- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਡਾ. ਬੀ.ਐੱਸ. ਸੰਧੂ ਸਕੂਲ ਦੇ ਵਿਦਿਆਰਥੀਆਂ ਨੇ ਜਿੱਤੇ 5 ਤਗਮੇਂ

ਜੀਐਸ ਮਹਿਰੋਕ, ਪੰਜਾਬੀ ਜਾਗਰਣ ਦੇਵੀਗਡ਼੍ਹ : ਬੀਤੇ ਦਿਨ ਪਟਿਆਲਾ ਵਿਖੇ ਹੋਈਆਂ ਪ੍ਰਾਇਮਰੀ ਸਕੂਲ ਖੇਡਾਂ ਜ਼ਿਲ੍ਹਾ ਪੱਧਰੀ ਕਰਾਟੇ ਮੁਕਾਬਲਿਆਂ ’ਚ ਡਾ. ਬੀ. ਐੱਸ. ਸੰਧੂ ਮੈਮੋਰੀਅਲ ਪਬਲਿਕ ਸਕੂਲ, ਘਡ਼ਾਮ ਰੋਡ, ਜੁਲਾਹਖੇਡ਼ੀ ਦੇ ਛੋਟੇ-ਛੋਟੇ ਹੋਣਹਾਰ ਖਿਡਾਰੀਆਂ ਨੇ ਬਹਿਤਰੀਨ ਪ੍ਰਦਰਸ਼ਨ ਕਰਦਿਆਂ ਸਕੂਲ ਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਇਨ੍ਹਾਂ ਜ਼ਿਲ੍ਹਾ ਪੱਧਰੀ ਖੇਡਾਂ ਵਿਚ ਸਕੂਲ ਦੇ ਵਿਦਿਆਰਥੀਆਂ ਨੇ ਆਪਣੀ ਸ਼ਾਨਦਾਰ ਖੇਡ ਦੀ ਬਦੌਲਤ 5 ਤਗਮੇ ਆਪਣੇ ਨਾਮ ਕੀਤੇ ਹਨ। ਇਸ ਦੌਰਾਨ ਗੁਰਸਿਦਕ ਕੌਰ ਨੇ ਸੋਨੇ ਦਾ ਤਗਮਾ, ਨਿਮਰਤ ਕੌਰ ਨੇ ਚਾਂਦੀ ਦਾ ਤਗਮਾ, ਗੁਰਸਾਂਝ ਸਿੰਘ ਨੇ ਚਾਂਦੀ ਦਾ ਤਗਮਾ, ਸ਼ੁਭਰੀਤ ਸਿੰਘ ਨੇ ਚਾਂਦੀ ਦਾ ਤਗਮਾ ਅਤੇ ਗੁਰਕੀਰਤ ਸਿੰਘ ਨੇ ਵੀ ਚਾਂਦੀ ਦਾ ਤਗਮਾ ਜਿੱਤਿਆ। ਖਿਡਾਰੀਆਂ ਦੀ ਇਸ ਬੇਮਿਸਾਲ ਪ੍ਰਾਪਤੀ ’ਤੇ ਸਕੂਲ ਦੇ ਚੇਅਰਮੈਨ ਹਰਦੀਪ ਸਿੰਘ ਸੰਧੂ, ਮੈਨੇਜਿੰਗ ਡਾਇਰੈਕਟਰ ਰਾਜਿੰਦਰ ਕੌਰ ਸੰਧੂ ਅਤੇ ਪ੍ਰਿੰਸੀਪਲ ਤਰਨਦੀਪ ਕੌਰ ਅਰੋਡ਼ਾ ਨੇ ਸਾਂਝੇ ਤੌਰ ’ਤੇ ਸੰਦੇਸ਼ ਜਾਰੀ ਕਰਦਿਆਂ ਕਿਹਾ ਕਿ ਸਾਨੂੰ ਆਪਣੇ ਪ੍ਰਾਇਮਰੀ ਵਿੰਗ ਦੇ ਇਨ੍ਹਾਂ ਹੋਣਹਾਰ ਖਿਡਾਰੀਆਂ ਅਤੇ ਖਿਡਾਰਨਾਂ ’ਤੇ ਬਹੁਤ ਮਾਣ ਹੈ। ਇੰਨੀ ਛੋਟੀ ਉਮਰ ਵਿੱਚ ਜ਼ਿਲ੍ਹਾ ਪੱਧਰ ’ਤੇ 1 ਗੋਲਡ ਅਤੇ 4 ਸਿਲਵਰ ਮੈਡਲ ਜਿੱਤਣਾ ਬੱਚਿਆਂ ਦੀ ਅਣਥੱਕ ਮਿਹਨਤ, ਲਗਨ ਅਤੇ ਕੋਚ ਦੇ ਸਹੀ ਮਾਰਗਦਰਸ਼ਨ ਦਾ ਨਤੀਜਾ ਹੈ।