ਪਿੰਡ ਹਰੀਪੁਰ ਝੁੰਗੀਆਂ ਦੇ ਦਰਜਨਾਂ ਪਰਿਵਾਰ ਅਕਾਲੀ ਦਲ ’ਚ ਸ਼ਾਮਲ ਪਿੰਡ ਹਰੀਪੁਰ ਝੁੰਗੀਆਂ ਦੇ ਦਰਜਨਾ ਪਰਿਵਾਰਾਂ ਨੇ ਅਕਾਲੀ ਦਲ ’ਚ ਸ਼ਾਮਲ
Publish Date: Wed, 11 Nov 2026 05:17 PM (IST)
Updated Date: Wed, 11 Nov 2026 05:18 PM (IST)
ਫੋਟੋ 11ਪੀਟੀਐਲ: 10: ਜੀਐਸ ਮਹਿਰੋਕ, ਪੰਜਾਬੀ ਜਾਗਰਣ ਦੇਵੀਗਡ਼੍ਹ : ਹਲਕਾ ਸਨੌਰ ’ਚ ਅਕਾਲੀ ਦਲ ਨੂੰ ਉਸ ਸਮੇਂ ਹੁਲਾਰਾ ਮਿਲਿਆ, ਜਦੋਂ ਪਿੰਡ ਹਰੀਪੁਰ ਝੁੰਗੀਆਂ ਵਿਖੇ ਦਰਜਨਾਂ ਪਰਿਵਾਰਾਂ ਨੇ ਕਾਂਗਰਸ ਤੇ ਆਮ ਆਦਮੀ ਪਾਰਟੀ ਛੱਡ ਕੇ ਅਕਾਲੀ ਦਲ ’ਚ ਸ਼ਾਮਲ ਹੋਣ ਦਾ ਐਲਾਨ ਕੀਤਾ। ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਅਤੇ ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਦੀ ਅਗਵਾਈ ਹੇਠ ਸ਼ਾਮਲ ਹੋਏ ਪਰਿਵਾਰਾਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ। ਕਾਂਗਰਸ ਛੱਡ ਕੇ ਅਕਾਲੀ ਦਲ ’ਚ ਸ਼ਾਮਲ ਹੋਣ ਵਾਲਿਆਂ ਵਿਚ ਨੰਬਰਦਾਰ ਪਰਿਵਾਰ ਦੇ ਜਸਵੰਤ ਸਿੰਘ, ਸੁਖਵਿੰਦਰ ਸਿੰਘ, ਕਾਲਾ ਸਿੰਘ, ਰਣਜੀਤ ਸਿੰਘ, ਗੋਲਡੀ ਸਿੰਘ, ਤੇਗ ਬਹਾਦਰ ਸਿੰਘ ਅਤੇ ਅਵਤਾਰ ਸਿੰਘ ਲਾਲਾ ਨੰਬਰਦਾਰ ਸਮੇਤ ਕਈ ਵਿਅਕਤੀ ਸ਼ਾਮਲ ਸਨ। ਇਸੇ ਤਰ੍ਹਾਂ ਖੇੜੇ ਵਾਲਾ ਤੇ ਮਹਿਰਾ ਪਰਿਵਾਰਾਂ ਸਮੇਤ ਹੋਰ ਕਈ ਪਰਿਵਾਰਾਂ ਨੇ ਆਮ ਆਦਮੀ ਪਾਰਟੀ ਛੱਡ ਕੇ ਅਕਾਲੀ ਦਲ ਵਿੱਚ ਸ਼ਮੂਲੀਅਤ ਕੀਤੀ। ਨਵੇਂ ਸ਼ਾਮਲ ਹੋਏ ਆਗੂਆਂ ਨੇ ਕਿਹਾ ਕਿ ਉਹ ਹਰਿੰਦਰਪਾਲ ਸਿੰਘ ਚੰਦੂਮਾਜਰਾ ਦੀ ਸ਼ਖ਼ਸੀਅਤ, ਲੋਕਾਂ ਨਾਲ ਵਿਚਰਨ ਦੇ ਢੰਗ ਅਤੇ ਵੱਡਿਆਂ ਦੇ ਸਤਿਕਾਰ ਤੇ ਛੋਟਿਆਂ ਨੂੰ ਪਿਆਰ ਦੇਣ ਦੀ ਸੋਚ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਵਿੱਚ ਸ਼ਾਮਲ ਹੋਏ ਹਨ। ਇਸ ਮੌਕੇ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਅਤੇ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਪੰਜਾਬ ਵਿੱਚ ਅਕਾਲੀ ਦਲ ਦੇ ਹੱਕ ਵਿੱਚ ਲੋਕਾਂ ਦਾ ਸਮਰਥਨ ਵਧ ਰਿਹਾ ਹੈ। ਇਸ ਮੌਕੇ ਐੱਸਜੀਪੀਸੀ ਮੈਂਬਰ ਜਰਨੈਲ ਸਿੰਘ ਕਰਤਾਰਪੁਰ, ਜਸਮੇਰ ਸਿੰਘ ਲਾਸੜੂ ਸਮੇਤ ਕਈ ਅਕਾਲੀ ਆਗੂ ਅਤੇ ਵਰਕਰ ਹਾਜ਼ਰ ਸਨ।