ਸਟਾਫ ਰਿਪੋਰਟਰ, ਪਟਿਆਲਾ : ਡਵੀਜ਼ਨਲ ਕਮਿਸ਼ਨਰ ਚੰਦਰ ਗੈਂਦ ਨੇ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਵੱਲੋਂ ਸਰਕਾਰੀ ਦਫ਼ਤਰਾਂ ਵਿੱਚ ਆਉਣ ਵਾਲੇ ਆਮ ਲੋਕਾਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਉਣ ਦੇਣ ਲਈ ਦਫ਼ਤਰੀ ਸਟਾਫ਼ ਦੀ ਹਾਜ਼ਰੀ ਦੀ ਪਾਬੰਦਗੀ ਲਈ ਜਾਰੀ ਹਦਾਇਤਾਂ ਦੇ ਮੱਦੇਨਜ਼ਰ ਡਵੀਜ਼ਨ ਅਧੀਨ ਪੈਂਦੇ ਜ਼ਿਲਿ੍ਹਆਂ ਦੇ ਡਿਪਟੀ ਕਮਿਸ਼ਨਰਾਂ ਨਾਲ ਅੱਜ ਫ਼ੋਨ ''ਤੇ ਸੰਪਰਕ ਕਰਕੇ, ਉਨਾਂ੍ਹ ਨੂੰ ਆਪਣੇ ਜ਼ਿਲਿ੍ਹਆਂ ''ਚ ਇਨਾਂ੍ਹ ਹਦਾਇਤਾਂ ਦੀ ਇੰਨਬਿੰਨ ਪਾਲਣਾ ਨੂੰ ਯਕੀਨੀ ਬਣਾਉਣ ਲਈ ਕਿਹਾ ਗਿਆ। ਚੰਦਰ ਗੈਂਦ ਨੇ ਕਿਹਾ ਕਿ ਕੋਵਿਡ ਦੇ ਮੱਦੇਨਜ਼ਰ ਸੀਮਿਤ ਕੀਤੀ ਗਈ ਪਬਲਿਕ ਡੀਿਲੰਗ ਹੁਣ ਟੀਕਾਕਰਣ ਬਾਅਦ ਹੌਲੀ-ਹੌਲੀ ਆਮ ਹੋਣ ਨਾਲ ਦਫ਼ਤਰਾਂ ''ਚ ਲੋਕਾਂ ਦੀ ਨਿੱਜੀ ਤੌਰ ''ਤੇ ਆਮਦ ਵਧਣੀ ਸ਼ੁਰੂ ਹੋ ਗਈ ਹੈ। ਪੰਜਾਬ ਸਰਕਾਰ ਵੱਲੋਂ ਦਫ਼ਤਰਾਂ ''ਚ ਕੋਵਿਡ ਦੀ ਪਾਬੰਦੀਆਂ ਦੇ ਮੱਦੇਨਜ਼ਰ ਸ਼ੁਰੂ ਕੀਤਾ ਗਿਆ ਰੋਸਟਰ ਸਿਸਟਮ ਖਤਮ ਜਕੀਤਾ ਜਾ ਚੁੱਕਾ ਹੈ, ਇਸ ਲਈ ਹੁਣ ਦਫ਼ਤਰਾਂ ''ਚ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਮੌਜੂਦਗੀ ਲਾਜ਼ਮੀ ਹੋ ਗਈ ਹੈ। ਡਵੀਜ਼ਨਲ ਕਮਿਸ਼ਨਰ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਵੱਲੋਂ ਆਮ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦੇ ਹੋਏ ਅਤੇ ਸਾਫ਼-ਸੁੱਥਰਾ ਤੇ ਪਾਰਦਰਸ਼ੀ ਪ੍ਰਸ਼ਾਸਨ ਮੁਹੱਈਆ ਕਰਵਾਉਣ ਦੇ ਜਾਰੀ ਆਦੇਸ਼ਾਂ ਦੀ ਪਾਲਣਾ ''ਚ ਦਫ਼ਤਰਾਂ ''ਚ ਅਧਿਕਾਰੀਆਂ ਤੇ ਕਰਮਚਾਰੀਆਂ ਦਾ ਸਮੇਂ ਸਿਰ ਆਉਣਾ ਅਤੇ ਦਫ਼ਤਰੀ ਸਮੇਂ ਦੀ ਸੰਪੂਰਨਤਾ ਉਪਰੰਤ ਦਫ਼ਤਰ ਤੋਂ ਜਾਣ ਨੂੰ ਯਕੀਨੀ ਬਣਾਉਣ ਲਈ ਉਹ ਖੁਦ ਵੀ ਅਗਲੇ ਦਿਨਾਂ ''ਚ ਆਪਣੀ ਡਵੀਜ਼ਨ ਅਧੀਨ ਪੈਂਦੇ ਜ਼ਿਲਿ੍ਹਆਂ/ਤਹਿਸੀਲਾਂ ਦੀ ਅਚਨਚੇਤ ਚੈਕਿੰਗ ਕਰਨਗੇ। ਕਮਿਸ਼ਨਰ ਨੇ ਕਿਹਾ ਕਿ ਉਨਾਂ੍ਹ ਨੇ ਸ਼ੁਰੂਆਤ ਅੱਜ ਆਪਣੇ ਪਟਿਆਲਾ ਡਵੀਜ਼ਨ ਹੈਡਕੁਆਰਟਰ ਦੇ ਸਟਾਫ਼ ਨਾਲ ਮੀਟਿੰਗ ਕਰਕੇ, ਉਨਾਂ੍ਹ ਨੂੰ ਸਰਕਾਰ ਦੀਆਂ ਹਦਾਇਤਾਂ ਤੋਂ ਜਾਣੂ ਕਰਵਾ ਕੇ ਕੀਤੀ ਹੈ। ਉਨਾਂ੍ਹ ਨੇ ਆਪਣੇ ਦਫ਼ਤਰ ਦੇ ਸਟਾਫ਼ ਨੂੰ ਸਪੱਸ਼ਟ ਤੌਰ ''ਤੇ ਆਖਿਆ ਕਿ ਜੇਕਰ ਸਰਕਾਰ ਦੇ ਇਨਾਂ੍ਹ ਹੁਕਮਾਂ ਦੀ ਉਨਾਂ੍ਹ ਦੇ ਆਪਣੇ ਦਫ਼ਤਰ ਵਿੱਚ ਉਲੰਘਣਾ ਹੁੰਦੀ ਹੈ ਤਾਂ ਉਹ ਮਿਸਾਲੀ ਕਾਰਵਾਈ ਕਰਨ ਤੋਂ ਪਿੱਛੇ ਨਹੀਂ ਹਟਣਗੇ।