- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਡੀਟੀਓ ਵੱਲੋਂ ਆਪ ਦਾ ਡੋਰ ਟੂ ਡੋਰ ਪ੍ਰਚਾਰ ਸ਼ੁਰੂ

ਭੁਪਿੰਦਰਜੀਤ ਮੌਲਵੀਵਾਲਾ, ਪੰਜਾਬੀ ਜਾਗਰਣ, ਪਾਤੜਾਂ : ਵਿਧਾਨ ਸਭਾ ਹਲਕਾ ਸ਼ੁਤਰਾਣਾ ਦੀ ਸਾਬਕਾ ਵਿਧਾਇਕਾ ਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਬੀਬੀ ਵਨਿੰਦਰ ਕੋਰ ਲੁੰਬਾ ਦੇ ਪਤੀ ਸੇਵਾ ਮੁਕਤ ਟਰਾਂਸਪੋਰਟ ਅਧਿਕਾਰੀ ਕਰਨ ਸਿੰਘ ਡੀਟੀਓ ਨੇ ਆਪ ਵੱਲੋਂ ਸੂਬਾ ਪੱਧਰ ਉੱਤੇ ਘਰ-ਘਰ ਜਾ ਕੇ ਸਰਕਾਰ ਦੀਆਂ ਨੀਤੀਆਂ ਲੋਕਾਂ ਤੱਕ ਪਹੁੰਚਾਉਣ ਦੀ ਸ਼ੁਰੂ ਕੀਤੀ ਮੁਹਿੰਮ ਸ਼ੁਰੂ ਕਰਦਿਆਂ ਸ਼ਹਿਰ ਦੇ ਵਾਰਡ ਨੰਬਰ ਇੱਕ ਤੋਂ ਡੋਰ ਟੂ ਡੋਰ ਪਾਰਟੀ ਦਾ ਪ੍ਰਚਾਰ ਮੁਹਿੰਮ ਦੀ ਸੁਰੂਆਤ ਕੀਤੀ ਹੈ। ਇਸ ਦੌਰਾਨ ਇਕੱਠੇ ਹੋਏ ਆਪ ਵਰਕਰਾਂ ਨੂੰ ਸੰਬੋਧਨ ਕਰਦਿਆਂ ਡੀਟੀਓ ਕਰਨ ਸਿੰਘ ਨੇ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਿੱਥੇ ਪੰਜਾਬ ਨੂੰ ਤਰੱਕੀਆਂ ਦੀ ਬੁਲੰਦੀਆਂ ਤੇ ਪਹੁੰਚਾਇਆ ਹੈ ਉੱਥੇ ਹੀ ਪੰਜਾਬ ਨੂੰ ਦੁਨੀਆਂ ਦੇ ਨਕਸ਼ੇ ਤੇ ਚਮਕਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਆਪ ਸਰਕਾਰ ਵੱਲੋਂ ਆਪਣੇ ਸਾਢੇ ਚਾਰ ਸਾਲ ਦੇ ਕਾਰਜਕਾਲ ਦੌਰਾਨ ਸੂਬੇ ਵਿੱਚ ਕੀਤੇ ਗਏ ਵਿਕਾਸ ਕੰਮਾਂ ਅਤੇ ਰੰਗਲਾ ਪੰਜਾਬ ਸਿਰਜਣ ਦੇ ਸੁਪਨੇ ਨੂੰ ਪੂਰਾ ਕਰਨ ਲਈ ਬਣਾਈਆਂ ਗਈਆਂ ਨੀਤੀਆਂ ਨੂੰ ਹਲਕਾ ਸ਼ੁਤਰਾਣਾ ਦੇ ਹਰ ਘਰ ਘਰ ਵਿੱਚ ਪਹੁੰਚਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਲੋਕ ਹਿੱਤਾਂ ਲਈ ਕੀਤੇ ਗਏ ਕੰਮਾਂ ਦੀ ਬਦੌਲਤ ਆਪ ਸਰਕਾਰ ਰਾਜ ਦੇ ਲੋਕਾਂ ਵਿਚ ਹਰਮਨ ਪਿਆਰੀ ਹੈ ਅਤੇ ਲੋਕ ਮੁੜ ਤੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਸੂਬੇ ਦੀ ਅਗਵਾਈ ਸੌਂਪਣ ਦਾ ਮਨ ਬਣਾ ਚੁੱਕੇ ਹਨ। ਹਲਕਾ ਸ਼ੁਤਰਾਣਾ ਦੀ ਗੱਲ ਕਰਦਿਆਂ ਉਨਾਂ ਕਿਹਾ ਕਿ ਪਾਰਟੀ ਦੀਆਂ ਨੀਤੀਆਂ ਨੂੰ ਘਰ ਘਰ ਪਹੁੰਚਾਉਣ ਲਈ ਆਪ ਦੇ ਵਲੰਟੀਅਰ ਦਿਨ ਰਾਤ ਇੱਕ ਕਰ ਰਹੇ ਹਨ। ਇਸ ਮੌਕੇ ਵਾਰਡ ਦੇ ਕੌਂਸਲਰ ਕੁਲਦੀਪ ਸਿੰਘ ਥਿੰਦ, ਸਾਬਕਾ ਕੌਂਸਲਰ ਕੁਲਦੀਪ ਸਿੰਘ, ਰਾਮ ਪ੍ਰਕਾਸ਼ ਭੋਲਾ, ਬਲਦੇਵ ਸਿੰਘ, ਨਿਰਭੈ ਸਿੰਘ, ਨਿਰਵੈਰ ਸਿੰਘ, ਫਤਿਹ ਸਿੰਘ, ਕੁਲਦੀਪ ਸਿੰਘ, ਖੁਸ਼ਦੀਪ ਸਿੰਘ, ਪਰਮਜੀਤ ਸਿੰਘ, ਸੁਨੀਲ ਜਿੰਦਲ ਗੁਰਮੀਤ ਅਰੋੜਾ, ਸ਼ਹਿਰੀ ਪ੍ਰਧਾਨ ਮਦਨ ਲਾਲ ਗੋਇਲ, ਫਕੀਰ ਚੰਦ ਅਤੇ ਤਰਸੇਮ ਰਾਠੀ ਆਦਿ ਹਾਜ਼ਰ ਸਨ।