ਡਾ. ਬੀਐੱਸ ਸੰਧੂ ਸਕੂਲ ਜੁਲਾਹਖੇਡ਼ੀ ਵਿਖੇ ਦਸਤਾਰਬੰਦੀ ਮੁਕਾਬਲੇ ਕਰਵਾਏ
ਡਾ. ਬੀ. ਐਸ. ਸੰਧੂ ਸਕੂਲ ਜੁਲਾਹਖੇਡ਼ੀ ਵਿਖੇ ਦਸਤਾਰਬੰਦੀ ਮੁਕਾਬਲੇ ਕਰਵਾਏ ਗਏ
Publish Date: Tue, 21 Apr 2026 05:59 PM (IST)
Updated Date: Tue, 21 Apr 2026 06:01 PM (IST)
ਫੋਟੋ 21ਪੀਟੀਐਲ: 24 ਜੀਐਸ ਮਹਿਰੋਕ, ਪੰਜਾਬੀ ਜਾਗਰਣ, ਦੇਵੀਗਡ਼੍ਹ : ਡਾ. ਬੀਐੱਸ ਸੰਧੂ ਮੈਮੋਰੀਅਲ ਪਬਲਿਕ ਸਕੂਲ ਘਡ਼ਾਮ ਰੋਡ, ਜੁਲਾਹ ਖੇਡ਼ੀ ਸਥਿਤ ਵਿਖੇ ਵਿਦਿਆਰਥੀਆਂ ਨੂੰ ਆਪਣੀ ਅਮੀਰ ਵਿਰਾਸਤ ਤੇ ਸੱਭਿਆਚਾਰ ਨਾਲ ਜੋਡ਼ਨ ਦੇ ਮਕਸਦ ਨਾਲ ਸ਼ਾਨਦਾਰ ਦਸਤਾਰਬੰਦੀ ਮੁਕਾਬਲਾ ਕਰਵਾਇਆ ਗਿਆ। ਇਸ ਮੁਕਾਬਲੇ ਵਿੱਚ ਤੀਜੀ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਬਡ਼ੇ ਉਤਸ਼ਾਹ ਨਾਲ ਹਿੱਸਾ ਲਿਆ। ਵਿਦਿਆਰਥੀਆਂ ਦੀ ਉਮਰ ਅਤੇ ਜਮਾਤ ਦੇ ਹਿਸਾਬ ਨਾਲ ਵੱਖ-ਵੱਖ ਗਰੁੱਪ ਬਣਾਏ ਗਏ ਸਨ, ਜਿਸ ਵਿਚ ਬੱਚਿਆਂ ਨੇ ਸੁੰਦਰ ਅਤੇ ਕਲਾਤਮਕ ਤਰੀਕੇ ਨਾਲ ਦਸਤਾਰਾਂ ਸਜਾ ਕੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਸਵੇਰ ਦੀ ਸਭਾ ਵਿੱਚ ਹਰ ਉਮਰ ਵਰਗ ’ਚੋਂ ਪਹਿਲੇ, ਦੂਜੇ ਅਤੇ ਤੀਜੇ ਸਥਾਨ ’ਤੇ ਰਹਿਣ ਵਾਲੇ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ ’ਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਸਕੂਲ ਦੇ ਚੇਅਰਮੈਨ ਹਰਦੀਪ ਸਿੰਘ ਸੰਧੂ ਅਤੇ ਮੈਨੇਜਿੰਗ ਡਾਇਰੈਕਟਰ ਰਾਜਿੰਦਰ ਕੌਰ ਸੰਧੂ ਨੇ ਜੇਤੂਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਦਸਤਾਰ ਸਾਡੀ ਸ਼ਾਨ ਅਤੇ ਸਵੈ-ਮਾਣ ਦਾ ਪ੍ਰਤੀਕ ਹੈ। ਅਜਿਹੇ ਮੁਕਾਬਲੇ ਬੱਚਿਆਂ ਵਿੱਚ ਆਪਣੇ ਵਿਰਸੇ ਪ੍ਰਤੀ ਮਾਣ ਪੈਦਾ ਕਰਦੇ ਹਨ। ਪ੍ਰਿੰਸੀਪਲ ਤਰਨਦੀਪ ਕੌਰ ਅਰੋਡ਼ਾ ਨੇ ਸਭ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਰਾਹੀਂ ਬੱਚਿਆਂ ਵਿੱਚ ਅਨੁਸ਼ਾਸਨ ਅਤੇ ਆਪਣੇ ਅਮੀਰ ਵਿਰਸੇ ਪ੍ਰਤੀ ਜਾਗਰੂਕਤਾ ਵਧਦੀ ਹੈ।