ਧਰਮ ਪ੍ਰਚਾਰ ਕਮੇਟੀ ਦੀ ਅਹਿਮ ਇਕੱਤਰਤਾ ਹੋਈ
ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਧਰਮ ਪ੍ਰਚਾਰ ਕਮੇਟੀ ਦੀ ਅਹਿਮ ਇਕੱਤਰਤਾ
Publish Date: Thu, 12 Feb 2026 05:17 PM (IST)
Updated Date: Thu, 12 Feb 2026 05:20 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਯੋਗ ਅਗਵਾਈ ’ਚ ਧਰਮ ਪ੍ਰਚਾਰ ਲਹਿਰ ਨੂੰ ਪ੍ਰਚੰਡ ਕਰਨ ਵੱਡਾ ਉਪਰਾਲਾ ਕੀਤਾ ਜਾ ਰਿਹਾ ਹੈ, ਜਿਸ ਤਹਿਤ ਅੱਜ ਧਰਮ ਪ੍ਰਚਾਰ ਕਮੇਟੀ ਦੀ ਅਹਿਮ ਇਕੱਤਰਤਾ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਦੀ ਯੋਗ ਅਗਵਾਈ ਵਿਚ ਕੀਤੀ ਗਈ। ਇਕੱਤਰਤਾ ਦੌਰਾਨ ਮੀਤ ਸਕੱਤਰ ਸੁਖਬੀਰ ਸਿੰਘ, ਇੰਚਾਰਜ ਭੋਲਾ ਸਿੰਘ ਸਬ ਆਫਿਸ ਧਰਮ ਪ੍ਰਚਾਰ ਕਮੇਟੀ ਤਲਵੰਡੀ ਸਾਬੋ, ਜਗਜੀਤ ਸਿੰਘ ਇੰਚਾਰਜ ਮਾਲਵਾ ਜ਼ੋਨ, ਸ੍ਰੀ ਸਹਿਜ ਪਾਠ ਸੇਵਾ ਸੁਸਾਇਟੀ ਦੇ ਸੰਚਾਲਕ ਸਤਨਾਮ ਸਿੰਘ ਸਲੋਪੁਰੀ, ਪ੍ਰਚਾਰਕ ਸਰਬਜੀਤ ਸਿੰਘ ਢੋਟੀਆਂ, ਮੈਨੇਜਰ ਭਾਗ ਸਿੰਘ ਆਦਿ ਨੇ ਸ਼ਿਰਕਤ ਕੀਤੀ ਗਈ। ਇਸ ਦੌਰਾਨ ਦੀਰਘ ਵਿਚਾਰਾਂ ਉਪਰੰਤ ਫੈਸਲਾ ਕੀਤਾ ਗਿਆ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਸਹਿਜ ਪਾਠ ਸੇਵਾ ਸੁਸਾਇਟੀ ਨਾਲ ਸਹਿਯੋਗ ਕਰਕੇ ਜਿਥੇ ਸੰਗਤ ਨੂੰ ਸਹਿਜ ਪਾਠ ਦ੍ਰਿੜ੍ ਕਰਵਾਏਗੀ, ਉਥੇ ਹੀ ਅੰਮ੍ਰਿਤ ਸੰਚਾਰ ਦੀ ਲਹਿਰ ਨੂੰ ਵੀ ਪ੍ਰਚੰਡ ਰੂਪ ਵਿਚ ਚਲਾਇਆ ਜਾਵੇਗਾ। ਇਸ ਦੌਰਾਨ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਧਰਮ ਪ੍ਰਚਾਰ ਲਹਿਰ ਨੂੰ ਜਿਥੇ ਸ਼ਤਾਬਦੀਆਂ ਅਤੇ ਨਿਰੰਤਰ ਚੱਲਦੇ ਧਾਰਮਕ ਸਮਾਗਮਾਂ, ਸੈਮੀਨਾਰਾਂ ਵਿਚ ਪ੍ਰਚੰਡ ਕਰ ਰਹੀ ਹੈ। ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਦੱਸਿਆ ਕਿ ਅੱਜ ਦੀ ਇਕੱਤਰਤਾ ਵਿਚ ਫੈਸਲਾ ਕੀਤਾ ਗਿਆ ਜਿਥੇ ਧਾਰਮਕ ਸਮਾਗਮ ਕਰਵਾਏ ਜਾਣਗੇ, ਉਨ੍ਹਾਂ ਧਾਰਮਕ ਅਸਥਾਨਾਂ ਦੀ ਚੋਣ ਕੀਤੀ ਗਈ, ਜਿਸ ਵਿਚ ਗੁਰਦੁਆਰਾ ਬਹਿਰ ਸਾਹਿਬ ਪਾਤਸ਼ਾਹੀ ਨੌਵੀਂ, ਗੁਰਦੁਆਰਾ ਮਿਲਾਪਸਰ ਸਾਹਿਬ ਘੜਾਮ, ਗੁਰਦੁਆਰਾ ਸਿੰਘ ਸਭਾ ਭਾਖਰ, ਗੁਰਦੁਆਰਾ ਸਿੰਘ ਸਭਾ ਘੱਗਾ, ਗੁਰਦੁਆਰਾ ਸ੍ਰੀ ਦੂਖਨਿਵਾਰਨ ਸਹਿਬ ਵਿਖੇ ਸਹਿਜ ਪਾਠ ਸੰਗਤਾਂ ਨੂੰ ਦ੍ਰਿੜ ਕਰਵਾਇਆ ਜਾਵੇਗਾ ਅਤੇ ਬਾਣੀ ਅਤੇ ਬਾਣੇ ਦਾ ਧਾਰਨੀ ਬਣਾਉਣ ਲਈ ਅੰਮ੍ਰਿਤ ਸੰਚਾਰ ਵੀ ਕਰਵਾਇਆ ਜਾਵੇਗਾ। ਇਸ ਮੌਕੇ ਸ੍ਰੀ ਸਹਿਜ ਪਾਠ ਸੇਵਾ ਸੁਸਾਇਟੀ ਦੇ ਸੰਚਾਲਕ ਸਤਨਾਮ ਸਿੰਘ ਸਲੋਪੁਰੀ ਨੇ ਕਿਹਾ ਕਿ ਸਾਡੇ ਵੱਲੋਂ ਸਹਿਜ ਪਾਠ ਸੇਵਾ ਲਹਿਰ ਨੂੰ ਸ਼ੁਰੂ ਕੀਤੀ ਗਈ ਸੀ। ਇਸ ਮੌਕੇ ਸਾਬਕਾ ਸਕੱਤਰ ਪਰਮਜੀਤ ਸਿੰਘ ਸਰੋਆ, ਐਡੀਸ਼ਨਲ ਮੈਨੇਜਰ ਮਨਦੀਪ ਸਿੰਘ ਭਲਵਾਨ, ਮੀਤ ਮੈਨੇਜਰ ਨਵਜਿੰਦਰ ਸਿੰਘ, ਸਰਬਜੀਤ ਸਿੰਘ, ਪ੍ਰਚਾਰਕ ਪਰਵਿੰਦਰ ਸਿੰਘ ਬਰਾੜਾ, ਗੁਰਪਿਆਰ ਸਿੰਘ ਜੌਹਰ, ਪਰਵਿੰਦਰ ਸਿੰਘ ਰਿਓਂਦ ਆਦਿ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਅਧਿਕਾਰੀ ਤੇ ਸਟਾਫ਼ ਮੈਂਬਰ ਆਦਿ ਵੀ ਸ਼ਾਮਲ ਸਨ।