28 ਸਤੰਬਰ ਨੂੰ ਨਾਭਾ ਪੁੱਜੇਗੀ 'ਨਸ਼ਾ ਮੁਕਤ ਪੰਜਾਬ ਯਾਤਰਾ', ਆਗੂਆਂ ਨੇ ਭਗਵੰਤ ਮਾਨ ਸਰਕਾਰ ’ਤੇ ਕੀਤੇ ਸਿਆਸੀ ਹਮਲੇ
ਇਹ ਜਾਣਕਾਰੀ ਪ੍ਰੋਗਰਾਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਪਹੁੰਚੇ ਪਰਮਜੀਤ ਸਿੰਘ ਕੈਂਥ, ਮੀਤ ਪ੍ਰਧਾਨ, ਭਾਜਪਾ ਐੱਸ.ਸੀ. ਮੋਰਚਾ, ਪੰਜਾਬ, ਨੇ ਸਾਂਝੇ ਤੌਰ ’ਤੇ ਦਿੱਤੀ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਨਸ਼ਾ ਮੁਕਤ ਪੰਜਾਬ ਯਾਤਰਾ’ ਦਾ ਪੋਸਟਰ ਜਾਰੀ ਕੀਤਾ ਗਿਆ ਹੈ। ਕੈਂਥ ਨੇ ਭਗਵੰਤ ਮਾਨ ਸਰਕਾਰ ’ਤੇ ਸਿਆਸੀ ਹਮਲਾ ਕਰਦਿਆਂ ਕਿਹਾ ਕਿ ਵੱਡੇ-ਵੱਡੇ ਐਲਾਨ ਕਰਨਾ ਆਸਾਨ ਹੈ ਪਰ ਪਿੰਡਾਂ ਅਤੇ ਸ਼ਹਿਰਾਂ ’ਚ ਜ਼ਮੀਨੀ ਨਤੀਜੇ ਦਿਖਾਉਣਾ ਸਰਕਾਰ ਦੀ ਅਸਲ ਜ਼ਿੰਮੇਵਾਰੀ ਹੈ।
Publish Date: Fri, 25 Sep 2026 05:07 PM (IST)
Updated Date: Fri, 25 Sep 2026 05:23 PM (IST)
ਅਮਨਦੀਪ ਸਿੰਘ ਲਵਲੀ, ਪੰਜਾਬੀ ਜਾਗਰਣ, ਨਾਭਾ। ਪੰਜਾਬ ’ਚ ਨਸ਼ਿਆਂ ਵਿਰੁੱਧ ਭਾਰਤੀ ਜਨਤਾ ਪਾਰਟੀ ਵੱਲੋਂ ਚਲਾਈ ਜਾ ਰਹੀ ‘ਨਸ਼ਾ ਮੁਕਤ ਪੰਜਾਬ ਯਾਤਰਾ’ 28 ਸਤੰਬਰ ਨੂੰ ਨਾਭਾ ਵਿਧਾਨ ਸਭਾ ਹਲਕੇ ’ਚ ਪਹੁੰਚੇਗੀ। ਪਿੰਡ ਥੂਹੀ ਵਿਖੇ ਸਵੇਰੇ 10 ਵਜੇ ਯਾਤਰਾ ਦਾ ਸਵਾਗਤ ਕੀਤਾ ਜਾਵੇਗਾ।
