- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
28 ਸਤੰਬਰ ਨੂੰ ਨਾਭਾ ਪਹੁੰਚੇਗੀ ‘ਨਸ਼ਾ ਮੁਕਤ ਪੰਜਾਬ ਯਾਤਰਾ: ਕੈਂਥ

ਅਮਨਦੀਪ ਸਿੰਘ ਲਵਲੀ, ਪੰਜਾਬੀ ਜਾਗਰਣ, ਨਾਭਾ : ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਨੂੰ ਨਸ਼ਿਆਂ ਦੀ ਅਲਾਮਤ ਤੋਂ ਮੁਕਤ ਕਰਨ ਦੇ ਸੰਕਲਪ ਨਾਲ ਚਲਾਈ ਜਾ ਰਹੀ ‘ਨਸ਼ਾ ਮੁਕਤ ਪੰਜਾਬ ਯਾਤਰਾ’ 28 ਸਤੰਬਰ ਨੂੰ ਨਾਭਾ ਪਹੁੰਚੇਗੀ। ਯਾਤਰਾ ਦਾ ਸਵੇਰੇ 10 ਵਜੇ ਪਿੰਡ ਥੂਹੀ ਵਿਖੇ ਸਵਾਗਤ ਕੀਤਾ ਜਾਵੇਗਾ। ਇਹ ਜਾਣਕਾਰੀ ਦਿੰਦਿਆਂ ਭਾਜਪਾ ਐੱਸ.ਸੀ. ਮੋਰਚਾ ਪੰਜਾਬ ਦੇ ਮੀਤ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਕਿਹਾ ਕਿ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਤੋਂ ਪ੍ਰਭਾਵਿਤ ਪਰਿਵਾਰਾਂ ਦੀ ਆਵਾਜ਼ ਬੁਲੰਦ ਕਰਨ ਅਤੇ ਨਸ਼ਾ ਤਸਕਰੀ ਵਿਰੁੱਧ ਪ੍ਰਭਾਵਸ਼ਾਲੀ ਕਾਰਵਾਈ ਦੀ ਮੰਗ ਨੂੰ ਲੈ ਕੇ ਇਹ ਯਾਤਰਾ ਲੋਕ-ਜਾਗਰੂਕਤਾ ਦਾ ਮਹੱਤਵਪੂਰਨ ਮੰਚ ਬਣੇਗੀ। ਕੈਂਥ ਨੇ ਕਿਹਾ ਕਿ ਨਸ਼ਿਆਂ ਦੀ ਰੋਕਥਾਮ ਲਈ ਸਰਕਾਰ ਦੀ ਜਵਾਬਦੇਹੀ, ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਅਤੇ ਪ੍ਰਭਾਵਿਤ ਨੌਜਵਾਨਾਂ ਦੇ ਇਲਾਜ ਤੇ ਪੁਨਰਵਾਸ ਨੂੰ ਯਕੀਨੀ ਬਣਾਉਣਾ ਜ਼ਰੂਰੀ ਹੈ। ਉਨ੍ਹਾਂ ਨਾਭਾ ਹਲਕੇ ਦੇ ਨੌਜਵਾਨਾਂ, ਕਿਸਾਨਾਂ, ਮਜ਼ਦੂਰਾਂ, ਮਹਿਲਾਵਾਂ ਅਤੇ ਸਮਾਜਿਕ ਤੇ ਧਾਰਮਿਕ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਉਹ 28 ਸਤੰਬਰ ਨੂੰ ਸਵੇਰੇ 10 ਵਜੇ ਪਿੰਡ ਥੂਹੀ ਵਿਖੇ ਪਹੁੰਚ ਕੇ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦਾ ਸਵਾਗਤ ਕਰਨ ਅਤੇ ਨਸ਼ਿਆਂ ਵਿਰੁੱਧ ਜਾਗਰੂਕਤਾ ਮੁਹਿੰਮ ਵਿੱਚ ਆਪਣੀ ਭੂਮਿਕਾ ਨਿਭਾਉਣ।