ਮੋਗਾ ਰੈਲੀ ਨੂੰ ਲੈ ਕੇ ਡਾ. ਰੰਧਾਵਾ ਵੱਲੋਂ ਮੀਟਿੰਗਾਂ ਦਾ ਸਿਲਸਿਲਾ ਜਾਰੀ
ਅਮਿਤ ਸ਼ਾਹ ਦੀ ਮੋਗਾ ਰੈਲੀ ਨੂੰ ਲੈਕੇ ਡਾ ਦਲਬੀਰ ਰੰਧਾਵਾਂ ਵੱਲੋਂ ਮੀਟਿੰਗਾਂ ਦਾ ਸਿਲਸਿਲਾ ਜਾਰੀ
Publish Date: Fri, 06 Mar 2026 04:37 PM (IST)
Updated Date: Fri, 06 Mar 2026 04:39 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਪਟਿਆਲਾ : ਸੂਬੇ ਵਿਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਵੱਲੋਂ ਚੋਣ ਬਿਗਲ ਵਜਾਉਣ ਲਈ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ 14 ਮਾਰਚ ਨੂੰ ਪੰਜਾਬ ਦੇ ਮੋਗਾ ਵਿਖੇ ਕੀਤੀ ਜਾ ਰਹੀ ਰੈਲੀ ਨੂੰ ਲੈ ਕੇ ਪਟਿਆਲਾ ਦੇ ਭਾਜਪਾ ਦੇ ਸੀਨੀਅਰ ਆਗੂ ਡਾ. ਦਲਬੀਰ ਰੰਧਾਵਾ ਅਤੇ ਭਾਜਪਾ ਆਗੂਆਂ ਵੱਲੋਂ ਵਰਕਰਾਂ ਨੂੰ ਲਾਮਬੰਦ ਕਰਨ ਲਈ ਮੀਟਿੰਗਾਂ ਦਾ ਸਿਲਸਿਲਾ ਜਾਰੀ ਹੈ। ਉਨ੍ਹਾਂ ਵਲੋਂ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਮੋਗਾ ਦੇ ਪਿੰਡ ਕਿੱਲੀ ਚਹਿਲਾਂ ਵਿਖੇ ਹੋਣ ਜਾ ਰਹੀ ਰੈਲੀ ਸੰਬੰਧੀ ਮੀਟਿੰਗਾਂ ਕੀਤੀਆਂ ਗਈਆਂ। ਰੰਧਾਵਾ ਨੇ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰੈਲੀ ਨੂੰ ਲੈ ਕੇ ਜਿੱਥੇ ਭਾਜਪਾ ਆਗੂਆਂ ਤੇ ਵਰਕਰਾਂ ਵਿਚ ਉਤਸ਼ਾਹ ਹੈ ਉੱਥੇ ਹੀ ਇਲਾਕੇ ਦੇ ਲੋਕਾਂ ਵਿੱਚ ਵੀ ਭਾਰੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪਾਰਟੀ ਵੱਲੋਂ ਰੈਲੀ ਨੂੰ ਕਾਮਯਾਬ ਕਰਨ ਲਈ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਅਤੇ ਰੈਲੀ ਵਾਲੇ ਦਿਨ ਪਟਿਆਲਾ ਤੋਂ ਬਹੁਤ ਭਾਰੀ ਗਿਣਤੀ ਵਿੱਚ ਲੋਕਾਂ ਵੱਲੋਂ ਰੈਲੀ ਵਿੱਚ ਸ਼ਿਰਕਤ ਕੀਤੀ ਜਾਵੇਗੀ। ਇਸ ਮੌਕੇ ਭਾਜਪਾ ਦੇ ਕਈ ਆਗੂ ਮੌਜੂਦ ਸਨ।