ਪੜ੍ਹਾਈ ਦੇ ਤਣਾਅ ਕਾਰਨ ਲੜਕੀ ਨੇ ਪੱਖੇ ਨਾਲ ਫਾਹਾ ਲੈ ਕੇ ਕੀਤੀ ਖੁਦਕੁਸ਼ੀ
ਮੰਗਲਵਾਰ ਰਾਤ ਕਰੀਬ 8 ਵਜੇ ਪੜ੍ਹਾਈ ਦੇ ਤਣਾਅ (ਟੈਨਸ਼ਨ) ਕਾਰਨ ਇੰਦਰਪ੍ਰੀਤ ਕੌਰ ਨੇ ਪੱਖੇ ਨਾਲ ਫਾਹਾ ਲਗਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ।
Publish Date: Thu, 26 Feb 2026 11:21 AM (IST)
Updated Date: Thu, 26 Feb 2026 12:40 PM (IST)
ਭਾਰਤ ਭੂਸ਼ਣ ਗੋਇਲ, ਪੰਜਾਬੀ ਜਾਗਰਣ ਸਮਾਣਾ: ਪਾਤੜਾਂ ਸ਼ਹਿਰ ਦੇ ਇੱਕ ਪੀ.ਜੀ. ਵਿੱਚ ਰਹਿ ਕੇ ਨਰਸਿੰਗ ਦਾ ਕੋਰਸ ਕਰ ਰਹੀ ਇੱਕ 21 ਸਾਲਾ ਲੜਕੀ ਵੱਲੋਂ ਪੜ੍ਹਾਈ ਦੇ ਤਣਾਅ ਕਾਰਨ ਆਪਣੇ ਕਮਰੇ ਵਿੱਚ ਪੱਖੇ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।
ਮ੍ਰਿਤਕਾ ਦੀ ਦੇਹ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਸਮਾਨਾ ਲਿਆਂਦਾ ਗਿਆ। ਮਾਮਲੇ ਦੀ ਜਾਣਕਾਰੀ ਦਿੰਦਿਆਂ ਸਿਟੀ ਪੁਲਿਸ ਪਾਤੜਾਂ ਦੇ ਜਾਂਚ ਅਧਿਕਾਰੀ ਏ.ਐੱਸ.ਆਈ. ਗੁਰਦੀਪ ਸਿੰਘ ਨੇ ਦੱਸਿਆ ਕਿ ਮ੍ਰਿਤਕਾ ਇੰਦਰਪ੍ਰੀਤ ਕੌਰ ਦੀ ਮਾਤਾ ਜੋਤੀ ਰਾਣੀ (ਨਿਵਾਸੀ ਪਟਿਆਲਾ) ਵੱਲੋਂ ਦਰਜ ਕਰਵਾਏ ਬਿਆਨਾਂ ਅਨੁਸਾਰ ਉਸਦੀ ਬੇਟੀ ਮੂਨਕ ਦੇ ਇੱਕ ਇੰਸਟੀਚਿਊਟ ਵਿੱਚ ਨਰਸਿੰਗ ਦਾ ਕੋਰਸ ਕਰ ਰਹੀ ਸੀ। ਉਹ ਪਿਛਲੇ ਕਰੀਬ ਇੱਕ ਹਫ਼ਤੇ ਤੋਂ ਪਾਤੜਾਂ ਦੀ ਸੁੰਦਰ ਬਸਤੀ ਸਥਿਤ ਇੱਕ ਪੀ.ਜੀ. ਵਿੱਚ ਰਹਿ ਰਹੀ ਸੀ।
ਮੰਗਲਵਾਰ ਰਾਤ ਕਰੀਬ 8 ਵਜੇ ਪੜ੍ਹਾਈ ਦੇ ਤਣਾਅ (ਟੈਨਸ਼ਨ) ਕਾਰਨ ਇੰਦਰਪ੍ਰੀਤ ਕੌਰ ਨੇ ਪੱਖੇ ਨਾਲ ਫਾਹਾ ਲਗਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਅਧਿਕਾਰੀ ਅਨੁਸਾਰ, ਦਰਜ ਕਰਵਾਏ ਗਏ ਬਿਆਨਾਂ ਦੇ ਆਧਾਰ 'ਤੇ ਪੁਲਿਸ ਨੇ ਭਾਰਤੀ ਨਿਆ ਸੰਹਿਤਾ ਬੀ.ਐਨ.ਐਸ ਦੀ ਧਾਰਾ 194 ਤਹਿਤ ਕਾਰਵਾਈ ਕਰਦਿਆਂ, ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਹੈ।