- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੱਤ ਦਿਨਾਂ ਸ਼੍ਰੀਮਦ ਭਾਗਵਤ ਕਥਾ ਦਾ ਆਯੋਜਨ 1 ਅਪ੍ਰੈਲ ਤੋਂ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਸਵੈ-ਜਾਗਰਣ ਤੋਂ ਵਿਸ਼ਵ ਸ਼ਾਂਤੀ ਤੱਕ ਦੇ ਇਲਾਹੀ ਸੰਦੇਸ਼ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਦਿਵਯ ਜਯੋਤੀ ਜਾਗ੍ਰਿਤੀ ਸੰਸਥਾਨ ਪਟਿਆਲਾ ਵੱਲੋਂ 1 ਅਪ੍ਰੈਲ ਤੋਂ 7 ਅਪ੍ਰੈਲ ਤੱਕ ਸ਼ਾਮ 7 ਵਜੇ ਤੋਂ 10 ਵਜੇ ਤੱਕ ਵੀਰ ਹਕੀਕਤ ਰਾਏ ਮੈਦਾਨ ਵਿਖੇ ਸੱਤ ਦਿਨਾਂ ਸ਼੍ਰੀਮਦ ਭਾਗਵਤ ਕਥਾ ਕਰਵਾਈ ਜਾ ਰਹੀ ਹੈ। ਇਸ ਮੌਕੇ ਮੰਗਲ ਕਲਸ਼ ਯਾਤਰਾ ਦਾ ਪੋਸਟਰ ਵੀ ਲਾਂਚ ਕੀਤਾ ਗਿਆ। ਜਿਸ ਵਿਚ ਵਿਸ਼ੇਸ਼ ਤੌਰ ’ਤੇ ਸਵਾਮੀ ਉਮੇਸ਼ਾਨੰਦ, ਕਮਲ ਅਗਰਵਾਲ (ਕਾਲਾਨਿਧੀ ਜਿਊਲਰਜ਼), ਸੌਰਭ ਜੈਨ ਵਰਧਮਾਨ ਹਸਪਤਾਲ ਹਾਜ਼ਰ ਸਨ। ਦਿਵਯ ਗੁਰੂ ਸ਼੍ਰੀ ਆਸ਼ੂਤੋਸ਼ ਮਹਾਰਾਜ ਦੇ ਸ਼ਿਸ਼ ਸਵਾਮੀ ਉਮੇਸ਼ਾਨੰਦ ਨੇ ਦੱਸਿਆ ਕਿ 30 ਮਾਰਚ ਨੂੰ ਦੁਪਹਿਰ 3 ਵਜੇ ਤੋਂ ਮੰਗਲ ਕਲਸ਼ ਯਾਤਰਾ ਕੱਢੀ ਜਾਵੇਗੀ। ਇਹ ਕਲਸ਼ ਯਾਤਰਾ ਵੀਰ ਹਕੀਕਤ ਗਰਾਊਂਡ ਤੋਂ ਸ਼ੁਰੂ ਹੋ ਕੇ ਸ਼ਹਿਰ ਦੇ ਮੁੱਖ ਮਾਰਗਾਂ ਤੋਂ ਹੁੰਦੀ ਹੋਈ ਵਾਪਸ ਕਥਾ ਸਥਾਨ ’ਤੇ ਪਹੁੰਚੇਗੀ, ਜਿੱਥੇ ਕਲਸ਼ ਸਥਾਪਿਤ ਕੀਤੇ ਜਾਣਗੇ। ਸਵਾਮੀ ਨੇ ਦੱਸਿਆ ਕਿ ਇਸ ਕਥਾ ਲਈ ਸ਼ਹਿਰ ਵਿੱਚ ਸੱਦੇ ਦਿੱਤੇ ਜਾ ਰਹੇ ਹਨ। ਅੱਜ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੂੰ ਸ਼੍ਰੀਮਦ ਭਾਗਵਤ ਕਥਾ ਲਈ ਵਿਸ਼ੇਸ਼ ਤੌਰ ’ਤੇ ਸੱਦਾ ਦਿੱਤਾ ਗਿਆ ਸੀ।