- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਡਾ. ਬੀ.ਐੱਸ. ਸੰਧੂ ਸਕੂਲ ਦੀਆਂ ਖਿਡਾਰਨਾਂ ਨੇ ਮਾਰੀਆਂ ਮੱਲਾਂ

ਜੀਐਸ ਮਹਿਰੋਕ, ਪੰਜਾਬੀ ਜਾਗਰਣ, ਦੇਵੀਗਡ਼੍ਹ : ਡਾ. ਬੀ.ਐੱਸ. ਸੰਧੂ ਮੈਮੋਰੀਅਲ ਪਬਲਿਕ ਸਕੂਲ, ਘਡ਼ਾਮ ਰੋਡ, ਜੁਲਾਹ ਖੇਡ਼ੀ ਦੀਆਂ ਖਿਡਾਰਨਾਂ ਨੇ ਖੇਡਾਂ ਦੇ ਖੇਤਰ ਵਿੱਚ ਆਪਣੀ ਬੁੱਧੀ ਅਤੇ ਤਕਨੀਕੀ ਕਲਾ ਦਾ ਲੋਹਾ ਮਨਵਾਉਂਦਿਆਂ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ। ਜ਼ੋਨਲ ਪੱਧਰੀ ਖੇਡ ਟੂਰਨਾਮੈਂਟ ਦੇ ਸ਼ਤਰੰਜ ਮੁਕਾਬਲਿਆਂ ਵਿੱਚ ਸਕੂਲ ਦੀਆਂ ਖਿਡਾਰਨਾਂ ਨੇ ਬਿਹਤਰੀਨ ਪ੍ਰਦਰਸ਼ਨ ਕਰਦੇ ਹੋਏ ਅੰਡਰ-19 ਉਮਰ ਵਰਗ ਵਿਚ ਸਿਲਵਰ ਮੈਡਲ ਅਤੇ ਅੰਡਰ-17 ਉਮਰ ਵਰਗ ਵਿੱਚ ਬ੍ਰੌਂਜ਼ ਮੈਡਲ ਆਪਣੇ ਨਾਮ ਕੀਤਾ। ਇਸ ਇਨਡੋਰ ਖੇਡ ਮੁਕਾਬਲੇ ਵਿਚ ਭੁੱਨਰਹੇਡ਼ੀ ਜ਼ੋਨ ਦੇ ਬਹੁਤ ਸਾਰੇ ਪ੍ਰਾਈਵੇਟ ਅਤੇ ਸਰਕਾਰੀ ਸਕੂਲਾਂ ਨੇ ਹਿੱਸਾ ਲਿਆ। ਇਸ ਖੁਸ਼ੀ ਦੇ ਮੌਕੇ ’ਤੇ ਸਕੂਲ ਦੇ ਚੇਅਰਮੈਨ ਹਰਦੀਪ ਸਿੰਘ ਸੰਧੂ ਨੇ ਖਿਡਾਰਨਾਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਕਿਹਾ ਕਿ ਸ਼ਤਰੰਜ ਵਰਗੀ ਦਿਮਾਗੀ ਖੇਡ ਵਿਚ ਲਡ਼ਕੀਆਂ ਦੀ ਇਹ ਪ੍ਰਾਪਤੀ ਬਹੁਤ ਹੀ ਮਾਣ ਵਾਲੀ ਗੱਲ ਹੈ। ਸਕੂਲ ਦੇ ਮੈਨੇਜਿੰਗ ਡਾਇਰੈਕਟਰ ਰਾਜਿੰਦਰ ਕੌਰ ਸੰਧੂ ਨੇ ਸਮੂਹ ਜੇਤੂ ਖਿਡਾਰਨਾਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਮੁਬਾਰਕਬਾਦ ਦਿੱਤੀ। ਪ੍ਰਿੰਸੀਪਲ ਤਰਨਦੀਪ ਕੌਰ ਅਰੋਡ਼ਾ ਨੇ ਖਿਡਾਰਨਾਂ ਦੀ ਅਣਥੱਕ ਮਿਹਨਤ ਤੇ ਖੇਡ ਨਿਪੁੰਨਤਾ ਦੀ ਸ਼ਲਾਘਾ ਕੀਤੀ। ਉਨ੍ਹਾਂ ਇਸ ਸ਼ਾਨਦਾਰ ਜਿੱਤ ਲਈ ਸਪੋਰਟਸ ਕੋਆਰਡੀਨੇਟਰ ਅਵਤਾਰ ਸਿੰਘ ਅਤੇ ਡੀ.ਪੀ.ਈ . ਜਸਵੰਤ ਸਿੰਘ ਦੀ ਯੋਗ ਅਗਵਾਈ ਅਤੇ ਕੋਚਿੰਗ ਦੀ ਵਿਸ਼ੇਸ਼ ਤੌਰ ’ਤੇ ਤਾਰੀਫ਼ ਕੀਤੀ। ਉਨ੍ਹਾਂ ਜੇਤੂ ਵਿਦਿਆਰਥਣਾਂ ਨੂੰ ਭਵਿੱਖ ਦੇ ਮੁਕਾਬਲਿਆਂ ਲਈ ਸ਼ੁਭਕਾਮਨਾਵਾਂ ਦਿੱਤੀਆਂ।