ਨਸ਼ਾ ਤਸਕਰਾਂ ਦੀ 9 ਲੱਖ 80 ਹਜ਼ਾਰ ਦੀ ਸੰਪਤੀ ਜ਼ਬਤ
ਨਸ਼ਾ ਤਸਕਰਾਂ ਦੀ 9 ਲੱਖ 80 ਹਜ਼ਾਰ ਦੀ ਸੰਪਤੀ ਜ਼ਬਤ
Publish Date: Fri, 13 Mar 2026 04:38 PM (IST)
Updated Date: Sat, 14 Mar 2026 04:04 AM (IST)

ਹਰਮੇਸ਼ ਸਿੰਘ ਮੇਸ਼ੀ, ਪੰਜਾਬੀ ਜਾਗਰਣ, ਦਿੜ੍ਹਬਾ : ਸਰਤਾਜ ਸਿੰਘ ਚਾਹਲ ਐੱਸਐੱਸਪੀ ਨੇ ਦੱਸਿਆ ਕਿ ਪੁਲਿਸ ਵੱਲੋਂ ਡੀਐੱਸਪੀ ਰੁਪਿੰਦਰ ਕੌਰ ਬਾਜਵਾ ਦੀ ਅਗਵਾਈ ਹੇਠ ਯੁੱਧ ਨਸ਼ਿਆਂ ਵਿਰੁੱਧ ਤੇ ਪਿੰਡਾਂ ਦੇ ਪਹਿਰੇਦਾਰ ਚਲਾਈ ਗਈ ਮੁਹਿੰਮ ਦੌਰਾਨ ਕਾਰਵਾਈ ਕਰਦੇ ਹੋਏ 1 ਮਾਰਚ ਤੋਂ 12 ਮਾਰਚ ਤੱਕ ਐੱਨਡੀਪੀਐੱਸ ਐਕਟ ਤਹਿਤ 3 ਮੁੱਕਦਮੇ ਦਰਜ ਕੀਤੇ ਗਏ, ਜਿੰਨ੍ਹਾਂ ਵਿਚ 3 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਤੇ 60 ਪਾਬੰਦੀਸ਼ੁਦਾ ਗੋਲ਼ੀਆਂ ਬਰਾਮਦ ਕਰਵਾਈਆਂ ਗਈਆਂ। ਇਸ ਤੋਂ ਇਲਾਵਾ ਐੱਨਡੀਪੀਐੱਸ ਐਕਟ ਦੀ ਧਾਰਾ 68 (1) ਦੇ ਤਹਿਤ ਕਾਰਵਾਈ ਕਰਦੇ ਹੋਏ ਇਕ ਡਰੱਗ ਸਮੱਗਲਰ ਦੀ 9 ਲੱਖ ਅੱਸੀ ਹਜ਼ਾਰ ਰੁਪਏ ਦੀ ਸੰਪਤੀ ਜ਼ਬਤ ਕਰਵਾਈ ਗਈ। ਇਸਤੋਂ ਇਲਾਵਾ ਨਸ਼ੇ ਦੀ ਦਲਦਲ ਵਿੱਚ ਫਸੇ 2 ਵਿਅਕਤੀਆਂ ਨੂੰ ਇਲਾਜ ਕਰਵਾਇਆ ਤੇ 7 ਵਿਅਕਤੀਆਂ ਦੀ ਓਟ ਸੈਂਟਰ ਵਿੱਚ ਰਜਿਸਟਰੇਸ਼ਨ ਕਰਵਾਕੇ ਦਵਾਈ ਦਿਵਾਈ ਗਈ ਹੈ। ਇਸ ਤੋਂ ਇਲਾਵਾ ਆਬਕਾਰੀ ਐਕਟ ਅਧੀਨ 1 ਵਿਅਕਤੀ ਖ਼ਿਲਾਫ਼ ਮੁੱਕਦਮਾ ਦਰਜ ਕਰ ਕੇ ਕਰੀਬ 17 ਲੀਟਰ ਠੇਕਾ ਸ਼ਰਾਬ ਦੇਸੀ ਬਰਾਮਦ ਕਰਵਾਈ ਗਈ। ਇਸ ਤੋਂ ਇਲਾਵਾ ਟਰੈਫਿਕ ਨਿਯਮਾ ਦੀ ਉਲੰਘਣਾ ਕਰਨ ਵਾਲੇ ਵ੍ਹੀਕਲਾਂ ਦੇ ਵੱਖ-ਵੱਖ ਜੁਰਮਾਂ ਤਹਿਤ ਕਰੀਬ 156 ਟਰੈਫਿਕ ਚਲਾਨ ਕੀਤੇ ਗਏ। ਇਸ ਤੋਂ ਇਲਾਵਾ ਅਮਨ ਕਾਨੂੰਨ ਵਿਚ ਖਲਲ ਪਾਉਣ ਵਾਲੇ 20 ਵਿਅਕਤੀਆਂ ਖ਼ਿਲਾਫ਼ ਰੋਕੂ ਕਾਰਵਾਈ ਕੀਤੀ ਗਈ। ਇਲਾਕਾ ਵਿਚ ਆਮ ਪਬਲਿਕ ਦੀ ਸੁਰੱਖਿਆ ਦੇ ਮੱਦੇ ਨਜ਼ਰ ਦਿਨ-ਰਾਤ ਸਮੇਂ ਨਾਕਾਬੰਦੀ ਤੇ ਪੈਟਰੋਲਿੰਗ ਦੌਰਾਨ 97 ਸ਼ੱਕੀ ਵਿਅਕਤੀਆਂ ਖ਼ਿਲਾਫ਼ 172 ਬੀਐੱਨਐੱਸਐੱਸ ਤਹਿਤ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ। ਇਥੇ ਇਹ ਵੀ ਜ਼ਿਕਰਯੋਗ ਹੈ ਕਿ ਹੁਣ ਤੱਕ ਪਬਲਿਕ ਦੇ 43 ਗੁੰਮ ਜਾਂ ਚੋਰੀ ਹੋਏ ਮੋਬਾਈਲ ਫੋਨ ਟਰੇਸ ਕਰ ਕੇ ਪਬਲਿਕ ਦੇ ਸਪੁਰਦ ਕੀਤੇ ਜਾ ਚੁੱਕੇ ਹਨ। ਨਸ਼ੇ ਦਾ ਧੰਦਾ ਕਰਨ ਵਾਲੇ ਤੇ ਮਾੜੇ ਅਨਸਰਾਂ ਖ਼ਿਲਾਫ਼ ਕਾਰਵਾਈ ਕਰਦੇ ਹੋਏ ਨਸ਼ਿਆਂ ਦੀ ਰੋਕਥਾਮ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ।