ਨਵਦੀਪ ਢੀਂਗਰਾ, ਪਟਿਆਲਾ : ਪ੍ਰਸਿੱਧ ਗਾਇਕਾ ਨੇਹਾ ਕੱਕੜ ਤੇ ਪੰਜਾਬੀ ਗਾਇਕ ਰੋਹਨਪ੍ਰੀਤ ਦਾ ਵਿਆਹ ਅਜੇ ਭੇਦ ਬਣਿਆ ਹੋਇਆ ਪ੍ਰੰਤੂ ਰੋਹਨਪ੍ਰੀਤ ਦੇ ਘਰ ਢੋਲ ਵੱਜਣੇ ਸ਼ੁਰੂ ਹੋ ਗਏ ਹਨ। ਬੀਤੀ ਸ਼ਾਮ ਰੋਹਨਪ੍ਰੀਤ ਦੇ ਪਰਿਵਾਰ ਵੱਲੋਂ ਸਥਾਨਕ ਇਕ ਨਿੱਜੀ ਹੋਟਲ ਵਿੱਚ ਪਾਰਟੀ ਕੀਤੀ ਗਈ ਜਿਸ ਵਿੱਚ ਪਰਿਵਾਰ ਦੇ ਨੇੜਲੇ ਮੈਂਬਰਾਂ ਨੂੰ ਵੀ ਸੱਦਾ ਦਿੱਤਾ ਗਿਆ। ਇਸ ਸਮਾਗਮ ਵਿੱਚ ਕੁਝ ਪੰਜਾਬੀ ਗਾਇਕ ਵੀ ਪੁੱਜੇ। ਦੂਸਰੇ ਪਾਸੇ ਰੋਹਨਪ੍ਰੀਤ ਦੇ ਪਿਤਾ ਗੁਰਿੰਦਰਪਾਲ ਸਿੰਘ ਨੇ ਇਸ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਪਰਿਵਾਰ ਦੀਆਂ ਪੂਰੀਆਂ ਤਿਆਰੀਆਂ ਹਨ ਅਤੇ ਜਲਦ ਹੀ ਦਿੱਲੀ ਪੁੱਜਾਂਗੇ। ਇਕ ਸਵਾਲ ਦੇ ਜਵਾਬ ਵਿੱਚ ਗੁਰਦਿਆਲ ਸਿੰਘ ਨੇ ਕਿਹਾ ਕਿ ਵਿਆਹ ਤੋਂ ਬਾਅਦ ਨੇਹਾ ਪਟਿਆਲਾ ਹੀ ਪੁੱਜੇਗੀ।

ਸੋਮਵਾਰ ਦੀ ਰਾਤ ਪਟਿਆਲਾ ਵਿਖੇ ਇਕ ਨਿੱਜੀ ਹੋਟਲ ਵਿੱਚ ਹੋਏ ਸਮਾਗਮ ਵਿੱਚ ਪੁੱਜੇ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਫੋਨ ਤੇ ਹੀ ਸਮਾਗਮ ਵਿੱਚ ਸ਼ਾਮਲ ਹੋਣ ਦਾ ਸੁਨੇਹਾ ਮਿਲਿਆ ਸੀ ਅਤੇ ਅਗਲੇ ਦਿਨਾਂ ਵਿੱਚ ਨੇਹਾ ਕੱਕੜ ਤੇ ਰੋਹਨਪ੍ਰੀਤ ਦਾ ਵਿਆਹ ਹੋਣਾ ਤੈਅ ਹੈ, ਇਸ ਬਾਰੇ ਹੋਰ ਜਾਣਕਾਰੀ ਨਹੀਂ ਹੈ।

ਦੱਸ ਦਈਏ ਕਿ ਬਾਲੀਵੁੱਡ ਗਾਇਕਾ ਨੇਹਾ ਕੱਕੜ ਅਤੇ ਰੋਹਨਪ੍ਰੀਤ ਦਾ ਇੱਕ ਡਿਊਟ ਗੀਤ ਵੀ ਜਲਦ ਰਿਲੀਜ਼ ਹੋ ਰਿਹਾ ਹੈ ਅਤੇ ਇਨ੍ਹਾਂ ਦੋਹਾਂ ਦੀਆਂ ਵਿਆਹ ਦੀਆਂ ਗੱਲਾਂ ਨੂੰ ਮਹਿਜ਼ ਅਫ਼ਵਾਹਾਂ ਮੰਨਿਆ ਜਾ ਰਿਹਾ ਹੈ ਇਸ ਦੇ ਨਾਲ ਹੀ ਰੋਹਨ ਅਤੇ ਨੇਹਾ ਵੱਲੋਂ ਆਪਣੇ ਸੋਸ਼ਲ ਅਕਾਊਂਟ ਉਪਰ ਲਗਾਤਾਰ ਪਾਈ ਜਾ ਰਹੀ ਪੋਸਟ ਕਰਕੇ ਵਿਆਹ ਤੇ ਤਰੀਕ ਨੂੰ ਲੈ ਕੇ ਸਸਪੈਂਸ ਜਾਰੀ ਹੈ।

Posted By: Tejinder Thind