- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਲਾਈਟ ’ਚ ਸਮਾਰੋਹ ਦੌਰਾਨ ਨਸ਼ਾ ਮੁਕਤੀ ਸਹੁੰ ਚੁੱਕੀ

ਕਰਨਵੀਰ ਸਿੰਘ, ਪੰਜਾਬੀ ਜਾਗਰਣ, ਲੌਂਗੋਵਾਲ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ “ਨਸ਼ਾ ਮੁਕਤ ਭਾਰਤ”ਦੇ ਵਿਜ਼ਨ ਤੋਂ ਪ੍ਰੇਰਿਤ ਹੋ ਕੇ ਮੇਰਾ ਯੁਵਾ ਭਾਰਤ (ਮੇਰਾ ਭਾਰਤ ), ਯੁਵਾ ਮਾਮਲੇ ਅਤੇ ਖੇਡ ਮੰਤਰਾਲਾ, ਭਾਰਤ ਸਰਕਾਰ ਵੱਲੋਂ ਅੱਜ ਸੰਤ ਲੋਂਗੋਵਾਲ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ (ਸਲਾਇਟ), ਲੋਂਗੋਵਾਲ ਵਿਖੇ“ਨਸ਼ਾ ਮੁਕਤ ਯੁਵਾ ਫਾਰ ਵਿਕਸਿਤ ਭਾਰਤ ਅਭਿਆਨ 2026 ਦਾ ਆਯੋਜਨ ਕੀਤਾ ਗਿਆ।ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਨਸ਼ਾ ਮੁਕਤ ਭਾਰਤ ਦੇ ਸਾਂਝੇ ਸੰਕਲਪ ਨਾਲ ਜੋੜਨਾ ਅਤੇ ਨਸ਼ਿਆਂ ਦੀ ਦੁਰਵਰਤੋਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨਾ ਸੀ। ਇਸ ਪ੍ਰੋਗਰਾਮ ਵਿੱਚ ਲਗਭਗ 300 ਨੌਜਵਾਨ ਭਾਗੀਦਾਰਾਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਨਸ਼ਾ ਮੁਕਤੀ ਸਹੁੰ ਚੁੱਕੀ। ਨੌਜਵਾਨਾਂ ਨੇ ਖੁਦ ਨਸ਼ਿਆਂ ਤੋਂ ਦੂਰ ਰਹਿਣ ਅਤੇ ਹੋਰ ਨੌਜਵਾਨਾਂ ਨੂੰ ਵੀ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਦਾ ਸੰਕਲਪ ਲਿਆ। ਇਸ ਪ੍ਰੋਗਰਾਮ ਨਾਲ ਲਗਭਗ ਇੱਕ ਕਰੋੜ ਨੌਜਵਾਨ ਜੁੜੇ ਅਤੇ ਉਨ੍ਹਾਂ ਨੇ ਨਸ਼ਾ ਮੁਕਤ ਭਾਰਤ ਦੀ ਦੇਸ਼ ਵਿਆਪੀ ਮੁਹਿੰਮ ਵਿੱਚ ਆਪਣੀ ਭਾਗੀਦਾਰੀ ਦਰਜ ਕਰਵਾਈ। ਵਰਚੁਅਲ ਪ੍ਰੋਗਰਾਮ ਦੌਰਾਨ ਕੇਂਦਰੀ ਯੁਵਾ ਮਾਮਲੇ ਅਤੇ ਖੇਡ ਮੰਤਰੀ ਮਨਸੁਖ ਮਾਂਡਵੀਆ ਨੇ ਨਸ਼ਾ ਮੁਕਤ ਭਾਰਤ ਦਾ ਸੰਦੇਸ਼ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਵਿੱਚ ਮੇਰਾ ਭਾਰਤ ਵਲੰਟੀਅਰਾਂ ਦੀ ਮਹੱਤਵਪੂਰਨ ਭੂਮਿਕਾ ਬਾਰੇ ਚਾਨਣਾ ਪਾਇਆ। ਇਸ ਵਰਚੁਅਲ ਸੰਵਾਦ ਦੌਰਾਨ ਇਸ ਅਭਿਆਨ ਤਹਿਤ ਦੇਸ਼ ਵਿਆਪੀ 100 ਹਫ਼ਤਿਆਂ ਦੇ ਐਤਵਾਰ ਪ੍ਰੋਗਰਾਮ ਦੀ ਵੀ ਸ਼ੁਰੂਆਤ ਕੀਤੀ ਗਈ। ਅੱਜ ਦੇਸ਼ ਭਰ ਵਿੱਚ 1 ਕਰੋੜ ਤੋਂ ਵੱਧ ਨੌਜਵਾਨਾਂ ਨੇ ਡਿਜ਼ੀਟਲ ਅਤੇ ਜ਼ਮੀਨੀ ਪੱਧਰ ’ਤੇ ਕਰਵਾਈਆਂ ਗਈਆਂ ਵੱਖ-ਵੱਖ ਗਤੀਵਿਧੀਆਂ ਰਾਹੀਂ ਨਸ਼ਾ ਮੁਕਤੀ ਸਹੁੰ ਚੁੱਕੀ। ਇਸ ਸਹੁੰ ਰਾਹੀਂ ਨੌਜਵਾਨਾਂ ਨੇ ਆਪਣੇ ਆਪ ਨੂੰ “ਨਸ਼ਾ ਮੁਕਤੀ ਯੁਵਾ ਵਲੰਟੀਅਰ” ਵਜੋਂ ਜੋੜਦਿਆਂ ਵੱਧ ਤੋਂ ਵੱਧ ਨੌਜਵਾਨਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਅਤੇ ਪ੍ਰੇਰਿਤ ਕਰਨ ਦਾ ਸੰਕਲਪ ਲਿਆ।