- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕੈਪਟਨ ਅਮਰਿੰਦਰ ਲਈ ‘ਵਾਰਿਸ ਪੰਜਾਬ ਦੇ’ ਦੇ ਦਰਵਾਜ਼ੇ ਖੁੱਲ੍ਹੇ : ਬਾਪੂ ਤਰਸੇਮ ਸਿੰਘ

ਭੁਪਿੰਦਰਜੀਤ ਮੌਲਵੀਵਾਲਾ, ਪੰਜਾਬੀ ਜਾਗਰਣ, ਪਾਤੜਾਂ : ਅਕਾਲੀ ਦਲ ਵਾਰਿਸ ਪੰਜਾਬ ਪਾਰਟੀ ਸੂਬੇ ਦੀਆਂ ਵਿਧਾਨ ਸਭਾ ਚੋਣਾਂ ਆਪਣੇ ਤੌਰ ’ਤੇ ਲੜਕੇ ਜਿੱਤ ਪ੍ਰਾਪਤ ਕਰੇਗੀ ਅਤੇ ਕਿਸੇ ਰਾਜਨੀਤਕ ਪਾਰਟੀ ਨਾਲ ਕੋਈ ਗੱਠਜੋੜ ਨਹੀਂ ਕਰੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪਾਰਟੀ ਦੇ ਸਾਡੇ ਸਰਪ੍ਰਸਤ ਬਾਪੂ ਤਰਸੇਮ ਸਿੰਘ ਖਾਲਸਾ ਨੇ ਵਿਧਾਨ ਸਭਾ ਹਲਕਾ ਸ਼ੁਤਰਾਣਾ ਦੇ ਪਿੰਡ ਖਾਂਗ ਵਿਖੇ ਪਵਿੱਤਰ ਸਿੰਘ ਯੂਐਸਏ ਪੁੱਤਰ ਕੁਲਦੀਪ ਸਿੰਘ ਨੰਬਰਦਾਰ ਦੇ ਘਰ ਪੱਤਰਕਾਰ ਨਾਲ ਗੱਲਬਾਤ ਕਰਦੇ ਆ ਕੀਤਾ। ਉਨ੍ਹਾਂ ਕਿਹਾ ਕਿ ਉਹ ਸਾਰੇ ਪੰਜਾਬ ਵਿਚ ਪਾਰਟੀ ਪ੍ਰਚਾਰ ਲਈ ਜਾ ਰਹੇ ਹਨ ਅਤੇ ਲੋਕਾਂ ਦੇ ਮਿਲ ਰਹੇ ਸਹਿਯੋਗ ਸਦਕਾ ਉਨ੍ਹਾਂ ਦੀ ਪਾਰਟੀ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਵਿਚ ਸਰਕਾਰ ਬਣਾਉਣ ਜਾ ਰਹੀ ਹੈ। ਰਾਜਨੀਤਕ ਪਾਰਟੀਆਂ ਨਾਲ ਗੱਠਜੋੜ ਬਾਰੇ ਪੁੱਛੇ ਸਵਾਲ ਤੇ ਉਨ੍ਹਾਂ ਦਾ ਪ੍ਰਤੀਕਰਮ ਸੀ ਕਿ ਉਨ੍ਹਾਂ ਨੂੰ ਕਿਸੇ ਰਾਜਨੀਤਕ ਪਾਰਟੀ ਨਾਲ ਗੰਢਤੁੱਪ ਕਰਨ ਦੀ ਲੋੜ ਨਹੀਂ ਪਵੇਗੀ। ਉਨ੍ਹਾਂ ਕਿਹਾ ਕਿ ਦਿੱਲੀ ਅਧਾਰਤ ਕਿਸੇ ਵੀ ਰਾਜਨੀਤਿਕ ਪਾਰਟੀ ਤੋਂ ਪੰਜਾਬੀਆਂ ਨੂੰ ਕੋਈ ਉਮੀਦ ਨਹੀਂ ਹੈ ਕਿਉਂਕਿ ਦਿੱਲੀ ਦੇ ਸਦਾ ਪੰਜਾਬੀਆਂ ਨਾਲ ਧੱਕਾ ਕੀਤਾ ਹੈ। ਸੂਬੇ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਵੱਲੋਂ ਇਕ ਇੰਟਰਵਿਊ ਦੌਰਾਨ ਅਕਾਲੀ ਦਲ ਵਾਰਸ ਪੰਜਾਬ ਦਾ ਵੱਧਦੇ ਅਧਾਰ ਸਬੰਧੀ ਦਿੱਤੇ ਗਏ ਬਿਆਨ ’ਤੇ ਪ੍ਰਤੀਕ੍ਰਿਆ ਪ੍ਰਗਟ ਕਰਦਿਆਂ ਉਨ੍ਹਾਂ ਕਿਹਾ ਕਿ ਸੂਬੇ ਦੀ ਰਾਜਨੀਤੀ ’ਚ ਲੰਬਾ ਸਮਾਂ ਬਿਤਾਉਣ ਵਾਲੇ ਕੈਪਟਨ ਅਮਰਿੰਦਰ ਸਿੰਘ ਰਾਜਨੀਤੀ ਦੀ ਡੂੰਘੀ ਸਮਝ ਰੱਖਦੇ ਹਨ ਇਸ ਲਈ ਉਨਾਂ ਵੱਲੋਂ ਦਿੱਤੇ ਗਏ ਬਿਆਨ ਦੇ ਵੱਡੇ ਅਰਥ ਹਨ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਸਮੇਤ ਕਿਸੇ ਵੀ ਆਗੂ ਦੇ ਪੰਜਾਬ ਦੇ ਭਲੇ ਲਈ ਅਕਾਲੀ ਦਲ ਵਾਰਸ ਪੰਜਾਬ ’ਚ ਸ਼ਾਮਲ ਹੋਣ ਤੇ ਕਿਸੇ ਨੂੰ ਕੋਈ ਇਤਰਾਜ ਨਹੀਂ ਉਨ੍ਹਾਂ ਅਪੀਲ ਕੀਤੀ ਕਿ ਕੈਪਟਨ ਅਮਰਿੰਦਰ ਸਿੰਘ ਦਿੱਲੀ ਵਾਲਿਆਂ ਦਾ ਖਿੜਾ ਛੱਡ ਕੇ ਪੰਜਾਬ ਦੇ ਹਿੱਤਾਂ ਲਈ ਅਕਾਲੀ ਦਲ ਵਾਰਸ ਪੰਜਾਬ ਵਿਚ ਆਉਣ। ਇਸ ਮੌਕੇ ਉਨ੍ਹਾਂ ਨਾਲ ਅਮ੍ਰਿਤਪਾਲ ਸਿੰਘ ਦੇ ਚਾਚਾ ਪਲਵਿੰਦਰ ਸਿੰਘ ਜੱਲੂਪੁਰ ਖੇੜਾ, ਜ਼ਿਲ੍ਹਾ ਪ੍ਰਧਾਨ ਪਟਿਆਲਾ ਨਰਿੰਦਰ ਸਿੰਘ ਭਿੰਡਰ, ਜਸਵਿੰਦਰ ਸਿੰਘ ਡਰੌਲੀ, ਮੁੱਖ ਬੁਲਾਰਾ ਬੀਬੀ ਸਤਨਾਮ ਕੌਰ, ਜਸਕਰਨ ਸਿੰਘ ਕਾਹਨਸਿੰਘ ਵਾਲਾ, ਹਲਕਾ ਪੰਜ ਮੈਂਬਰੀ ਕਮੇਟੀ ਮੈਂਬਰ ਭਗਵੰਤ ਸਿੰਘ ਸ਼ੁਤਰਾਣਾ, ਦਲੇਰ ਸਿੰਘ, ਗੁਰਜੰਟ ਸਿੰਘ, ਦਵਿੰਦਰ ਸਿੰਘ, ਗੋਬਿਦਪਰੀਤ ਸਿੰਘ, ਹਰਵਿੰਦਰ ਸਿੰਘ ਸ਼ੁਤਰਾਣਾ, ਗੁਰਜੀਤ ਸਿੰਘ ਖਾਂਗ, ਭੁਪਿੰਦਰ ਸਿੰਘ ਮੌਲਵੀਵਾਲਾ,ਨਿਰਮਲ ਸਿੰਘ, ਸਾਬਕਾ ਸਰਪੰਚ ਯਾਦਵਿੰਦਰ ਸਿੰਘ, ਮੁਖਤਿਆਰ ਸਿੰਘ ਗਲੌਲੀ, ਹਰਪ੍ਰੀਤ ਸਿੰਘ, ਰਮਨਦੀਪ ਕੂਆ ਡੈਰੀ ਤੋਂ ਇਲਾਵਾ ਵੱਡੀ ਗਿਣਤੀ ਲੋਕ ਹਾਜ਼ਰ ਸਨ।