- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜੱਜ ਮਾਡਰਨ ਸਕੂਲ ਵਿਖੇ ਮਨਾਇਆ ਦੁਸਹਿਰੇ ਦਾ ਤਿਉਹਾਰ

ਜੀਐਸ ਮਹਿਰੋਕ, ਪੰਜਾਬੀ ਜਾਗਰਣ ਦੇਵੀਗਡ਼੍ਹ : ਜੱਜ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਬਹਾਦਰਪੁਰ ਫ਼ਕੀਰਾਂ ਉਰਫ਼ ਛੰਨਾ ਵਿਖੇ ਬੁਰਾਈ ਉੱਤੇ ਨੇਕੀ ਦੀ ਜਿੱਤ ਦੇ ਪ੍ਰਤੀਕ ਦੁਸਹਿਰੇ ਦਾ ਤਿਉਹਾਰ ਬਡ਼ੇ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵਿਚ ਵਿਸ਼ੇਸ਼ ਅਸੈਂਬਲੀ ਕਰਵਾਈ ਗਈ, ਜਿਸ ’ਚ ਵਿਦਿਆਰਥੀਆਂ ਨੇ ਦੁਸਹਿਰੇ ਦੇ ਤਿਉਹਾਰ ਨਾਲ ਸਬੰਧਤ ਗਤੀਵਿਧੀਆਂ ਤੇ ਪੇਸ਼ਕਾਰੀਆਂ ਰਾਹੀਂ ਇਸ ਦੇ ਮਹੱਤਵ ਨੂੰ ਉਜਾਗਰ ਕੀਤਾ। ਇਸ ਮੌਕੇ ਰਾਵਣ ਦੇ ਪੁਤਲੇ ਦਾ ਦਹਨ ਵੀ ਕੀਤਾ ਗਿਆ। ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਸਕੂਲ ਦੇ ਪ੍ਰਿੰਸੀਪਲ ਨਵਤੇਜ ਸਿੰਘ ਤੇ ਐੱਮਡੀ ਸੰਤੋਖ ਸਿੰਘ ਨੇ ਦੁਸਹਿਰੇ ਦੇ ਇਤਿਹਾਸਕ ਅਤੇ ਧਾਰਮਿਕ ਮਹੱਤਵ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸੱਚ, ਨੇਕੀ ਅਤੇ ਇਮਾਨਦਾਰੀ ਦੇ ਮਾਰਗ ’ਤੇ ਚੱਲਣ ਅਤੇ ਬੁਰਾਈਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ। ਸਕੂਲ ਪ੍ਰਬੰਧਕਾਂ ਨੇ ਕਿਹਾ ਕਿ ਅਜਿਹੇ ਤਿਉਹਾਰ ਵਿਦਿਆਰਥੀਆਂ ਨੂੰ ਸਾਡੀ ਅਮੀਰ ਸੱਭਿਆਚਾਰਕ ਵਿਰਾਸਤ ਨਾਲ ਜੋਡ਼ਨ ਦੇ ਨਾਲ-ਨਾਲ ਉਨ੍ਹਾਂ ਵਿੱਚ ਚੰਗੀਆਂ ਕਦਰਾਂ-ਕੀਮਤਾਂ ਦਾ ਵਿਕਾਸ ਵੀ ਕਰਦੇ ਹਨ। ਸਮਾਗਮ ਦੌਰਾਨ ਵਿਦਿਆਰਥੀਆਂ ਅਤੇ ਅਧਿਆਪਕਾਂ ਵਿੱਚ ਵਿਸ਼ੇਸ਼ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਸਮੁੱਚਾ ਸਮਾਗਮ ਖੁਸ਼ੀ ਅਤੇ ਉਤਸ਼ਾਹਮਈ ਮਾਹੌਲ ਵਿੱਚ ਸੰਪੰਨ ਹੋਇਆ।