ਭਾਜਪਾ ਸਰਕਾਰ ਆਉਣ ਤੇ ਹੋਵੇਗਾ ਨਸ਼ਿਆਂ ਦਾ ਮੁਕੰਮਲ ਖਾਤਮਾ : ਪਾਠਕ ਭਾਜਪਾ ਸਰਕਾਰ ਆਉਣ ਤੇ ਹੋਵੇਗਾ ਨਸ਼ਿਆਂ ਦਾ ਮੁਕੰਮਲ ਖਾਤਮਾ : ਪਾਠਕ
Publish Date: Sun, 27 Sep 2026 04:21 PM (IST)
Updated Date: Mon, 28 Sep 2026 04:00 AM (IST)
ਸ਼ੰਭੂ ਗੋਇਲ, ਪੰਜਾਬੀ ਜਾਗਰਣ, ਲਹਿਰਾਗਾਗਾ ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਸੰਗਰੂਰ ਦੇ ਪ੍ਰਧਾਨ ਦਾਮਨ ਥਿੰਦ ਬਾਜਵਾ ਅਤੇ ਜਿਲਾ ਜਨਰਲ ਸਕੱਤਰ ਸ਼ੇਰਵਿੰਦਰ ਸਿੰਘ ਧਾਲੀਵਾਲ ਨੇ ਉੱਤਰ ਪ੍ਰਦੇਸ਼ ਦੇ ਉੱਪ ਮੁੱਖ ਮੰਤਰੀ ਬਰਜੇਸ਼ ਪਾਠਕ ਦਾ ਪਹੁੰਚਣ ਤੇ ਜਿੱਥੇ ਸਵਾਗਤ ਕੀਤਾ, ਉੱਥੇ ਹੀ ਹਲਕੇ ਦੀਆਂ ਸਮੱਸਿਆਵਾਂ ਅਤੇ ਪੰਜਾਬ ਦੀ ਮੌਜੂਦਾ ਸਥਿਤੀ ਬਾਰੇ ਵੀ ਗੱਲਬਾਤ ਕੀਤੀ। ਇਸ ਸਬੰਧੀ ਜਨਰਲ ਸਕੱਤਰ ਸੰਗਰੂਰ ਸ਼ੇਰਵਿੰਦਰ ਸਿੰਘ ਧਾਲੀਵਾਲ ਨੇ ਦੱਸਿਆ ਕਿ ਪ੍ਰਧਾਨ ਦਾਮਨ ਥਿੰਦ ਬਾਜਵਾ ਨੇ ਉੱਤਰ ਪ੍ਰਦੇਸ਼ ਦੇ ਡਿਪਟੀ ਮੁੱਖ ਮੰਤਰੀ ਬਰਜੇਸ਼ ਪਾਠਕ ਨਾਲ ਪੰਜਾਬ ਵਿੱਚ ਅਮਨ ਕਾਨੂੰਨ ਦੀ ਸਥਿਤੀ ਅਤੇ ਦਿਨੋ ਦਿਨ ਵੱਧ ਰਹੇ ਨਸ਼ਿਆਂ ਨਾਲ ਹੋ ਰਹੀਆਂ ਮੌਤਾਂ ਬਾਰੇ ਵਿਚਾਰ ਵਟਾਂਦਰਾ ਕੀਤਾ। ਇਸ ’ਤੇ ਉਪ ਮੁੱਖ ਮੰਤਰੀ ਬਰਜੇਸ਼ ਪਾਠਕ ਨੇ ਕਿਹਾ, ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨਸ਼ਾ ਖਤਮ ਨਹੀਂ ਕਰਨਾ ਚਾਹੁੰਦੀ, ਸਿਰਫ ਦਾਅਵੇ ਹੀ ਕਰਨਾ ਜਾਣਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਦੀ ਮਨਸ਼ਾ ਸਾਫ ਹੋਵੇ, ਤਾਂ 15 ਦਿਨਾਂ ਵਿੱਚ ਨਸ਼ਾ ਪੰਜਾਬ ਵਿੱਚੋਂ ਬਿਲਕੁਲ ਖਤਮ ਹੋ ਸਕਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪ੍ਰਸ਼ਾਸਨ ਸਿਰਫ ਨਸ਼ਾ ਖਾਣ ਵਾਲਿਆਂ ਤੇ ਪਰਚੇ ਦੇ ਕੇ ਉਨਾਂ ਦੀ ਗਿਣਤੀ ਦਰਸਾ ਦਿੰਦੀ ਹੈ ਜਦੋਂ ਕਿ ਵੱਡੇ ਤਸਕਰਾਂ ਨੂੰ ਕੁਝ ਨਹੀਂ ਕਿਹਾ ਜਾਂਦਾ। ਇਸ ਤੋਂ ਇਲਾਵਾ ਪੰਜਾਬ ਵਿੱਚ ਅਮਨ ਕਾਨੂੰਨ ਦੀ ਸਥਿਤੀ ਵੀ ਡਾਵਾਂ ਡੋਲ ਹੈ। ਪੰਜਾਬ ਵਿੱਚ ਹਰ ਰੋਜ਼ ਮਾਰ ਕਟਾਈ, ਲੁੱਟਾਂ ਖੋਹਾਂ ਅਤੇ ਕਤਲੋਗਾਰਤ ਦੀਆਂ ਦੁਰਘਟਨਾਵਾਂ ਵਾਪਰ ਰਹੀਆਂ ਹਨ। ਉਨ੍ਹਾਂ ਦਾਅਵਾ ਕਰਦਿਆ ਕਿਹਾ, ਕਿ ਸਾਡੀ ਸਰਕਾਰ ਆਉਣ ਤੇ ਪੰਜਾਬ ਵਿੱਚ ਨਸ਼ਿਆਂ ਦਾ ਮੁਕੰਮਲ ਸਫਾਇਆ ਕੀਤਾ ਜਾਵੇਗਾ,ਤਾਂ ਜੋ ਮਾਵਾਂ ਦੇ ਪੁੱਤਰ ਲੰਬੀ ਜ਼ਿੰਦਗੀ ਜਿਉ ਸਕਣ। ਜ਼ਿਲ੍ਹਾ ਜਰਨਲ ਸਕੱਤਰ ਸ਼ੇਰਵਿਦਰ ਸਿੰਘ ਧਾਲੀਵਾਲ ਨੇ ਕਿਹਾ ਕਿ 2027 ਦੀਆਂ ਵੋਟਾਂ ਸਬੰਧੀ ਨੌਜਵਾਨ ਵਰਗ ਨੂੰ ਪਾਰਟੀ ਅਤੇ ਪਾਰਟੀ ਦੀਆਂ ਨੀਤੀਆਂ ਤੋਂ ਜਾਣੂ ਕਰਾਇਆ ਜਾ ਰਿਹਾ ਹੈ, ਤਾਂ ਜੋ ਪੰਜਾਬ ਵਿੱਚ ਡਬਲ ਇੰਜਨ ਦੀ ਸਰਕਾਰ ਬਣੇ। ਇਸ ਤੋਂ ਇਲਾਵਾ ਨੌਜਵਾਨਾਂ ਨੂੰ ਆਪਣੇ ਨਾਲ ਜੋੜ ਕੇ ਨਸ਼ਿਆਂ ਖਿਲਾਫ ਲਾਮਬੰਦੀ ਕੀਤੀ ਜਾ ਰਹੀ ਹੈ।