ਡਾ. ਬੀਐੱਸ ਸੰਧੂ ਸਕੂਲ ਵਿਖੇ ਨਵੇਂ ਅਕਾਦਮਿਕ ਸੈਸ਼ਨ ਦੀ ਹੋਈ ਸ਼ੁਰੂਆਤ
ਡਾ. ਬੀ. ਐਸ. ਸੰਧੂ ਸਕੂਲ ਵਿਖੇ ਸ੍ਰੀ ਜਪੁਜੀ ਸਾਹਿਬ ਦੇ ਪਾਠ ਨਾਲ ਨਵੇਂ ਸੈਸ਼ਨ ਦੀ ਹੋਈ ਸ਼ੁਰੂਆਤ
Publish Date: Wed, 01 Apr 2026 06:49 PM (IST)
Updated Date: Wed, 01 Apr 2026 06:52 PM (IST)
ਜੀਐਸ ਮਹਿਰੋਕ, ਪੰਜਾਬੀ ਜਾਗਰਣ, ਦੇਵੀਗਡ਼੍ਹ : ਘਡ਼ਾਮ ਰੋਡ, ਜੁਲਾਹ ਖੇਡ਼ੀ ਵਿਖੇ ਸਥਿਤ ਡਾ. ਬੀਐੱਸ ਸੰਧੂ ਮੈਮੋਰੀਅਲ ਪਬਲਿਕ ਸਕੂਲ ਵਿਖੇ ਨਵੇਂ ਅਕਾਦਮਿਕ ਸੈਸ਼ਨ (2026-27) ਦਾ ਆਗਾਜ਼ ਬਹੁਤ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਕੀਤਾ ਗਿਆ। ਇਸ ਮੌਕੇ ਸਕੂਲ ਕੈਂਪਸ ਵਿਚ ਇਲਾਹੀ ਬਾਣੀ ਸ੍ਰੀ ਜਪੁਜੀ ਸਾਹਿਬ ਜੀ ਦੇ ਪਾਠ ਕਰਵਾਏ ਗਏ, ਤਾਂ ਜੋ ਨਵੇਂ ਸਾਲ ਦੀ ਸ਼ੁਰੂਆਤ ਪ੍ਰਮਾਤਮਾ ਦੇ ਆਸ਼ੀਰਵਾਦ ਨਾਲ ਕੀਤੀ ਜਾ ਸਕੇ। ਸਮਾਗਮ ਦੌਰਾਨ ਸਕੂਲ ਦੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੇ ਬਡ਼ੀ ਇਕਾਗਰਤਾ ਨਾਲ ਪਾਠ ਸਰਵਣ ਕੀਤਾ। ਉਪਰੰਤ ਵਿਦਿਆਰਥੀਆਂ ਵੱਲੋਂ ਰਸਭਿੰਨਾ ਕੀਰਤਨ ਕੀਤਾ ਗਿਆ ਅਤੇ ਆਨੰਦ ਸਾਹਿਬ ਦੇ ਪਾਠ ਦੇ ਜਾਪ ਕੀਤੇ ਗਏ। ਪਾਠ ਦੀ ਸਮਾਪਤੀ ਉਪਰੰਤ ਸਰਬੱਤ ਦੇ ਭਲੇ ਅਤੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਲਈ ਅਰਦਾਸ ਕੀਤੀ ਗਈ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਤਰਨਦੀਪ ਕੌਰ ਅਰੋਡ਼ਾ ਨੇ ਵਿਦਿਆਰਥੀਆਂ ਨੂੰ ਨਵੇਂ ਸੈਸ਼ਨ ਦੀ ਵਧਾਈ ਦਿੰਦਿਆਂ ਕਿਹਾ ਕਿ ਸਿੱਖਿਆ ਦੇ ਨਾਲ-ਨਾਲ ਨੈਤਿਕ ਕਦਰਾਂ-ਕੀਮਤਾਂ ਤੇ ਅਧਿਆਤਮਿਕਤਾ ਦਾ ਹੋਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਪੂਰੀ ਮਿਹਨਤ ਅਤੇ ਲਗਨ ਨਾਲ ਪਡ਼੍ਹਾਈ ਕਰਨ ਲਈ ਪ੍ਰੇਰਿਤ ਕੀਤਾ। ਸਕੂਲ ਮੈਨੇਜਮੈਂਟ ਵੱਲੋਂ ਚੇਅਰਮੈਨ ਹਰਦੀਪ ਸਿੰਘ ਸੰਧੂ ਤੇ ਮੈਨੇਜਿੰਗ ਡਾਇਰੈਕਟਰ ਰਜਿੰਦਰ ਕੌਰ ਸੰਧੂ ਨੇ ਵੀ ਨਵੇਂ ਆਏ ਵਿਦਿਆਰਥੀਆਂ ਦਾ ਸਵਾਗਤ ਕੀਤਾ।