ਵਿਦਿਆਰਥੀਆਂ ਨੇ ਸਿਲਵਰਜ਼ੋਨ ਓਲੰਪੀਆਡ ’ਚ ਮਾਰੀਆਂ ਮੱਲਾਂ
ਸ਼ਾਨਦਾਰ ਪ੍ਰਦਰਸ਼ਨ ਕਰਕੇ ਮੈਡਲ ਤੇ ਸਰਟੀਫਿਕੇਟ ਹਾਸਲ ਕੀਤੇ ਹਨ। ਵੱਖ-ਵੱਖ ਵਿਸ਼ਿਆਂ ਵਿਚ ਕਰਵਾਈ ਪ੍ਰੀਖਿਆ
Publish Date: Wed, 25 Feb 2026 04:52 PM (IST)
Updated Date: Wed, 25 Feb 2026 04:55 PM (IST)

ਜੀਐਸ ਮਹਿਰੋਕ, ਪੰਜਾਬੀ ਜਾਗਰਣ, ਦੇਵੀਗਡ਼੍ਹ : ਡਾ. ਬੀ.ਐੱਸ. ਸੰਧੂ ਮੈਮੋਰੀਅਲ ਪਬਲਿਕ ਸਕੂਲ, ਘਡ਼ਾਮ ਰੋਡ, ਜੁਲਾਹ ਖੇਡ਼ੀ ਦੇ ਵਿਦਿਆਰਥੀਆਂ ਨੇ ਇਕ ਵਾਰ ਫਿਰ ਅਕਾਦਮਿਕ ਖੇਤਰ ਵਿਚ ਆਪਣੀ ਕਾਬਲੀਅਤ ਦਾ ਲੋਹਾ ਮਨਵਾਉਂਦਿਆਂ ‘ਸਿਲਵਰਜ਼ੋਨ ਓਲੰਪੀਆਡ’ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਮੈਡਲ ਤੇ ਸਰਟੀਫਿਕੇਟ ਹਾਸਲ ਕੀਤੇ ਹਨ। ਵੱਖ-ਵੱਖ ਵਿਸ਼ਿਆਂ ਵਿਚ ਕਰਵਾਈ ਪ੍ਰੀਖਿਆ ਵਿਚ ਸਕੂਲ ਦੇ ਕਈ ਵਿਦਿਆਰਥੀਆਂ ਨੇ ਭਾਗ ਲਿਆ, ਜਿਨ੍ਹਾਂ ’ਚੋਂ ਹੋਣਹਾਰ ਵਿਦਿਆਰਥੀਆਂ ਨੇ ਆਪਣੀ ਮਿਹਨਤ ਸਦਕਾ ਸੋਨੇ, ਚਾਂਦੀ ਤੇ ਕਾਂਸੀ ਦੇ ਤਗਮੇ ਜਿੱਤ ਕੇ ਸਕੂਲ ਅਤੇ ਮਾਪਿਆਂ ਦਾ ਨਾਂ ਰੌਸ਼ਨ ਕੀਤਾ ਹੈ। ਜ਼ਿਕਰਯੋਗ ਹੈ ਕਿ ਨੌਵੀਂ ਜਮਾਤ ਦੀ ਸੀਰਤ ਕੌਰ ਨੇ ਪਹਿਲਾ ਸਥਾਨ, ਪੰਜਵੀਂ ਜਮਾਤ ਦੀ ਮੰਨਤ ਨੇ ਪਹਿਲਾ ਸਥਾਨ , ਮਨਮੀਤ ਕੌਰ ਨੇ ਦੂਸਰਾ ਸਥਾਨ ਅਤੇ ਕਰਮਜੋਤ ਕੌਰ ਨੇ ਤੀਸਰਾ ਸਥਾਨ ਹਾਸਿਲ ਕੀਤਾ ਹੈ। ਇਸ ਖੁਸ਼ੀ ਦੇ ਮੌਕੇ ’ਤੇ ਸਕੂਲ ਦੇ ਚੇਅਰਮੈਨ ਹਰਦੀਪ ਸਿੰਘ ਸੰਧੂ ਤੇ ਮੈਨੇਜਿੰਗ ਡਾਇਰੈਕਟਰ ਰਾਜਿੰਦਰ ਸਿੰਘ ਸੰਧੂ ਨੇ ਜੇਤੂ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ ’ਤੇ ਵਧਾਈ ਦਿੱਤੀ। ਸਕੂਲ ਦੀ ਪ੍ਰਿੰਸੀਪਲ ਤਰਨਦੀਪ ਕੌਰ ਅਰੋਡ਼ਾ ਨੇ ਵਿਦਿਆਰਥੀਆਂ ਦੀ ਇਸ ਪ੍ਰਾਪਤੀ ’ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ। ਸਿਲਵਰਜ਼ੋਨ ਓਲੰਪੀਆਡ ਵਰਗੇ ਪਲੇਟਫਾਰਮ ਬੱਚਿਆਂ ਦੀ ਵਿਸ਼ਾ-ਗਿਆਨ ਨੂੰ ਪਰਖਣ ਦਾ ਵਧੀਆ ਸਾਧਨ ਹਨ। ਸਮਾਗਮ ਦੌਰਾਨ ਜੇਤੂ ਬੱਚਿਆਂ ਨੂੰ ਮੈਡਲ ਅਤੇ ਸ਼ਲਾਘਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ।