ਵਿਦਿਆਰਥੀਆਂ ਨੇ ‘ਰੈਂਪ ਵਾਕ’ ਰਾਹੀਂ ਬਿਖੇਰੇ ਜਲਵੇ
ਡਾ. ਬੀ. ਐਸ. ਸੰਧੂ ਸਕੂਲ ਜੁਲਾਹਖੇਡ਼ੀ ਦੇ ਵਿਦਿਆਰਥੀਆਂ ‘ਰੈਂਪ ਵਾਕ’ ਰਾਹੀਂ ਬਿਖੇਰੇ ਜਲਵੇ
Publish Date: Mon, 23 Feb 2026 04:49 PM (IST)
Updated Date: Mon, 23 Feb 2026 04:52 PM (IST)
ਜੀਐਸ ਮਹਿਰੋਕ, ਪੰਜਾਬੀ ਜਾਗਰਣ, ਦੇਵੀਗਡ਼੍ਹ : ਡਾ. ਬੀ.ਐੱਸ. ਸੰਧੂ ਮੈਮੋਰੀਅਲ ਪਬਲਿਕ ਸਕੂਲ ਜੁਲਾਹਖੇਡ਼ੀ ਵਿਖੇ ਪ੍ਰੀ-ਨਰਸਰੀ ਕਲਾਸ ਦੇ ਵਿਦਿਆਰਥੀਆਂ ਲਈ ਇਕ ਬਹੁਤ ਹੀ ਦਿਲਕਸ਼ ‘ਰੈਂਪ ਵਾਕ’ ਗਤੀਵਿਧੀ ਕਰਵਾਈ ਗਈ। ਪ੍ਰੋਗਰਾਮ ਦਾ ਮੁੱਖ ਉਦੇਸ਼ ਛੋਟੇ ਬੱਚਿਆਂ ਦੇ ਆਤਮ-ਵਿਸ਼ਵਾਸ ਵਿਚ ਵਾਧਾ ਕਰਨਾ ਅਤੇ ਉਨ੍ਹਾਂ ਦੀ ਪ੍ਰਤਿਭਾ ਨੂੰ ਉਭਾਰਨਾ ਸੀ। ਰੰਗ-ਬਿਰੰਗੀਆਂ ਪੁਸ਼ਾਕਾਂ ਵਿਚ ਸੱਜੇ ਬੱਚਿਆਂ ਨੇ ਜਦੋਂ ਸੰਗੀਤ ਦੀਆਂ ਧੁਨਾਂ ’ਤੇ ਰੈਂਪ ’ਤੇ ਆਪਣੀ ਅਦਾਕਾਰੀ ਦਿਖਾਈ ਤਾਂ ਸਾਰਾ ਹਾਲ ਤਾਡ਼ੀਆਂ ਨਾਲ ਗੂੰਜ ਉੱਠਿਆ। ਬੱਚਿਆਂ ਦੇ ਮਾਸੂਮ ਅੰਦਾਜ਼ ਅਤੇ ਹੁਨਰ ਨੇ ਹਰ ਕਿਸੇ ਦਾ ਮਨ ਮੋਹ ਲਿਆ। ਸਕੂਲ ਚੇਅਰਮੈਨ ਹਰਦੀਪ ਸਿੰਘ ਸੰਧੂ ਨੇ ਬੱਚਿਆਂ ਦੀ ਹੌਸਲਾ ਅਫਜ਼ਾਈ ਕਰਦਿਆਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਬਹੁਤ ਜ਼ਰੂਰੀ ਹਨ। ਮੈਨੇਜਿੰਗ ਡਾਇਰੈਕਟਰ ਰਜਿੰਦਰ ਕੌਰ ਸੰਧੂ ਨੇ ਸਮਾਗਮ ਦੀ ਸਫਲਤਾ ’ਤੇ ਖੁਸ਼ੀ ਪ੍ਰਗਟਾਈ ਅਤੇ ਕਿਹਾ ਕਿ ਸਕੂਲ ਹਮੇਸ਼ਾਂ ਹੀ ਬੱਚਿਆਂ ਦੀ ਸਿਰਜਣਾਤਮਕਤਾ ਨੂੰ ਨਿਖਾਰਨ ਲਈ ਵਚਨਬੱਧ ਹੈ। ਪ੍ਰਿੰਸੀਪਲ ਤਰਨਦੀਪ ਕੌਰ ਅਰੋਡ਼ਾ ਨੇ ਆਏ ਹੋਏ ਮਹਿਮਾਨਾਂ ਅਤੇ ਮਾਪਿਆਂ ਦਾ ਧੰਨਵਾਦ ਕੀਤਾ। ਪ੍ਰੋਗਰਾਮ ਦੇ ਅੰਤ ’ਚ ਵਧੀਆ ਪ੍ਰਦਰਸ਼ਨ ਕਰਨ ਵਾਲੇ ਬੱਚਿਆਂ ਨੂੰ ਸਨਮਾਨਿਤ ਵੀ ਕੀਤਾ ਗਿਆ।