ਇਹ ਜਾਣਕਾਰੀ ਪ੍ਰੋਗਰਾਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਪਹੁੰਚੇ ਪਰਮਜੀਤ ਸਿੰਘ ਕੈਂਥ, ਮੀਤ ਪ੍ਰਧਾਨ, ਭਾਜਪਾ ਐੱਸ.ਸੀ. ਮੋਰਚਾ, ਪੰਜਾਬ, ਨੇ ਸਾਂਝੇ ਤੌਰ ’ਤੇ ਦਿੱਤੀ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਨਸ਼ਾ ਮੁਕਤ ਪੰਜਾਬ ਯਾਤਰਾ’ ਦਾ ਪੋਸਟਰ ਜਾਰੀ ਕੀਤਾ ਗਿਆ ਹੈ। ਕੈਂਥ ਨੇ ਭਗਵੰਤ ਮਾਨ ਸਰਕਾਰ ’ਤੇ ਸਿਆਸੀ ਹਮਲਾ ਕਰਦਿਆਂ ਕਿਹਾ ਕਿ ਵੱਡੇ-ਵੱਡੇ ਐਲਾਨ ਕਰਨਾ ਆਸਾਨ ਹੈ ਪਰ ਪਿੰਡਾਂ ਅਤੇ ਸ਼ਹਿਰਾਂ ’ਚ ਜ਼ਮੀਨੀ ਨਤੀਜੇ ਦਿਖਾਉਣਾ ਸਰਕਾਰ ਦੀ ਅਸਲ ਜ਼ਿੰਮੇਵਾਰੀ ਹੈ।
ਉਨ੍ਹਾਂ ਕਿਹਾ, ‘‘ਸਰਕਾਰ ਨੂੰ ਇਸ਼ਤਿਹਾਰਾਂ ਅਤੇ ਸਿਆਸੀ ਦਾਅਵਿਆਂ ਦੀ ਬਜਾਏ ਅੰਕੜਿਆਂ ਨਾਲ ਜਵਾਬ ਦੇਣਾ ਚਾਹੀਦਾ ਹੈ। ਜਨਤਾ ਜਾਣਨਾ ਚਾਹੁੰਦੀ ਹੈ ਕਿ ਨਸ਼ਿਆਂ ਵਿਰੁੱਧ ਮੁਹਿੰਮ ਤੋਂ ਬਾਅਦ ਅਸਲ ਵਿੱਚ ਕਿੰਨੀ ਕਮੀ ਆਈ ਅਤੇ ਕਿੰਨੇ ਨੌਜਵਾਨਾਂ ਨੂੰ ਇਲਾਜ ਮਿਲਿਆ।’’ ਉਨ੍ਹਾਂ ਕਿਹਾ ਭਾਜਪਾ ਦਾ ਨਾਅਰਾ—ਨਸ਼ਾ ਮੁਕਾਉਣਾ ਸਾਰਾ ਦੇ ਸੱਦੇ ਨਾਲ ਕੈਂਥ ਨੇ ਨਾਭਾ ਹਲਕੇ ਦੇ ਲੋਕਾਂ ਨੂੰ 28 ਸਤੰਬਰ ਨੂੰ ਥੂਹੀ ਪਹੁੰਚ ਕੇ ਮੁਹਿੰਮ ਵਿੱਚ ਹਿੱਸਾ ਲੈਣ ਦੀ ਅਪੀਲ ਕੀਤੀ ਹੈ।
ਇਸ ਮੌਕੇ ਰਿਸ਼ੂ ਵਰਮਾ ਪ੍ਰਧਾਨ ਥੂਹੀ ਮੰਡਲ, ਚਮਕੌਰ ਸਿੰਘ ਅਗੌਲ ਪ੍ਰਧਾਨ ਦੰਦਰਾਲਾ ਢੀਂਡਸਾ,ਅਸ਼ਵਨੀ ਚੋਪੜਾ ਸੀਨੀਅਰ ਆਗੂ ਭਾਜਪਾ,ਭਗਵੰਤ ਸਿੰਘ ਰਾਮਗੜ੍ਹੀਆ, ਮਾਣਕ ਅਲੀ, ਸਰਬਜੀਤ ਸਿੰਘ ਰਾਮਗੜ੍ਹੀਆ , ਰਣਜੀਤ ਰਾਣਾ ਅਤੇ ਬਲਵਿੰਦਰ ਸਿੰਘ ਸਮੇਤ ਭਾਜਪਾ ਆਗੂ ਤੇ ਵਰਕਰ ਮੌਜੂਦ ਸਨ।