- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਡੀਟੀਓ ਵੱਲੋਂ ਝੋਨੇ ਦੀ ਸਰਕਾਰੀ ਖਰੀਦ ਦੀ ਰਸਮੀ ਸ਼ੁਰੂਆਤ

ਭੁਪਿੰਦਰਜੀਤ ਮੌਲਵੀਵਾਲਾ, ਪੰਜਾਬੀ ਜਾਗਰਣ, ਪਾਤੜਾਂ : ਸਾਉਣੀ ਦੀ ਪ੍ਰਮੁੱਖ ਫਸਲ ਝੋਨੇ ਦੀ ਅਨਾਜ ਮੰਡੀ ਪਾਤੜਾਂ ਵਿਚ ਸਰਕਾਰੀ ਖਰੀਦ ਦੀ ਸ਼ੁਰੂਆਤ ਵਿਧਾਨ ਸਭਾ ਹਲਕਾ ਸ਼ੁਤਰਾਣਾ ਦੀ ਸਾਬਕਾ ਵਿਧਾਇਕਾ ਬੀਬੀ ਵਨਿੰਦਰ ਕੌਰ ਲੂੰਬਾ ਦੇ ਪਤੀ ਡੀਟੀਓ ਕਰਨ ਸਿੰਘ ਵੱਲੋਂ ਕੀਤੀ ਗਈ। ਮਾਰਕੀਟ ਕਮੇਟੀ ਪਾਤੜਾਂ ਦੇ ਚੇਅਰਮੈਨ ਮਹਿੰਗਾ ਸਿੰਘ ਬਰਾੜ ਸਮੇਤ ਵੱਖ-ਵੱਖ ਖਰੀਦ ਏਜੰਸੀਆਂ ਸਮੇਤ ਮਾਰਕੀਟ ਕਮੇਟੀ ਦੇ ਅਧਿਕਾਰੀ ਦੀ ਹਾਜ਼ਰੀ ਵਿਚ ਰਸਮੀ ਖਰੀਦ ਦੀ ਰਸਮੀ ਸ਼ੁਰੂਆਤ ਕਰਨ ਨੂੰ ਉਪਰੰਤ ਸੀਨੀਅਰ ਆਪ ਆਗੂ ਡੀਟੀਓ ਕਰਨ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਕਾਰਜਕਾਲ ਦੌਰਾਨ ਪਿਛਲੀਆਂ ਨੌ ਫਸਲਾਂ ਦੀ ਖਰੀਦ ਨਿਰਵਿਘਨ ਕੀਤੀ ਗਈ ਹੈ। ਮਾਰਕੀਟ ਕਮੇਟੀ ਚੇਅਰਮੈਨ ਮਹਿੰਗਾ ਸਿੰਘ ਬਰਾੜ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਝੋਨੇ ਦੀ ਖਰੀਦ ਨੂੰ ਨਿਰਵਿਘਨ ਮੁਕੰਮਲ ਕਰਨ ਲਈ ਪ੍ਰਬੰਧ ਪੂਰੇ ਕੀਤੇ ਗਏ ਹਨ ਅਤੇ ਸਰਕਾਰ ਕਿਸਾਨਾਂ ਦੀ ਫਸਲ ਦਾ ਇੱਕ-ਇੱਕ ਦਾਣਾ ਖਰੀਦਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪੂਰੀ ਤਰ੍ਹਾਂ ਸਾਫ ਤੇ ਸੁੱਕੀ ਫਸਲ ਮੰਡੀਆਂ ਵਿੱਚ ਲੈ ਕੇ ਆਉਣ ਤਾਂ ਕਿ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਸੈਕਟਰੀ ਮਾਰਕੀਟ ਕਮੇਟੀ ਅਮਨਦੀਪ ਸਿੰਘ, ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਦੇ ਹਲਕਾ ਕੁਆਰਡੀਨੇਟਰ ਬਲਜੀਤ ਸਿੰਘ ਸਹੋਤਾ, ਪੀਆਰਟੀਸੀ ਦੇ ਡਾਇਰੈਕਟਰ ਬੂਟਾ ਸਿੰਘ ਸ਼ੁਤਰਾਣਾ, ਕੌਂਸਲਰ ਮਨਵੀਰ ਸਿੰਘ ਸੰਧੂ, ਹਨੀ ਕੁਮਾਰ ਗਰਗ ਆਦਿ ਹਾਜ਼ਰ ਸਨ।