- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮਸੀਂਗਣ ਦੇ ਦਰਜਨਾਂ ਪਰਿਵਾਰ ‘ਆਪ’ ’ਚ ਸ਼ਾਮਲ

ਜੀਐਸ ਮਹਿਰੋਕ, ਪੰਜਾਬੀ ਜਾਗਰਣ, ਦੇਵੀਗਡ਼੍ਹ : ਅੱਜ ਹਲਕਾ ਸਨੌਰ ਅਧੀਨ ਪੈਂਦੇ ਪਿੰਡ ਮਸੀਂਗਣ ਵਿਖੇ ਉਸ ਸਮੇਂ ਰਵਾਇਤੀ ਪਾਰਟੀਆਂ ਨੂੰ ਵੱਡਾ ਝਟਕਾ ਲੱਗਾ, ਜਦੋਂ ਵੱਖ-ਵੱਖ ਪਾਰਟੀਆਂ ਦੀਆਂ ਨੀਤੀਆਂ ਨੂੰ ਅਲਵਿਦਾ ਆਖ ਕੇ ਕਈ ਦਰਜਨਾਂ ਪਰਿਵਾਰ ਰਸਮੀ ਤੌਰ ’ਤੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ। ਹਡਾਣਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਤੇ ਇਲਾਕੇ ਅੰਦਰ ਕਰਵਾਏ ਜਾ ਰਹੇ ਰਿਕਾਰਡਤੋਡ਼ ਵਿਕਾਸ ਕਾਰਜਾਂ ਸਦਕਾ ਆਮ ਆਦਮੀ ਪਾਰਟੀ ਦਾ ਕਾਫ਼ਲਾ ਦਿਨ-ਬ-ਦਿਨ ਵੱਡਾ ਹੁੰਦਾ ਜਾ ਰਿਹਾ ਹੈ। ਸਮੂਹ ਆਗੂਆਂ ਤੇ ਪਰਿਵਾਰਾਂ ਦਾ ਪਾਰਟੀ ਵਿੱਚ ਨਿੱਘਾ ਸਵਾਗਤ ਕਰਦਿਆਂ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਨੇ ਕਿਹਾ ਕਿ ਅੱਜ ਲੋਕ ਰਵਾਇਤੀ ਧਿਰਾਂ ਦੇ ਲਾਰਿਆਂ ਤੋਂ ਅੱਕ ਕੇ ‘ਆਪ’ ਦੀ ਕੰਮ ਅਤੇ ਇਮਾਨਦਾਰੀ ਦੀ ਰਾਜਨੀਤੀ ਨਾਲ ਜੁਡ਼ ਰਹੇ ਹਨ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਮੁਫ਼ਤ ਬਿਜਲੀ, ਸਿਹਤ ਤੇ ਸਿੱਖਿਆ ਖੇਤਰ ਵਿੱਚ ਇਨਕਲਾਬੀ ਕਦਮ ਅਤੇ ਨੌਜਵਾਨਾਂ ਨੂੰ ਮੈਰਿਟ ਦੇ ਆਧਾਰ ’ਤੇ ਨੌਕਰੀਆਂ ਦੇਣ ਵਰਗੇ ਇਤਿਹਾਸਕ ਫ਼ੈਸਲਿਆਂ ਨੇ ਲੋਕਾਂ ਦੇ ਦਿਲ ਜਿੱਤੇ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਪਿੰਡ ਮਸੀਂਗਣ ਦੇ ਸਰਬਪੱਖੀ ਵਿਕਾਸ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਰਹਿੰਦੇ ਵਿਕਾਸ ਕਾਰਜਾਂ ਨੂੰ ਹੋਰ ਤੇਜ਼ੀ ਨਾਲ ਨੇਪਰੇ ਚਾਡ਼ਿਂਆ ਜਾਵੇਗਾ। ਸ਼ਾਮਲ ਹੋਣ ਵਾਲਿਆਂ ਵਿੱਚ ਪਵਨ ਕੁਮਾਰ, ਮੰਗਾ ਰਾਮ, ਗੁਰਪ੍ਰੀਤ ਸਿੰਘ, ਮਨੀਸ਼, ਹਰਪ੍ਰੀਤ ਸਿੰਘ, ਰਾਹੁਲ, ਸੁਰੇਸ਼, ਕੁਲਵਿੰਦਰ, ਰਾਜ ਕੁਮਾਰ, ਬਿੰਦਰ ਕੁਮਾਰ, ਬੰਟੀ ਸਿੰਘ, ਅਭਿਸ਼ੇਕ, ਬਚਿੱਤਰ ਸਿੰਘ, ਰਾਮੇਸ਼ਵਰ ਸ਼ਾਮਲ ਸਨ। ਇਸ ਮੌਕੇ ਚੇਅਰਮੈਨ ਬਲਦੇਵ ਸਿੰਘ ਦੇਵੀਗਡ਼੍ਹ, ਚੇਅਰਮੈਨ ਦਲਜੀਤ ਸਿਓਲ, ਜੈ ਦੀਪ, ਖੁਸ਼ੀ ਮਸੀਂਗਣ, ਸਰਪੰਚ ਰਾਜਾ ਧੰਜੂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਵਾਸੀ, ਪਾਰਟੀ ਦੇ ਅਹੁਦੇਦਾਰ, ਪੰਚ-ਸਰਪੰਚ ਅਤੇ ਸੀਨੀਅਰ ਵਲੰਟੀਅਰ ਹਾਜ਼ਰ ਸਨ।