
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਦਰਜਨਾਂ ਆਗੂ ਤੇ ਵਰਕਰ ਅਕਾਲੀ ਦਲ ਵਿੱਚ ਸ਼ਾਮਲ

ਕਰਮਵੀਰ ਸਿੰਘ ਮਰਦਾਂਪੁਰ, ਪੰਜਾਬੀ ਜਾਗਰਣ, ਘਨੌਰ : ਹਲਕਾ ਘਨੌਰ ਦੀ ਸਿਆਸਤ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡੀ ਮਜ਼ਬੂਤੀ ਮਿਲੀ ਜਦੋਂ ਵੱਖ-ਵੱਖ ਸਿਆਸੀ ਪਾਰਟੀਆਂ ਨਾਲ ਸਬੰਧਤ ਕਈ ਦਰਜਨਾਂ ਆਗੂਆਂ ਤੇ ਵਰਕਰਾਂ ਨੇ ਆਪਣੀਆਂ ਪੁਰਾਣੀਆਂ ਪਾਰਟੀਆਂ ਨੂੰ ਅਲਵਿਦਾ ਕਹਿ ਕੇ ਅਕਾਲੀ ਦਲ ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਹ ਸਮੂਹਿਕ ਸ਼ਮੂਲੀਅਤ ਅਕਾਲੀ ਦਲ ਦੇ ਮਰਦਾਂਪੁਰ ਸਰਕਲ ਪ੍ਰਧਾਨ ਗੁਰਜਿੰਦਰ ਸਿੰਘ ਕਬੂਲਪੁਰ ਦੇ ਯਤਨਾਂ ਸਦਕਾ ਹੋਈ। ਨਵੇਂ ਸਾਥੀਆਂ ਦਾ ਸਵਾਗਤ ਕਰਦਿਆਂ ਗੁਰਜਿੰਦਰ ਸਿੰਘ ਕਬੂਲਪੁਰ ਨੇ ਕਿਹਾ ਕਿ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਹਰ ਵਰਕਰ ਨੂੰ ਪੂਰਾ ਮਾਣ-ਸਨਮਾਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਲਈ ਪਿੰਡ ਪੱਧਰ ’ਤੇ ਲਗਾਤਾਰ ਸੰਪਰਕ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਦੇ ਨਤੀਜੇ ਵਜੋਂ ਲੋਕ ਵੱਡੀ ਗਿਣਤੀ ਵਿਚ ਅਕਾਲੀ ਦਲ ਨਾਲ ਜੁੜ ਰਹੇ ਹਨ। ਇਸ ਮੌਕੇ ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਅਤੇ ਹਲਕਾ ਘਨੌਰ ਇੰਚਾਰਜ ਸਰਬਜੀਤ ਸਿੰਘ ਝਿੰਜਰ ਨੇ ਵੀ ਨਵੇਂ ਸਾਥੀਆਂ ਦਾ ਸਵਾਗਤ ਕੀਤਾ। ਗੁਰਜਿੰਦਰ ਸਿੰਘ ਕਬੂਲਪੁਰ ਨੇ ਕਿਹਾ ਕਿ ਪੁਰਾਣੇ ਅਤੇ ਨਵੇਂ ਵਰਕਰਾਂ ਨੂੰ ਨਾਲ ਲੈ ਕੇ ਪਾਰਟੀ ਦੀਆਂ ਗਤੀਵਿਧੀਆਂ ਪਿੰਡ-ਪਿੰਡ ਹੋਰ ਤੇਜ਼ ਕੀਤੀਆਂ ਜਾਣਗੀਆਂ। ਇਸ ਮੌਕੇ ਹੀਰਾ ਸਿੰਘ, ਬਲਵਿੰਦਰ ਸਿੰਘ, ਗੁਲਜ਼ਾਰ ਸਿੰਘ, ਗੁਰਨਾਮ ਸਿੰਘ, ਸੋਹਨ ਸਿੰਘ, ਗੋਲਾ ਸਿੰਘ, ਹੁਸ਼ਿਆਰ ਸਿੰਘ, ਤਾਰਾ ਸਿੰਘ, ਰਾਜਵਿੰਦਰ ਕੌਰ, ਮਮਤਾ ਕੌਰ, ਰਾਜਪ੍ਰੀਤ ਕੌਰ, ਪਰਮਜੀਤ ਕੌਰ, ਬਿਮਲ ਕੌਰ, ਸਿੰਦਰ ਕੌਰ, ਗੁਰਦੇਵ ਸਿੰਘ, ਹਜ਼ੂਰ ਸਿੰਘ, ਸੁੱਚਾ ਸਿੰਘ, ਲਾਲ ਸਿੰਘ, ਗੱਜਣ ਸਿੰਘ, ਜਗਤਾਰ ਸਿੰਘ ਨੰਬਰਦਾਰ, ਸੋਮ ਕੌਰ, ਮਲਕੀਤ ਕੌਰ ਅਤੇ ਮਨਪ੍ਰੀਤ ਕੌਰ ਸਮੇਤ ਹੋਰ ਕਈ ਸਾਥੀ ਹਾਜ਼ਰ ਸਨ।