ਡਰਾਈ ਡੇਅ ਤਹਿਤ ਕੀਤੀ ਡੇਂਗੂ ਲਾਰਵੇ ਦੀ ਜਾਂਚ ਡਰਾਈ ਡੇਅ ਤਹਿਤ ਕੀਤੀ ਡੇਂਗੂ ਦੀ ਚੈਕਿੰਗ
Publish Date: Fri, 10 Jul 2026 05:57 PM (IST)
Updated Date: Fri, 10 Jul 2026 06:00 PM (IST)
- ਖਾਲੀ ਪਲਾਟਾਂ ਤੇ ਹਾਈ ਰਿਸਕ ਇਲਾਕਿਆਂ ਵਿੱਚ ਕੀਤੀਆਂ ਗਈਆਂ ਸਰਗਰਮੀਆਂ ਪੱਤਰ ਪ੍ਰੇਰਕ•, ਪੰਜਾਬੀ ਜਾਗਰਣ, •ਪਟਿਆਲਾ : ਸਿਵਲ ਸਰਜਨ ਡਾ. ਸ਼ੈਲੀ ਜੇਤਲੀ ਦੀ ਅਗਵਾਈ ਹੇਠ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਪਟਿਆਲਾ ਜ਼ਿਲ੍ਹੇ ਵਿੱਚ ਪੈਂਦੇ ਖਾਲੀ ਪਲਾਟਾਂ ਅਤੇ ਹਾਈ ਰਿਸਕ ਇਲਾਕਿਆਂ ਵਿੱਚ ਡੇਂਗੂ ਵਿਰੋਧੀ ਡਰਾਈ ਡੇਅ ਸਰਗਰਮੀਆਂ ਕੀਤੀਆਂ ਗਈਆਂ। ਇਸ ਦੌਰਾਨ ਗੁਰਬਖਸ਼ ਕਾਲੋਨੀ, ਸਨੌਰੀ ਅੱਢਾ, ਅਨੰਦ ਨਗਰ ਏ, ਗਰੀਨ ਪਾਰਕ ਕਾਲੋਨੀ, ਬਾਜਵਾ ਕਾਲੋਨੀ, ਬਡੁੰਗਰ, ਬਾਬਾ ਦੀਪ ਸਿੰਘ ਨਗਰ, ਭਾਰਤ ਨਗਰ ਤ੍ਰਿਪੜੀ ਦੇ ਘਰਾਂ ਵਿੱਚ ਡੇਂਗੂ ਦੇ ਲਾਰਵੇ ਦੀ ਜਾਂਚ ਕੀਤੀ ਗਈ ਅਤੇ ਕਈ ਥਾਵਾਂ ਉੱਤੇ ਮਿਲਿਆ ਲਾਰਵਾ ਮੌਕੇ ਉੱਤੇ ਹੀ ਨਸ਼ਟ ਕਰਵਾਇਆ ਗਿਆ। ਮੀਂਹ ਦੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਸਿਵਲ ਸਰਜਨ ਡਾ·. ਸ਼ੈਲੀ ਜੇਤਲੀ ਵੱਲੋਂ ਸਮੂਹ ਪਟਿਆਲਾ ਵਾਸੀਆਂ ਨੂੰ ਇਹ ਅਪੀਲ ਕੀਤੀ ਗਈ ਹੈ ਕਿ ਬਰਸਾਤੀ ਮੌਸਮ ਦੇ ਸ਼ੁਰੂ ਹੋਣ ਕਰਕੇ ਡੇਂਗੂ ਦੇ ਫੈਲਾਅ ਨੂੰ ਰੋਕਣ ਲਈ ਆਪਣੇ ਘਰਾਂ ਵਾਂਗ ਹੀ ਆਪਣੇ ਆਲੇ-ਦੁਆਲੇ ਨੂੰ ਸਾਫ-ਸੁਥਰਾ ਰੱਖਣ ਤੇ ਘਰਾਂ ਦੇ ਅੰਦਰ ਪਈਆਂ ਖਾਲੀ ਚੀਜ਼ਾਂ ਵਿੱਚ ਪਾਣੀ ਇੱਕਠਾ ਨਾ ਹੋਣ ਦੇਣ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਨੂੰ ਸਫਲ ਬਣਾਉਣ ਲਈ ਫਾਰਮੇਸੀ ਵਿਦਿਆਰਥੀਆਂ, ਇਨਟਰਨਜ਼, ਨਰਸਿੰਗ ਵਿਦਿਆਰਥੀਆਂ, ਆਸ਼ਾ ਵਰਕਰਾਂ, ਵਿਲੇਜ ਹੈਲਥ ਕਮੇਟੀਆਂ ਦੇ ਮੈਂਬਰਾਂ ਦੇ ਨਾਲ ਨਾਲ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਨੁਮਾਇੰਦਿਆਂ ਦੀ ਮਦਦ ਲਈ ਜਾ ਰਹੀ ਹੈ। ਉਨ੍ਹਾਂ ਇਹ ਵੀ ਆਖਿਆ ਕਿ ਜਿੱਥੇ ਕਿਤੇ ਵੀ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਲਾਰਵਾ ਮਿਲ ਰਿਹਾ ਹੈ ਉਸ ਨੂੰ ਮੌਕੇ ਉੱਤੇ ਹੀ ਨਸ਼ਟ ਕਰਵਾਇਆ ਜਾ ਰਿਹਾ ਹੈ। ਇਸ ਦੇ ਨਾਲ ਹੀ ਖੜ੍ਹੇ ਪਾਣੀ ਉੱਤੇ ਵੀ ਲਾਰਵੀਸਾਈਡ ਦਾ ਸਪਰੇਅ ਕੀਤਾ ਜਾ ਰਿਹਾ ਹੈ। ਉਨ੍ਹਾਂ ਤੇਜ਼ ਬੁਖਾਰ ਅਤੇ ਬਦਨ ਦਰਦ ਦੀ ਸ਼ਿਕਾਇਤ ਹੋਣ ਤੇ ਡੇਂਗੂ ਜਾਂਚ ਕਰਵਾਉਣ ਦੀ ਸਲਾਹ ਦਿੱਤੀ। ਜ਼ਿਲ੍ਹਾ ਐਪੀਡੀਮੋਲੋਜਿਸਟ ਨੇ ਦੱਸਿਆ ਕਿ ਇਸ ਹਫਤੇ ਜ਼ਿਲ੍ਹੇ ਭਰ ਦੇ 50676 ਘਰਾਂ ਵਿਚ ਪਹੰਚ ਕੇ ਡੇਂਗੂ ਲਾਰਵੇ ਦੀ ਚੈਕਿੰਗ ਕੀਤੀ ਗਈ ਅਤੇ 420 ਥਾਂਵਾ ਤੇ ਮਿਲੇ ਲਾਰਵੇ ਨੂੰ ਟੀਮਾਂ ਵੱਲੋਂ ਮੌਕੇ ’ਤੇ ਹੀ ਨਸ਼ਟ ਕਰਵਾ ਦਿੱਤਾ ਗਿਆ। ਉਨ੍ਹਾਂ ਇਹ ਵੀ ਦੱਸਿਆ ਕਿ ਹੁਣ ਤੱਕ ਸਿਹਤ ਟੀਮਾਂ ਵੱਲੋਂ ਡਰਾਈ ਡੇਅ ਮੁਹਿੰਮ ਤਹਿਤ 488530 ਘਰਾਂ ਦਾ ਸਰਵੇ ਕੀਤਾ ਜਾ ਚੁੱਕਾ ਹੈ, ਜਿਨ੍ਹਾਂ ਵਿੱਚ 716 ਥਾਂਵਾਂ ’ਤੇ ਲਾਰਵਾ ਮਿਲਿਆ, ਜਿਸ ਨੂੰ ਟੀਮਾਂ ਵੱਲੋਂ ਮੌਕੇ ’ਤੇ ਹੀ ਨਸ਼ਟ ਕਰਵਾ ਦਿੱਤਾ ਗਿਆ ਅਤੇ ਸਬੰਧਿਤ ਪਰਿਵਾਰਾਂ ਨੂੰ ਅਗਾਂਹ ਲਈ ਬਚਾਅ ਸਬੰਧੀ ਜਾਗਰੂਕ ਕੀਤਾ ਗਿਆ।