- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਬਲਿਕ ਕਾਲਜ ਸਮਾਣਾ ਵਿਖੇ ਦੀਵਾਲੀ ਮੇਲਾ ਧੂਮਧਾਮ ਨਾਲ ਮਨਾਇਆ

ਭਾਰਤ ਭੂਸ਼ਨ, ਪੰਜਾਬੀ ਜਾਗਰਣ, ਸਮਾਣਾ : ਦੀਵਾਲੀ ਨੂੰ ਸਮਰਪਿਤ ਪਬਲਿਕ ਕਾਲਜ ਸਮਾਣਾ ਵਿਖੇ ਦੀਵਾਲੀ ਮੇਲਾ ਬੜੇ ਉਤਸ਼ਾਹ ਨਾਲ ਲਗਾਇਆ ਗਿਆ। ਇਸ ਮੌਕੇ ਤਹਿਸੀਲਦਾਰ ਸਮਾਣਾ ਰਾਜੇਸ਼ ਅਹੂਜਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਕਾਲਜ ਦੇ ਪ੍ਰਿੰਸੀਪਲ ਡਾ. ਹਰਕੀਰਤ ਸਿੰਘ ਨੇ ਮੁੱਖ ਮਹਿਮਾਨ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ। ਪ੍ਰਿੰਸੀਪਲ ਨੇ ਦੱਸਿਆ ਕਿ ਮੇਲੇ ਦਾ ਮੁੱਖ ਉਦੇਸ਼ ਵਿਦਿਆਰਥੀਆਂ ਦੀ ਸਿਰਜਣਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨਾ ਅਤੇ ਉਨ੍ਹਾਂ ਨੂੰ ਆਪਣੀ ਕਲਾ ਦਿਖਾਉਣ ਲਈ ਮੰਚ ਪ੍ਰਦਾਨ ਕਰਨਾ ਹੈ। ਮੇਲੇ ਦੌਰਾਨ ਵਿਦਿਆਰਥੀਆਂ ਨੇ ਵੱਖ-ਵੱਖ ਖਾਣ-ਪੀਣ ਦੀਆਂ ਵਸਤਾਂ ਅਤੇ ਹੱਥੀਂ ਤਿਆਰ ਕੀਤੀਆਂ ਕਲਾਕ੍ਰਿਤੀਆਂ ਦੀਆਂ ਸਟਾਲਾਂ ਲਗਾਈਆਂ। ਇਸ ਤੋਂ ਇਲਾਵਾ ਵੱਖ-ਵੱਖ ਖੇਡਾਂ ਅਤੇ ਸੱਭਿਆਚਾਰਕ ਗਤੀਵਿਧੀਆਂ ਵੀ ਕਰਵਾਈਆਂ ਗਈਆਂ। ਵਿਦਿਆਰਥੀਆਂ ਨੇ ਲੁੱਡੀ ਲੋਕ ਨਾਚ ਅਤੇ ਲੋਕ ਗੀਤਾਂ ਦੀ ਪੇਸ਼ਕਾਰੀ ਨਾਲ ਖੂਬ ਰੰਗ ਬੰਨ੍ਹਿਆ। ਇਸ ਮੌਕੇ ਪੰਜਾਬ ਸਰਕਾਰ ਦੀ ਨਸ਼ਾ ਮੁਕਤੀ ਮੁਹਿੰਮ ਤਹਿਤ ਯੁਵਕ ਭਲਾਈ ਵਿਭਾਗ, ਐੱਨਐੱਸਐੱਸ ਵਿਭਾਗ ਅਤੇ ਰੈੱਡ ਰਿਬਨ ਕਲੱਬ ਵੱਲੋਂ ਸਟਾਫ ਅਤੇ ਵਿਦਿਆਰਥੀਆਂ ਨੂੰ ਨਸ਼ਾ ਮੁਕਤ ਸਮਾਜ ਸਿਰਜਣ ਦੀ ਸਹੁੰ ਚੁਕਾਈ ਗਈ। ਤਹਿਸੀਲਦਾਰ ਰਾਜੇਸ਼ ਅਹੂਜਾ ਅਤੇ ਪ੍ਰਿੰਸੀਪਲ ਡਾ. ਹਰਕੀਰਤ ਸਿੰਘ ਸਮੇਤ ਸਮੂਹ ਸਟਾਫ ਨੇ ਵਿਦਿਆਰਥੀਆਂ ਦੀਆਂ ਸਟਾਲਾਂ ਦਾ ਦੌਰਾ ਕਰਕੇ ਉਨ੍ਹਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ।