- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇਸ ਮੌਕੇ ਪੰਜਾਬੀ ਜਾਗਰਣ ਦੇ ਸੰਪਾਦਕ ਇੰਦਰਪ੍ਰੀਤ ਸਿੰਘ, ਜੀਐੱਮ ਮਾਰਕੀਟਿੰਗ ਭਰਪੂਰ ਸਿੰਘ ਸਮੇਤ ਪਟਿਆਲਾ ਦੇ ਪਮੁੱਖ ਡਾਕਟਰ ਮੌਜੂਦ ਰਹੇ। ਇਸ ਮੌਕੇ ਡਾਕਟਰਾਂ ਦੇ ਹੱਕ ’ਚ ਡਟਦਿਆਂ ਸਿਹਤ ਮੰਤਰੀ ਨੇ ਕਿਹਾ, ‘ਮੈਂ ਖੁਦ ਡਿਸਪੈਂਸਰੀ ਤੋਂ ਲੈ ਕੇ ਮੈਡੀਕਲ ਕਾਲਜ ਤੱਕ ਕੰਮ ਕੀਤਾ ਹੈ, ਇਸ ਲਈ ਮੈਂ ਡਾਕਟਰ ਵਰਗ ਦੀ ਹਰ ਲੋੜ ਤੇ ਮੁਸ਼ਕਲ ਤੋਂ ਭਲੀਭਾਂਤ ਜਾਣੂ ਹਾਂ।

ਨਵਦੀਪ ਢੀਂਗਰਾ, ਪੰਜਾਬੀ ਜਾਗਰਣ, ਪਟਿਆਲਾ : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਹੈ ਕਿ ਸੂਬਾ ਸਰਕਾਰ ਆਮ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਪਹਿਲਾਂ ਹੀ ਸੂਬੇ ਦੇ ਲੋਕ ਕਈ ਗੰਭੀਰ ਬਿਮਾਰੀਆਂ ਦਾ ਮੁਫ਼ਤ ਇਲਾਜ ਕਰਵਾ ਕੇ ਲਾਭ ਲੈ ਰਹੇ ਹਨ। ਦੈਨਿਕ ਜਾਗਰਣ ਤੇ ਪੰਜਾਬੀ ਜਾਗਰਣ ਵੱਲੋਂ ਕਰਵਾਏ ਡਾਕਟਰ ਸਨਮਾਨ ਸਮਾਰੋਹ ਦੌਰਾਨ ਸਿਹਤ ਮੰਤਰੀ ਨੇ ਐਲਾਨ ਕੀਤਾ ਕਿ ਜੇਕਰ ਡੈਂਟਲ ਤੇ ਮੈਂਟਲ ਹੈਲਥ ਦੇ ਖੇਤਰ ਨਾਲ ਜੁੜੀਆਂ ਐਸੋਸੀਏਸ਼ਨਾਂ ਕੋਈ ਠੋਸ ਸੁਝਾਅ ਜਾਂ ਮੰਗ ਪੱਤਰ ਸਰਕਾਰ ਨੂੰ ਭੇਜਣਗੀਆਂ ਤਾਂ ਇਨ੍ਹਾਂ ਬਿਮਾਰੀਆਂ ਦੇ ਇਲਾਜ ਨੂੰ ਵੀ ਬੀਮਾ ਯੋਜਨਾ ’ਚ ਸ਼ਾਮਲ ਕਰਨ ਬਾਰੇ ਗੰਭੀਰਤਾ ਨਾਲ ਵਿਚਾਰ ਕੀਤਾ ਜਾਵੇਗਾ।
ਇਸ ਮੌਕੇ ਪੰਜਾਬੀ ਜਾਗਰਣ ਦੇ ਸੰਪਾਦਕ ਇੰਦਰਪ੍ਰੀਤ ਸਿੰਘ, ਜੀਐੱਮ ਮਾਰਕੀਟਿੰਗ ਭਰਪੂਰ ਸਿੰਘ ਸਮੇਤ ਪਟਿਆਲਾ ਦੇ ਪਮੁੱਖ ਡਾਕਟਰ ਮੌਜੂਦ ਰਹੇ। ਇਸ ਮੌਕੇ ਡਾਕਟਰਾਂ ਦੇ ਹੱਕ ’ਚ ਡਟਦਿਆਂ ਸਿਹਤ ਮੰਤਰੀ ਨੇ ਕਿਹਾ, ‘ਮੈਂ ਖੁਦ ਡਿਸਪੈਂਸਰੀ ਤੋਂ ਲੈ ਕੇ ਮੈਡੀਕਲ ਕਾਲਜ ਤੱਕ ਕੰਮ ਕੀਤਾ ਹੈ, ਇਸ ਲਈ ਮੈਂ ਡਾਕਟਰ ਵਰਗ ਦੀ ਹਰ ਲੋੜ ਤੇ ਮੁਸ਼ਕਲ ਤੋਂ ਭਲੀਭਾਂਤ ਜਾਣੂ ਹਾਂ। ਮਰੀਜ਼ਾਂ ਦੀ ਸੇਵਾ ਕਰਨ ਵਾਲੇ ਡਾਕਟਰਾਂ ਨੂੰ ਵੀ ਕਈ ਵਾਰ ਹੀਲਿੰਗ ਦੀ ਲੋੜ ਹੁੰਦੀ ਹੈ। ਡਾਕਟਰਾਂ ਦੀ ਹਰ ਲੋੜ ਤੇ ਸਮੱਸਿਆ ਤੋਂ ਭਲੀਭਾਂਤ ਜਾਣੂ ਹਾਂ ਤੇ ਸਰਕਾਰੀ ਪੱਧਰ ’ਤੇ ਡਾਕਟਰਾਂ ਦੀ ਭਲਾਈ ਲਈ ਕੰਮ ਕੀਤਾ ਜਾ ਰਹੇ ਹਨ।’
