- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕਮਲਜੀਤ ਵਸ਼ਿਸ਼ਟ ਦੀ ਅਗਵਾਈ ਹੇਠ ਡੋਰ-ਟੂ-ਡੋਰ ਮੁਹਿੰਮ ਦਾ ਆਗਾਜ਼

ਕਰਮਵੀਰ ਸਿੰਘ ਮਰਦਾਂਪੁਰ, ਪੰਜਾਬੀ ਜਾਗਰਣ, ਘਨੌਰ : ਆਮ ਆਦਮੀ ਪਾਰਟੀ ਵੱਲੋਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸ਼ੁਰੂ ਕੀਤੀ ਡੋਰ-ਟੂ-ਡੋਰ ਮੁਹਿੰਮ ਤਹਿਤ ਹਲਕਾ ਘਨੌਰ ਦੇ ਪਿੰਡ ਮਰਦਾਂਪੁਰ ਤੋਂ ਘਰ-ਘਰ ਸੰਪਰਕ ਮੁਹਿੰਮ ਦਾ ਆਗਾਜ਼ ਕੀਤਾ ਗਿਆ। ਇਸ ਮੌਕੇ ਬਲਾਕ ਪ੍ਰਧਾਨ ਨਸ਼ਾ ਮੁਕਤੀ ਮੋਰਚਾ ਕਮਲਜੀਤ ਵਸ਼ਿਸ਼ਟ ਦੀ ਅਗਵਾਈ ਹੇਠ ਪਾਰਟੀ ਆਗੂਆਂ ਅਤੇ ਵਰਕਰਾਂ ਨੇ ਪਿੰਡ ਵਾਸੀਆਂ ਨਾਲ ਸਿੱਧਾ ਰਾਬਤਾ ਕਾਇਮ ਕੀਤਾ। ਮੁਹਿੰਮ ਵਿਚ ਹਲਕਾ ਵਿਧਾਇਕ ਗੁਰਲਾਲ ਸਿੰਘ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਨਰਿੰਦਰ ਸਿੰਘ ਨਿੰਦਾ, ਸੀਨੀਅਰ ਆਗੂ ਜਤਿੰਦਰ ਸਿੰਘ ਮਰਦਾਂਪੁਰ, ਗੁਰਦੀਪ ਸਿੰਘ ਟੋਨੀ, ਸਰਪੰਚ ਮੇਹਰ ਸਿੰਘ ਅਤੇ ਬਲਾਕ ਪ੍ਰਧਾਨ ਸੰਦੀਪ ਸਿੰਘ ਬੈਦਵਾਨ ਸਮੇਤ ਹੋਰ ਆਗੂ ਤੇ ਵਰਕਰ ਸ਼ਾਮਲ ਹੋਏ। ਇਸ ਦੌਰਾਨ ਪਾਰਟੀ ਵਰਕਰਾਂ ਨੇ ਘਰ-ਘਰ ਪਹੁੰਚ ਕੇ ਪੰਜਾਬ ਸਰਕਾਰ ਦੀਆਂ ਵੱਖ-ਵੱਖ ਲੋਕ-ਭਲਾਈ ਯੋਜਨਾਵਾਂ ਅਤੇ ਵਿਕਾਸ ਕਾਰਜਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸ ਦੇ ਨਾਲ ਹੀ ਲੋਕਾਂ ਦੀਆਂ ਸਮੱਸਿਆਵਾਂ ਅਤੇ ਸੁਝਾਅ ਵੀ ਸੁਣੇ ਗਏ। ਕਮਲਜੀਤ ਵਸ਼ਿਸ਼ਟ ਨੇ ਕਿਹਾ ਕਿ ਪਾਰਟੀ ਵੱਲੋਂ ਸ਼ੁਰੂ ਕੀਤੀ ਗਈ ਸੂਬਾ ਪੱਧਰੀ ਮੁਹਿੰਮ ਤਹਿਤ ਵਰਕਰ ਲੋਕਾਂ ਨਾਲ ਸਿੱਧਾ ਸੰਵਾਦ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਮੁਹਿੰਮ ਦੌਰਾਨ ਮੁਫ਼ਤ ਬਿਜਲੀ, ਮਹਿਲਾਵਾਂ ਲਈ ਮੁਫ਼ਤ ਬੱਸ ਸਫ਼ਰ, ਨਹਿਰੀ ਪਾਣੀ, ਸਿੱਖਿਆ ਤੇ ਸਿਹਤ ਸਹੂਲਤਾਂ, ਖੇਡਾਂ ਤੇ ਨਸ਼ਿਆਂ ਵਿਰੁੱਧ ਜਾਗਰੂਕਤਾ ਸਮੇਤ ਸਰਕਾਰ ਦੀਆਂ ਵੱਖ-ਵੱਖ ਯੋਜਨਾਵਾਂ ਬਾਰੇ ਲੋਕਾਂ ਨੂੰ ਜਾਣਕਾਰੀ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਨਸ਼ਾ ਮੁਕਤ ਪੰਜਾਬ ਬਣਾਉਣ ਲਈ ਲੋਕਾਂ ਦੀ ਭਾਗੀਦਾਰੀ ਜ਼ਰੂਰੀ ਹੈ ਤੇ ਨੌਜਵਾਨਾਂ ਨੂੰ ਖੇਡਾਂ ਤੇ ਸਿਹਤਮੰਦ ਗਤੀਵਿਧੀਆਂ ਨਾਲ ਜੋੜਨ ਲਈ ਸਾਂਝੇ ਯਤਨ ਕੀਤੇ ਜਾਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਮਰਦਾਂਪੁਰ ਤੋਂ ਸ਼ੁਰੂ ਕੀਤੀ ਇਹ ਮੁਹਿੰਮ ਹਲਕਾ ਘਨੌਰ ਦੇ ਹੋਰ ਪਿੰਡਾਂ ਵਿਚ ਵੀ ਜਾਰੀ ਰਹੇਗੀ। ਪਾਰਟੀ ਵਰਕਰ ਇਸ ਦੌਰਾਨ ਲੋਕਾਂ ਨਾਲ ਸੰਵਾਦ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਸੁਝਾਅ ਦਰਜ ਕਰਨਗੇ।