ਡਾ. ਬੀਐੱਸ ਸੰਧੂ ਸਕੂਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ
ਡਾ. ਬੀ.ਐਸ. ਸੰਧੂ ਸਕੂਲ ਦੇ ਵਿਦਿਆਰਥੀਆਂ ਨੇ ‘ਸਿਲਵਰਜ਼ੋਨ ਸਾਇੰਸ ਓਲੰਪੀਆਡ’ ਵਿੱਚ ਮਾਰੀਆਂ ਮੱਲਾਂ
Publish Date: Mon, 16 Mar 2026 06:14 PM (IST)
Updated Date: Mon, 16 Mar 2026 06:16 PM (IST)

ਜੀਐਸ ਮਹਿਰੋਕ, ਪੰਜਾਬੀ ਜਾਗਰਣ, ਦੇਵੀਗਡ਼੍ਹ : ਡਾ. ਬੀਐੱਸ ਸੰਧੂ ਮੈਮੋਰੀਅਲ ਪਬਲਿਕ ਸਕੂਲ ਘਡ਼ਾਮ ਰੋਡ, ਜੁਲਾਹਖੇਡ਼ੀ ਦੇ ਵਿਦਿਆਰਥੀਆਂ ਨੇ ਅੰਤਰਰਾਸ਼ਟਰੀ ਪੱਧਰ ਦੇ ‘ਸਿਲਵਰ ਜ਼ੋਨ ਸਾਇੰਸ ਓਲੰਪੀਆਡ’ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਇਸ ਪ੍ਰੀਖਿਆ ਵਿਚ ਸਕੂਲ ਦੇ ਕਈ ਵਿਦਿਆਰਥੀਆਂ ਨੇ ਆਪਣੀ ਬੌਧਿਕ ਸਮਰੱਥਾ ਦਾ ਲੋਹਾ ਮਨਵਾਉਂਦੇ ਹੋਏ ਵੱਖ-ਵੱਖ ਮੈਡਲ ਅਤੇ ਸਰਟੀਫਿਕੇਟ ਹਾਸਲ ਕੀਤੇ ਹਨ। ਵਿਦਿਆਰਥੀਆਂ ਦੀ ਇਸ ਵੱਡੀ ਸਫਲਤਾ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਸਕੂਲ ਚੇਅਰਮੈਨ ਹਰਦੀਪ ਸਿੰਘ ਸੰਧੂ ਨੇ ਜੇਤੂ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਅਜਿਹੀਆਂ ਪ੍ਰਤੀਯੋਗਤਾਵਾਂ ਵਿਦਿਆਰਥੀਆਂ ਵਿਚ ਆਤਮ-ਵਿਸ਼ਵਾਸ ਪੈਦਾ ਕਰਦੀਆਂ ਹਨ ਅਤੇ ਉਨ੍ਹਾਂ ਨੂੰ ਵਿਸ਼ਵ ਪੱਧਰ ਦੀਆਂ ਚੁਣੌਤੀਆਂ ਲਈ ਤਿਆਰ ਕਰਦੀਆਂ ਹਨ। ਸਕੂਲ ਮੈਨੇਜਿੰਗ ਡਾਇਰੈਕਟਰ ਰਜਿੰਦਰ ਕੌਰ ਸੰਧੂ ਨੇ ਵੀ ਵਿਦਿਆਰਥੀਆਂ ਦੀ ਹੌਸਲਾ ਅਫਜ਼ਾਈ ਕਰਦਿਆਂ ਕਿਹਾ ਕਿ ਸਕੂਲ ਪ੍ਰਬੰਧਨ ਹਮੇਸ਼ਾਂ ਹੀ ਵਿਦਿਆਰਥੀਆਂ ਨੂੰ ਪਡ਼੍ਹਾਈ ਦੇ ਨਾਲ-ਨਾਲ ਅਜਿਹੇ ਵਿਦਿਅਕ ਮੁਕਾਬਲਿਆਂ ਵਿਚ ਭਾਗ ਲੈਣ ਲਈ ਪ੍ਰੇਰਿਤ ਕਰਦਾ ਰਹਿੰਦਾ ਹੈ ਤਾਂ ਜੋ ਉਨ੍ਹਾਂ ਦਾ ਸਰਬਪੱਖੀ ਵਿਕਾਸ ਹੋ ਸਕੇ। ਸਕੂਲ ਪ੍ਰਿੰਸੀਪਲ ਤਰਨਦੀਪ ਕੌਰ ਅਰੋਡ਼ਾ ਨੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੰਡਣ ਦੀ ਰਸਮ ਅਦਾ ਕੀਤੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਓਲੰਪੀਆਡ ਵਿਚ ਵਿਦਿਆਰਥੀਆਂ ਨੇ ਬਹੁਤ ਵਧੀਆ ਅੰਕ ਪ੍ਰਾਪਤ ਕੀਤੇ ਹਨ। ਉਨ੍ਹਾਂ ਉਮੀਦ ਜਤਾਈ ਕਿ ਭਵਿੱਖ ਵਿਚ ਵੀ ਸਕੂਲ ਦੇ ਵਿਦਿਆਰਥੀ ਇਸੇ ਤਰ੍ਹਾਂ ਮੱਲਾਂ ਮਾਰਦੇ ਰਹਿਣਗੇ।