ਨਾਇਬ ਤਹਿਸੀਲਦਾਰ ਨੇ ਝੰਡਾ ਲਹਿਰਾਉਣ ਦੀ ਰਸਮ ਕੀਤੀ ਅਦਾ
ਤਹਿਸੀਲ ਦੁੱਧਨਸਾਧਾਂ ਵਿਖੇ ਗਣਤੰਤਰ ਦਿਵਸ ਮੌਕੇ ਤਿਰੰਗਾ ਝੰਡਾ ਲਹਿਰਾਇਆ
Publish Date: Tue, 27 Jan 2026 05:20 PM (IST)
Updated Date: Tue, 27 Jan 2026 05:22 PM (IST)

ਜੀਐਸ ਮਹਿਰੋਕ, ਪੰਜਾਬੀ ਜਾਗਰਣ ਦੇਵੀਗਡ਼੍ਹ : ਦੇਸ਼ ਦਾ 77ਵਾਂ ਗਣਤੰਤਰ ਦਿਵਸ ਸਬ ਡਵੀਜ਼ਨ ਦੁੱਧਨਸਾਧਾਂ ਦੇਵੀਗਡ਼੍ਹ ਵਿਖੇ ਵੀ ਇਹ ਦਿਹਾਡ਼ਾ ਬਡ਼ੀ ਧੂਮ ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਨਇਬ ਤਹਿਸੀਲਦਾਰ ਜਗਤਾਰ ਸਿੰਘ ਨੇ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਅਤੇ ਝੰਡੇ ਨੂੰ ਸਲਾਮੀ ਦਿੱਤੀ। ਇਸ ਮੌਕੇ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਵੱਲੋਂ ਉਨ੍ਹਾਂ ਦੇ ਭਰਾ ਰਾਜਵਿੰਦਰ ਸਿੰਘ ਹਡਾਣਾ ਨੇ ਵਿਸ਼ੇਸ਼ ਤੌਰ ਤੇ ਸ਼ਮੂਲੀਅਤ ਕੀਤੀ। ਇਸ ਮੌਕੇ ਤਹਿਸੀਲਦਾਰ ਜਗਤਾਰ ਸਿੰਘ ਨੇ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਕਿਹਾ ਕਿ ਸਾਡੇ ਨੌਜਵਾਨਾਂ ਨੂੰ ਪਡ਼੍ਹਾਈ ਦੇ ਨਾਲ ਨਾਲ ਖੇਡਾਂ ਵੱਲ ਵੀ ਵਧੇਰੇ ਧਿਆਨ ਦੇਣਾ ਚਾਹੀਦਾ ਹੈ ਤਾਂ ਕਿ ਸਾਡੇ ਦੇਸ਼ ਦੇ ਨੌਜਵਾਨ ਦੇਸ਼ ਦੀ ਰਾਖੀ ਸੁਚੱਜੇ ਢੰਗ ਨਾਲ ਕਰ ਸਕਣ। ਇਸ ਮੌਕੇ ਨਗਰ ਪੰਚਾਇਤ ਦੇਵੀਗਡ਼੍ਹ ਦੀ ਪ੍ਰਧਾਨ ਸਵਿੰਦਰ ਕੌਰ ਧੰਜੂ, ਮਾਰਕੀਟ ਕਮੇਟੀ ਦੁੱਧਨਸਾਧਾਂ ਦੇ ਚੇਅਰਮੈਨ ਬਲਦੇਵ ਸਿੰਘ, ਗੁਰਮੀਤ ਸਿੰਘ ਵਿਰਕ ਅਤੇ ਗੋਪੀ ਰਾਜਗਡ਼੍ਹ ਦੋਵੇਂ ਮੈਂਬਰ ਜਿਲ੍ਹਾ ਪ੍ਰੀਸ਼ਦ, ਬੀਡੀਪੀਓ ਸਨਦੀਪ ਸਿੰਘ, ਸੁਪਰਡੰਟ ਮਨਦੀਪ ਕੌਰ, ਗੁਰਿੰਦਰ ਸਿੰਘ ਅਦਾਲਤੀਵਾਲਾ ਮੈਂਬਰ ਬਲਾਕ ਸੰਮਤੀ, ਅਮਰਿੰਦਰ ਸਿੰਘ ਕਛਵਾ, ਸਾਹਿਲ ਕੁਮਾਰ, ਨਵਤੇਜ ਸਿੰਘ ਮਾਰਕੀਟ ਕਮੇਟੀ ਦੁਧਨਸਾਧਾਂ, ਬਲਵਿੰਦਰ ਸਿੰਘ ਲਾਹੌਰੀਆ ਸਰਪੰਚ ਮਲਕਪੁਰ, ਕੌਂਸਲਰਾਂ ਵਿੱਚ ਪ੍ਰੇਮ ਖਨੇਜਾ, ਬੂਟਾ ਸਿੰਘ ਤੇ ਲਾਡੀ ਛੰਨਾ, ਕਰਮਜੀਤ ਸਿੰਘ ਰੁਡ਼ਕੀ, ਰਾਜਾ ਧੰਜੂ, ਆਦਿ ਤੋਂ ਇਲਾਵਾ ਵੱਖ ਵੱਖ ਸਕੂਲਾਂ ਦੇ ਅਧਿਆਪਕ ਮੌਜੂਦ ਸਨ।