'ਫਰਿਸ਼ਤੇ ਸਕੀਮ' ਨਾਲ ਘੱਟ ਹੋਈਆਂ ਸੜਕ ਹਾਦਸਿਆਂ 'ਚ ਮੌਤਾਂ
ਸਿਹਤ ਮੰਤਰੀ ਨੇ ਸੂਬਾ ਸਰਕਾਰ ਦੀ ਅਹਿਮ 'ਫਰਿਸ਼ਤੇ ਸਕੀਮ' ਦੀ ਸ਼ਲਾਘਾ ਕਰਦਿਆਂ ਦੱਸਿਆ ਕਿ ਇਸ ਯੋਜਨਾ ਸਦਕਾ ਸੂਬੇ ’ਚ ਸੜਕ ਹਾਦਸਿਆਂ ਦੌਰਾਨ ਹੋਣ ਵਾਲੀਆਂ ਮੌਤਾਂ ਦੀ ਦਰ ’ਚ ਵੱਡੀ ਕਮੀ ਆਈ ਹੈ। ਉਨ੍ਹਾਂ ਸਮੂਹ ਡਾਕਟਰਾਂ ਨੂੰ ਅਪੀਲ ਕੀਤੀ ਕਿ ਉਹ ਇਸ ਸਕੀਮ ਨਾਲ ਵੱਧ ਤੋਂ ਵੱਧ ਜੁੜਨ, ਕਿਉਂਕਿ ਸਰਕਾਰ ਵੱਲੋਂ ਨਿੱਜੀ ਹਸਪਤਾਲਾਂ ਦੇ ਕਲੇਮਾਂ ਦੀ ਪੇਮੈਂਟ ਇਕ ਮਹੀਨੇ ਦੇ ਅੰਦਰ-ਅੰਦਰ ਯਕੀਨੀ ਬਣਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਹਾਰਟ ਅਟੈਕ ਦੇ ਮਰੀਜ਼ਾਂ ਨੂੰ ਤੁਰੰਤ ਐਮਰਜੈਂਸੀ ਇਲਾਜ ਦੇਣ ਲਈ ਸਾਰੇ ਡਾਕਟਰਾਂ ’ਚ ਆਪਸੀ ਤਾਲਮੇਲ ਰਹਿੰਦਾ ਹੈ ਅਤੇ ਜਲਦੀ ਪੰਜਾਬ ’ਚ ਟਰਾਂਸਪਲਾਂਟ ਸੇਵਾਵਾਂ ਵੀ ਸ਼ੁਰੂ ਹੋਣ ਜਾ ਰਹੀਆਂ ਹਨ।
ਪੰਜਾਬ ’ਚ ਬਣਨਗੇ 7 ਹੋਰ ਨਵੇਂ ਮੈਡੀਕਲ ਕਾਲਜ
ਸੂਬੇ ਦੇ ਸਿਹਤ ਤੇ ਸਿੱਖਿਆ ਢਾਂਚੇ ਬਾਰੇ ਗੱਲ ਕਰਦਿਆਂ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਪੰਜਾਬ ’ਚ 2 ਨਵੇਂ ਮੈਡੀਕਲ ਕਾਲਜ ਸ਼ੁਰੂ ਹੋ ਚੁੱਕੇ ਹਨ ਅਤੇ 7 ਹੋਰ ਨਵੇਂ ਮੈਡੀਕਲ ਕਾਲਜ ਬਣਾਏ ਜਾ ਰਹੇ ਹਨ। ਇਸ ਇਤਿਹਾਸਕ ਕਦਮ ਨਾਲ ਪੰਜਾਬ ਦੇ ਬੱਚਿਆਂ ਨੂੰ ਉੱਚੇਰੀ ਮੈਡੀਕਲ ਸਿੱਖਿਆ ਲਈ ਬਾਹਰਲੇ ਮੁਲਕਾਂ ’ਚ ਜਾਣ ਦੀ ਲੋੜ ਨਹੀਂ ਪਵੇਗੀ। ਉਨ੍ਹਾਂ ਸਪੱਸ਼ਟ ਕੀਤਾ ਕਿ ਜਿੱਥੇ ਸਰਕਾਰ ਸਰਕਾਰੀ ਸਿਹਤ ਖੇਤਰ ਨੂੰ ਮਜ਼ਬੂਤ ਕਰ ਰਹੀ ਹੈ, ਉੱਥੇ ਹੀ ਨਿੱਜੀ ਖੇਤਰ ਦਾ ਵੀ ਪੂਰਾ ਧਿਆਨ ਰੱਖਿਆ ਜਾ ਰਿਹਾ ਹੈ। ਸ਼ਹਿਰ ਦੇ ਸੁੰਦਰੀਕਰਨ ਤੇ ਵਿਕਾਸ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਵੱਡੀ ਨਦੀ ਦੇ ਨਾਲ 5 ਕਿਲੋਮੀਟਰ ਲੰਬਾ ਇਕ ਵਿਸ਼ਾਲ ਪਾਰਕ ਤੇ ਸਾਈਕਲ ਟਰੈਕ ਬਣਾਇਆ ਜਾਵੇਗਾ, ਜਿਸ ਵਿੱਚ ਨਿੱਜੀ ਖੇਤਰ ਦੇ ਲੋਕ ਵੀ ਆਪਣਾ ਸਹਿਯੋਗ ਪਾ ਸਕਦੇ ਹਨ।