਅਗਵਾਈ ਹੇਠ ਕੈਂਡਲ ਮਾਰਚ ਕੱਢਿਆ ਗਿਆ। ਇਸ ਮੌਕੇ ਯੂਥ ਕਾਂਗਰਸ ਦੇ ਆਗੂਆਂ ਅਤੇ ਵਰਕਰਾਂ ਨੇ ਮੋਮਬੱਤੀਆਂ ਜਗਾ ਕੇ ਪਰਮਿੰਦਰ ਸਿੰਘ ਝੋਟੇ ਨੂੰ ਭਾਵਪੂਰਨ ਸ਼ਰਧਾਂਜਲੀ ਭੇਟ ਕੀਤੀ ਅਤੇ ਉਨ੍ਹਾਂ ਦੀ ਯਾਦ ਨੂੰ ਸਤਿਕਾਰ ਸਹਿਤ ਨਮਨ ਕੀਤਾ। ਇਸ ਮੌਕੇ ਸਨੌਰ ਵਿਧਾਨ ਸਭਾ ਹਲਕੇ ਦੇ ਪ੍ਰਧਾਨ ਜਗਦੀਪ ਸਿੰਘ, ਸਮਾਣਾ ਤੋਂ ਗੁਰਪ੍ਰੀਤ ਸਿੰਘ, ਸਨੌਰ ਤੋਂ ਰੋਹਿਤ ਰਾਣਾ, ਬਲਾਕ ਪ੍ਰਧਾਨ ਅਮਰਿਤ ਸਿੰਘ ਸਮੇਤ ਜ਼ਿਲ੍ਹੇ ਭਰ ਤੋਂ ਵੱਡੀ ਗਿਣਤੀ ਵਿੱਚ ਯੂਥ ਕਾਂਗਰਸ ਦੇ ਆਗੂਆਂ ਅਤੇ ਵਰਕਰਾਂ ਨੇ ਸ਼ਮੂਲੀਅਤ ਕੀਤੀ। ਕੈਂਡਲ ਮਾਰਚ ਦੌਰਾਨ ਹਾਜ਼ਰ ਆਗੂਆਂ ਅਤੇ ਵਰਕਰਾਂ ਨੇ ਇਕਜੁੱਟਤਾ ਦਾ ਪ੍ਰਗਟਾਵਾ ਕਰਦਿਆਂ ਪਰਮਿੰਦਰ ਸਿੰਘ ਝੋਟੇ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ਯੂਥ ਕਾਂਗਰਸ ਦੇ ਆਗੂਆਂ ਨੇ ਕਿਹਾ ਕਿ ਪਰਮਿੰਦਰ ਸਿੰਘ ਝੋਟੇ ਦੀ ਯਾਦ ਨੂੰ ਹਮੇਸ਼ਾ ਸਤਿਕਾਰ ਨਾਲ ਯਾਦ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਕੈਂਡਲ ਮਾਰਚ ਦਾ ਮੁੱਖ ਮਕਸਦ ਵਿਛਡ਼ੀ ਰੂਹ ਨੂੰ ਸ਼ਰਧਾਂਜਲੀ ਭੇਟ ਕਰਨਾ ਅਤੇ ਉਨ੍ਹਾਂ ਪ੍ਰਤੀ ਆਪਣੀਆਂ ਭਾਵਨਾਵਾਂ ਦਾ ਪ੍ਰਗਟਾਵਾ ਕਰਨਾ ਸੀ।