ਡਾ. ਬੀਐੱਸ ਸੰਧੂ ਸਕੂਲ ਦੇ ਖਿਡਾਰੀਆਂ ਦੀ ਹੋਈ ਸੂਬਾ ਪੱਧਰੀ ਖੇਡਾਂ ਲਈ ਚੋਣ
ਡਾ. ਬੀ. ਐੱਸ. ਸੰਧੂ ਸਕੂਲ ਦੇ ਖਿਡਾਰੀਆਂ ਦੀ ਹੋਈ ਰਾਜ ਪੱਧਰੀ ਖੇਡਾਂ ਲਈ ਚੋਣ
Publish Date: Mon, 15 Sep 2025 05:45 PM (IST)
Updated Date: Mon, 15 Sep 2025 05:47 PM (IST)

ਜੀਐਸ ਮਹਿਰੋਕ, ਪੰਜਾਬੀ ਜਾਗਰਣ, ਦੇਵੀਗਡ਼੍ਹ : ਡਾ. ਬੀਐੱਸ ਸੰਧੂ ਮੈਮੋਰੀਅਲ ਪਬਲਿਕ ਸਕੂਲ ਘਡ਼ਾਮ ਰੋਡ ਜੁਲਾਹਖੇਡ਼ੀ ਦੇ ਖਿਡਾਰੀਆਂ ਨੇ ਜ਼ਿਲ੍ਹਾ ਪੱਧਰੀ ਕਰਾਟੇ ਚੈਂਪੀਅਨਸ਼ਿਪ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜਿੱਤ ਦੇ ਤਗਮੇ ਹਾਸਲ ਕੀਤੇ ਹਨ। ਇਸ ਜਿੱਤ ਦੇ ਨਾਲ ਉਨ੍ਹਾਂ ਨੇ ਰਾਜ ਪੱਧਰੀ ਚੈਂਪੀਅਨਸ਼ਿਪ ਖੇਡ ਮੁਕਾਬਲੇ ਲਈ ਆਪਣਾ ਰਸਤਾ ਸਾਫ ਕਰ ਲਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸੈਸ਼ਨ 2025 -26 ਦੌਰਾਨ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ 69 ਵੀਆਂ ਗਰਮ ਰੁੱਤ ਖੇਡਾਂ ਵਿਚ ਜ਼ਿਲ੍ਹਾ ਪੱਧਰੀ ਕਰਾਟੇ ਖੇਡਾਂ ਜੋ ਕਿ ਹਿੰਦੂ ਪਬਲਿਕ ਸਕੂਲ ਪਟਿਆਲਾ ਵਿਖੇ ਕਰਵਾਈਆਂ ਗਈਆਂ, ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਗੁਰਨੂਰ ਨੇ ਸੋਨ ਤਗਮਾ, ਯੁਗ ਢੀਡਸਾ ਨੇ ਸੋਨ ਤਗਮਾ, ਅਭਿਰਾਜਵੀਰ ਸਿੰਘ ਨੇ ਸੋਨ ਤਗਮਾ, ਅਰਮਾਨਪ੍ਰੀਤ ਸਿੰਘ ਨੇ ਚਾਂਦੀ ਦਾ ਤਗਮਾ, ਨਵਦੀਪ ਸਿੰਘ ਨੇ ਚਾਂਦੀ ਦਾ ਤਗਮਾ, ਅਭੀਜੋਤ ਸਿੰਘ ਨੇ ਚਾਂਦੀ ਦਾ ਤਗਮਾ, ਵਾਸੂ ਬਣਵਾਲਾ ਨੇ ਚਾਂਦੀ ਦਾ ਤਗਮਾ, ਨਵਦੀਪ ਸਿੰਘ ਨੇ ਚਾਂਦੀ ਦਾ ਤਗਮਾ, ਤੁਸ਼ਾਰ ਸ਼ਰਮਾ ਨੇ ਚਾਂਦੀ ਦਾ ਤਗਮਾ, ਇੰਦਰਜੀਤ ਸਿੰਘ ਨੇ ਕਾਂਸੇ ਦਾ ਤਗਮਾ, ਵਿਕਰਮਜੀਤ ਸਿੰਘ ਨੇ ਕਾਂਸੇ ਦਾ ਤਗਮਾ ਅਤੇ ਪ੍ਰਤਾਪ ਸਿੰਘ ਨੇ ਵੀ ਕਾਂਸੇ ਦਾ ਤਗਮਾ ਹਾਸਲ ਕਰਦਿਆਂ ਇਲਾਕੇ ਅਤੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਸਕੂਲ ਚੇਅਰਮੈਨ ਹਰਦੀਪ ਸਿੰਘ ਸੰਧੂ ਅਤੇ ਪ੍ਰਿੰਸੀਪਲ ਰਜਿੰਦਰ ਕੌਰ ਸੰਧੂ ਵੱਲੋਂ ਇਨ੍ਹਾਂ ਖਿਡਾਰੀਆਂ, ਕੋਚ ਰਵਿੰਦਰ ਸਿੰਘ ਅਤੇ ਸਪੋਰਟਸ ਕੋਆਰਡੀਨੇਟਰ ਅਵਤਾਰ ਸਿੰਘ ਨੂੰ ਸ਼ਾਨਦਾਰ ਜਿੱਤ ਦੀ ਵਧਾਈ ਦਿੱਤੀ।