- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਉਨ੍ਹਾਂ ਦੇ ਮਾਪਿਆਂ ਅਤੇ ਖੇਡ ਵਿਭਾਗ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਸਕੂਲ ਵੱਲੋਂ ਖਿਡਾਰੀਆਂ ਨੂੰ ਹਮੇਸ਼ਾਂ ਉੱਚ ਪੱਧਰੀ ਸਹੂਲਤਾਂ ਪ੍ਰਦਾਨ ਕੀਤੀਆਂ ਜਾਂਦੀਆਂ ਰਹਿਣਗੀਆਂ। ਪ੍ਰਿੰਸੀਪਲ ਤਰਨਦੀਪ ਕੌਰ ਅਰੋਡ਼ਾ ਨੇ ਸਪੋਰਟਸ ਕੋਆਰਡੀਨੇਟਰ ਅਵਤਾਰ ਸਿੰਘ ਅਤੇ ਡੀ.ਪੀ.ਈ. ਜਸਵੰਤ ਸਿੰਘ ਦੀ ਯੋਗ ਅਗਵਾਈ ਅਤੇ ਮਿਹਨਤ ਦੀ ਉਚੇਚੇ ਤੌਰ ’ਤੇ ਸ਼ਲਾਘਾ ਕੀਤੀ ਅਤੇ ਆਉਣ ਵਾਲੀ ਜ਼ਿਲ੍ਹਾ ਪੱਧਰੀ ਚੈਂਪੀਅਨਸ਼ਿਪ ਵਿੱਚ ਵੀ ਬਿਹਤਰੀਨ ਪ੍ਰਦਰਸ਼ਨ ਕਰਨ ਲਈ ਸ਼ੁਭਕਾਮਨਾਵਾਂ ਦਿੱਤੀਆਂ।

ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਦੇਵੀਗਡ਼੍ਹ : ਡਾ. ਬੀਐੱਸ ਸੰਧੂ ਮੈਮੋਰੀਅਲ ਪਬਲਿਕ ਸਕੂਲ, ਘਡ਼ਾਮ ਰੋਡ, ਜੁਲਾਹਖੇਡ਼ੀ ਦੇ ਖਿਡਾਰੀਆਂ ਨੇ ਖੇਡਾਂ ਦੇ ਖੇਤਰ ਵਿੱਚ ਇੱਕ ਵਾਰ ਫਿਰ ਆਪਣੀ ਕਾਬਲੀਅਤ ਦਾ ਲੋਹਾ ਮਨਵਾਉਂਦਿਆਂ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। 70ਵੀਂ ਜ਼ੋਨਲ ਚੈਂਪੀਅਨਸ਼ਿਪ ਵਿੱਚ ਬਿਹਤਰੀਨ ਪ੍ਰਦਰਸ਼ਨ ਕਰਦਿਆਂ ਸਕੂਲ ਦੇ ਹੋਣਹਾਰ ਖਿਡਾਰੀਆਂ ਨੇ ਕੁੱਲ 48 ਮੈਡਲ ਹਾਸਲ ਕੀਤੇ, ਜਿਨ੍ਹਾਂ ਵਿੱਚ 35 ਗੋਲਡ ਮੈਡਲ, 9 ਸਿਲਵਰ ਮੈਡਲ ਅਤੇ 4 ਬ੍ਰੌਂਜ਼ ਮੈਡਲ ਸ਼ਾਮਲ ਹਨ। ਜ਼ਿਕਰਯੋਗ ਹੈ ਕਿ ਇਸ ਖੇਡ ਮੁਕਾਬਲੇ ਵਿਚ ਭੁਨਰਹੇਡ਼ੀ ਜ਼ੋਨ ਦੇ ਅਨੇਕ ਪ੍ਰਾਈਵੇਟ ਅਤੇ ਸਰਕਾਰੀ ਸਕੂਲ ਦੇ ਖਿਡਾਰੀਆਂ ਨੇ ਹਿੱਸਾ ਲਿਆ ਸੀ। ਇਸ ਸ਼ਾਨਦਾਰ ਜਿੱਤ ਦੇ ਨਾਲ ਹੀ ਇਨ੍ਹਾਂ ਜੇਤੂ ਖਿਡਾਰੀਆਂ ਦੀ ਚੋਣ ਆਉਣ ਵਾਲੀ ਜ਼ਿਲ੍ਹਾ ਪੱਧਰੀ ਚੈਂਪੀਅਨਸ਼ਿਪ ਲਈ ਹੋ ਗਈ ਹੈ।