ਗਰੇਵਾਲ ਪਬਲਿਕ ਸਕੂਲ ’ਚ ਦੀਵਾਲੀ ਦਾ ਤਿਉਹਾਰ ਮਨਾਇਆ
ਗਰੇਵਾਲ ਪਬਲਿਕ ਸਕੂਲ ਵਿੱਚ ਦੀਵਾਲੀ ਦਾ ਤਿਉਹਾਰ ਮਨਾਇਆ
Publish Date: Fri, 06 Nov 2026 05:05 PM (IST)
Updated Date: Fri, 06 Nov 2026 05:05 PM (IST)
ਭੁਪਿੰਦਰ ਸਿੰਘ ਲਵਲੀ, ਪੰਜਾਬੀ ਜਾਗਰਣ ਬਲਬੇੜ੍ਹਾ : ਗਰੇਵਾਲ ਪਬਲਿਕ ਸਕੂਲ, ਘੁਮੇੜੀ ਵਿਖੇ ਦੀਵਾਲੀ ਤੇ ਬੰਦੀ ਛੋੜ ਦਿਵਸ ਦਾ ਤਿਉਹਾਰ ਸ਼ਰਧਾ ਨਾਲ ਮਨਾਇਆ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਦੀਵੇ ਬਾਲੀਏ ਸ਼ਬਦ ਗਾਇਨ ਨਾਲ ਹੋਈ। ਨਰਸਰੀ ਦੇ ਬੱਚਿਆਂ ਨੇ ਦੀਵੇ ਤੇ ਰੰਗੋਲੀ ਬਣਾਉਣ ਦੀਆਂ ਗਤੀਵਿਧੀਆਂ ਵਿਚ ਹਿੱਸਾ ਲਿਆ, ਜਦਕਿ ਪ੍ਰੈਪ-1 ਦੇ ਵਿਦਿਆਰਥੀਆਂ ਨੇ ਮਨਮੋਹਕ ਨ੍ਰਿਤ ਪੇਸ਼ ਕੀਤਾ। ਐਲ.ਕੇ.ਜੀ. ਅਤੇ ਪਹਿਲੀ ਜਮਾਤ ਦੇ ਬੱਚਿਆਂ ਨੇ ਨਾਚ, ਰਾਮ ਤਿਲਕ, ਸ਼ਬਰੀ ਪ੍ਰਸੰਗ ਤੇ ਭਗਵਾਨ ਸ੍ਰੀ ਰਾਮ ਦੀ ਅਯੁੱਧਿਆ ਵਾਪਸੀ ਨਾਲ ਸਬੰਧਤ ਪੇਸ਼ਕਾਰੀਆਂ ਰਾਹੀਂ ਧਾਰਮਿਕ ਅਤੇ ਸੱਭਿਆਚਾਰਕ ਕਦਰਾਂ-ਕੀਮਤਾਂ ਦਾ ਸੰਦੇਸ਼ ਦਿੱਤਾ। ਇਸ ਦੌਰਾਨ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੇ ਪ੍ਰਦੂਸ਼ਣ ਦੀ ਸਮੱਸਿਆ ਤੇ ਨਾਟਕ ਪੇਸ਼ ਕਰਕੇ ਵਾਤਾਵਰਨ ਦੀ ਸੰਭਾਲ ਦਾ ਸੰਦੇਸ਼ ਦਿੱਤਾ। ਸਕੂਲ ਦੀ ਪ੍ਰਿੰਸੀਪਲ ਡਾ. ਅੰਚਲ ਸ਼ਰਮਾ ਨੇ ਵਿਦਿਆਰਥੀਆਂ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਸਮਾਗਮ ਬੱਚਿਆਂ ਵਿਚ ਰਚਨਾਤਮਕਤਾ ਅਤੇ ਸੱਭਿਆਚਾਰਕ ਕਦਰਾਂ-ਕੀਮਤਾਂ ਨੂੰ ਮਜ਼ਬੂਤ ਕਰਦੇ ਹਨ। ਇਸ ਮੌਕੇ ਸਕੂਲ ਪ੍ਰਬੰਧਕ ਕਮੇਟੀ ਦੇ ਮੈਂਬਰ ਰਣਜੀਤ ਸਿੰਘ ਗਰੇਵਾਲ, ਪਰਮਜੀਤ ਕੌਰ ਗਰੇਵਾਲ, ਅਰਪਨਜੀਤ ਸਿੰਘ ਗਰੇਵਾਲ ਅਤੇ ਹਰਮਿਲਨ ਕੌਰ ਗਰੇਵਾਲ ਨੇ ਸਭ ਨੂੰ ਤਿਉਹਾਰ ਦੀਆਂ ਵਧਾਈਆਂ ਦਿੱਤੀਆਂ।